ਐੱਸਡੀ ਗਰਲਜ਼ ਸਕੂਲ ’ਚ ਮਦਰਜ਼ ਡੇਅ ਮਨਾਇਆ
ਐੱਸਡੀ ਸਕੂਲ ‘ਚ ਮਦਰਜ਼
Publish Date: Sat, 02 May 2026 03:44 PM (IST)
Updated Date: Sun, 03 May 2026 04:02 AM (IST)

ਨਿੱਜੀ ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ : ਐੱਸਡੀ ਸਕੂਲ ‘ਚ ਮਦਰਜ਼ ਡੇ ਮਨਾਇਆ ਗਿਆ। ਇਸ ਖਾਸ ਮੌਕੇ ਸਕੂਲ ਦੇ ਬੱਚਿਆਂ ਵੱਲੋਂ ਆਪਣੀਆਂ ਮਾਵਾਂ ਲਈ ਵੱਖ-ਵੱਖ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ। ਇਸ ਕਾਰਜਕ੍ਰਮ ਦੌਰਾਨ ਬੱਚਿਆਂ ਨੇ ਕਵਿਤਾਵਾਂ, ਗੀਤ ਅਤੇ ਸੱਭਿਆਚਾਰਕ ਪ੍ਰਸਤੁਤੀਆਂ ਰਾਹੀਂ ਮਾਂ ਦੀ ਮਹਾਨਤਾ ਨੂੰ ਦਰਸਾਇਆ। ਛੋਟੇ-ਛੋਟੇ ਬੱਚਿਆਂ ਵੱਲੋਂ ਬਣਾਏ ਗਏ ਸੁੰਦਰ ਕਾਰਡ ਅਤੇ ਕ੍ਰਾਫਟ ਆਈਟਮਾਂ ਨੇ ਵੀ ਸਭ ਦਾ ਮਨ ਮੋਹ ਲਿਆ। ਇਸ ਮੌਕੇ ਬੱਚਿਆਂ ਨੇ ਆਪਣੇ ਹੱਥਾਂ ਨਾਲ ਤਿਆਰ ਕੀਤੇ ਤੋਹਫਿਆਂ ਰਾਹੀਂ ਆਪਣੀ ਮਾਂ ਲਈ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਤੋਂ ਇਲਾਵਾ ਸਕੂਲ ਵਿਚ ਮਾਵਾਂ ਲਈ ਖਾਸ ਖੇਡਾਂ ਦਾ ਵੀ ਆਯੋਜਨ ਕੀਤਾ ਗਿਆ, ਜਿਸ ਵਿਚ ਮਾਵਾਂ ਨੇ ਭਰਪੂਰ ਹਿੱਸਾ ਲਿਆ ਅਤੇ ਪ੍ਰੋਗਰਾਮ ਦਾ ਆਨੰਦ ਮਾਣਿਆ। ਸਕੂਲ ਪ੍ਰਿੰਸੀਪਲ ਸੋਨੀਆ ਹਰਸ਼ ਨੇ ਕਿਹਾ ਕਿ ਮਾਂ ਦਾ ਸਤਿਕਾਰ ਕਰਨ ਲਈ ਕਿਸੇ ਇਕ ਦਿਨ ਦੀ ਲੋੜ ਨਹੀਂ ਹੁੰਦੀ, ਸਗੋਂ ਹਰ ਦਿਨ ਮਦਰਜ਼ ਡੇ ਵਾਂਗ ਮਨਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਾਂ ਮਮਤਾ ਦੀ ਮੂਰਤ ਹੁੰਦੀ ਹੈ ਅਤੇ ਬੱਚਿਆਂ ਨੂੰ ਚੰਗੇ ਸੰਸਕਾਰ ਦੇਣ ਵਿਚ ਸਭ ਤੋਂ ਵੱਡਾ ਯੋਗਦਾਨ ਮਾਂ ਦਾ ਹੁੰਦਾ ਹੈ। ਅਜਿਹੇ ਪ੍ਰੋਗਰਾਮ ਬੱਚਿਆਂ ਵਿਚ ਨੈਤਿਕ ਮੁੱਲਾਂ ਦੀ ਸਥਾਪਨਾ ਕਰਦੇ ਹਨ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਦੇ ਹਨ। ਇਸ ਸਮਾਗਮ ਵਿਚ ਬੱਚਿਆਂ ਦੀਆਂ ਮਾਵਾਂ ਵੀ ਵੱਡੀ ਗਿਣਤੀ ਵਿਚ ਸ਼ਾਮਲ ਹੋਈਆਂ। ਆਪਣੇ ਬੱਚਿਆਂ ਦੀਆਂ ਭਾਵਨਾਤਮਕ ਪ੍ਰਸਤੁਤੀਆਂ ਨੂੰ ਦੇਖ ਕੇ ਉਨ੍ਹਾਂ ਨੇ ਮਾਣ ਅਤੇ ਖੁਸ਼ੀ ਮਹਿਸੂਸ ਕੀਤੀ। ਸਮਾਗਮ ਨੇ ਹਰ ਇਕ ਦੇ ਦਿਲ ਵਿੱਚ ਮਾਂ ਅਤੇ ਮਾਤ੍ਰਭੂਮੀ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ।