ਮਾਂ ਬੱਚੇ ਦੀ ਪਹਿਲੀ ਅਧਿਆਪਕ ਹੁੰਦੀ ਹੈ : ਡਾ. ਜਿੰਦਲ
ਦੇਸ਼ ਭਗਤ ਗਲੋਬਲ ਸਕੂਲ ਵਿਖੇ ‘ਮਦਰਸ ਡੇ’ ਬੜੀ ਧੂਮ ਧਾਮ ਨਾਲ ਮਨਾਇਆ
Publish Date: Sat, 09 May 2026 03:37 PM (IST)
Updated Date: Sat, 09 May 2026 03:38 PM (IST)
ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਦੇਸ਼ ਭਗਤ ਗਲੋਬਲ ਸਕੂਲ ਵਿਖੇ ਮਦਰਸ ਡੇਅ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਡਾ. ਸੰਜੀਵ ਜਿੰਦਲ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਮਾਂ ਬੱਚੇ ਦੀ ਪਹਿਲੀ ਅਧਿਆਪਕ ਹੁੰਦੀ ਹੈ। ਮਾਂ ਦਾ ਪਿਆਰ, ਤਿਆਗ ਅਤੇ ਸਹਿਯੋਗ ਸਾਡੇ ਜੀਵਨ ਦੀ ਸਭ ਤੋਂ ਵੱਡੀ ਤਾਕਤ ਹੈ। ਸਾਨੂੰ ਹਰ ਵੇਲੇ ਆਪਣੀਆਂ ਮਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਵਾਈਸ ਪ੍ਰਿੰਸੀਪਲ ਡਾ. ਪਰਮਪ੍ਰੀਤ ਕੌਰ ਨੇ ਕਿਹਾ ਕਿ ਮਦਰਸ ਡੇਅ ਸਾਨੂੰ ਮਾਂ ਦੀ ਮਹਾਨਤਾ ਅਤੇ ਉਸਦੇ ਯੋਗਦਾਨ ਨੂੰ ਯਾਦ ਕਰਨ ਦਾ ਮੌਕਾ ਦਿੰਦਾ ਹੈ। ਬੱਚਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਮਾਪਿਆਂ ਦੀ ਸੇਵਾ ਅਤੇ ਆਦਰ ਕਰਨ।” ਦੇਸ਼ ਭਗਤ ਕੈਂਪਸ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜੋਰਾ ਸਿੰਘ ਅਤੇ ਪ੍ਰੋ. ਚਾਂਸਲਰ ਡਾ. ਤੇਜਿੰਦਰ ਕੌਰ ਨੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਮਾਤਾ ਪਿਤਾ, ਅਧਿਆਪਕਾਂ ਤੇ ਆਪਣੇ ਤੋਂ ਵੱਡਿਆਂ ਦੇ ਸਤਿਕਾਰ ਕਰਨ ਦੀ ਪ੍ਰੇਰਨਾ ਦਿੰਦੇ ਹਨ। ਇਹ ਸਮਾਗਮ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਅਤੇ ਯਾਦਗਾਰ ਸਾਬਤ ਹੋਇਆ।