ਦਸਮੇਸ਼ ਮਿਸ਼ਨ ਸਕੂਲ ਹਰੀਨੌਂ ’ਚ ਮਦਰਸ ਡੇਅ ਮਨਾਇਆ
ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌਂ ਵਿਖੇ ਮਦਰਸ ਡੇਅ ਮਨਾਇਆ ਗਿਆ
Publish Date: Fri, 08 May 2026 03:39 PM (IST)
Updated Date: Sat, 09 May 2026 04:03 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌਂ ਵਿਖੇ ਮਦਰਸ ਡੇਅ ਮਨਾਇਆ ਗਿਆ। ਇਸ ਰੰਗਾਰੰਗ ਪ੍ਰੋਗਰਾਮ ਵਿੱਚ ਕਵਿਤਾਵਾਂ, ਗੀਤ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਮਾਂ ਦੀ ਮਹਾਨਤਾ ਨੂੰ ਦਰਸਾਇਆ ਗਿਆ। ਬੱਚਿਆਂ ਨੇ ਮਾਵਾਂ ਲਈ ਗਰੀਟਿੰਗ ਕਾਰਡ, ਫੋਟੋ ਫਰੇਮ ਅਤੇ ਤੋਹਫੇ ਬਣਾਏ ਜਿਨ੍ਹਾਂ ਨੇ ਸਭ ਦਾ ਮਨ ਮੋਹ ਲਿਆ ਜਿਸ ਨਾਲ ਮਾਹੌਲ ਭਾਵੁਕ ਅਤੇ ਯਾਦਗਾਰ ਬਣ ਗਿਆ। ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਸੁਰਿੰਦਰ ਕੌਰ ਨੇ ਕਿਹਾ ਕਿ ਕੇਵਲ ਇਕ ਦਿਨ ਵਿੱਚ ਮਾਂ ਦੀ ਮਹਾਨਤਾ ਨਹੀਂ ਦੱਸੀ ਜਾ ਸਕਦੀ ਸਗੋਂ ਹਰ ਦਿਨ ਨੂੰ ਮਾਂ ਦੇ ਦਿਨ ਵਜੋਂ ਮਨਾਇਆ ਜਾਣਾ ਚਾਹੀਦਾ ਹੈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਨੇ ਇਹ ਵੀ ਕਿਹਾ ਕਿ ਮਾਂ ਮਮਤਾ ਦੀ ਮੂਰਤ ਹੁੰਦੀ ਹੈ ਅਤੇ ਬੱਚਿਆਂ ਨੂੰ ਚੰਗੇ ਸੰਸਕਾਰ ਦੇਣ ਵਿੱਚ ਸਭ ਤੋਂ ਵੱਡਾ ਯੋਗਦਾਨ ਮਾਂ ਦਾ ਹੁੰਦਾ ਹੈ। ਸਕੂਲ ਦੇ ਪ੍ਰਿੰਸੀਪਲ ਸੋਮਾ ਦੇਵੀ ਨੇ ਦੱਸਿਆ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਵਿੱਚ ਨੈਤਿਕ ਕਦਰਾਂ ਕੀਮਤਾਂ ਦੀ ਸਥਾਪਨਾ ਕਰਦੇ ਹਨ ਅਤੇ ਉਹਨਾਂ ਨੂੰ ਜਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਦੇ ਹਨ। ਇਸ ਉਪਰੰਤ ਸਤਵਿੰਦਰ ਕੌਰ ਨੇ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਾਲੇ ਯੈਲੋ ਹਾਊਸ ਦੇ ਹੈੱਡ ਮਨਪ੍ਰੀਤ ਕੌਰ ਅਤੇ ਬਾਕੀ ਮੈਂਬਰਾਂ ਦੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ ਅਤੇ ਇਸ ਪ੍ਰੋਗਰਾਮ ਵਿੱਚ ਸਟੇਜ ਦੀ ਭੂਮਿਕਾ 2 ਸਾਇੰਸ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਨਿਭਾਈ। ਇਸ ਸਮਾਗਮ ਨੇ ਹਰ ਇੱਕ ਦੇ ਦਿਲ ਵਿੱਚ ਮਾਂ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਹੋਰ ਮਜਬੂਤ ਕੀਤਾ।