ਮੁਕਤਸਰ ਮਾਘੀ ਕਾਨਫਰੰਸ ’ਤੇ ਹੋਵੇਗਾ ਇਤਿਹਾਸਕ ਇਕੱਠ : ਹਨੀ ਫੱਤਣਵਾਲਾ
ਮੁਕਤਸਰ ਮਾਘੀ ਕਾਨਫਰੰਸ ’ਤੇ ਹੋਵੇਗਾ ਇਤਿਹਾਸਕ ਇਕੱਠ : ਹਨੀ ਫੱਤਣਵਾਲਾ
Publish Date: Mon, 12 Jan 2026 09:05 PM (IST)
Updated Date: Mon, 12 Jan 2026 09:09 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਪਵਿੱਤਰ ਤੇ ਇਤਿਹਾਸਕ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਦੌਰਾਨ ਹੋਣ ਵਾਲੀ ਸ਼ੋ੍ਮਣੀ ਅਕਾਲੀ ਦਲ ਦੀ ਸਿਆਸੀ ਕਾਨਫਰੰਸ ਦੌਰਾਨ ਵਿਰੋਧੀਆਂ ਦੀ ਸੋਚ ਤੋਂ ਵੱਧ ਕੇ ਇਤਿਹਾਸਕ ਇਕੱਠ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਹਨੀ ਫੱਤਣਵਾਲਾ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ ਸਤਾ ਤੋਂ ਅੱਕ ਚੁੱਕੇ ਹਨ ਤੇ ਪੰਜਾਬ ’ਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਦੀ ਉਡੀਕ ਕਰ ਰਹੇ। ਉਨ੍ਹਾਂ ਕਿਹਾ ਜਦੋਂ ਤੋਂ ਆਮ ਆਦਮੀ ਪਾਰਟੀ ਸਤਾ ਵਿੱਚ ਆਈ ਹੈ ਉਨ੍ਹਾਂ ਨੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ ਤੇ ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਕਿਸਾਨਾਂ, ਵਪਾਰੀਆਂ, ਦੁਕਾਨਦਾਰਾਂ, ਮੁਲਾਜ਼ਮਾਂ ਤੇ ਮਜ਼ਦੂਰਾਂ ਲਈ ਸ਼ੁਰੂ ਕੀਤੀਆਂ ਲਾਹੇਵੰਦ ਸਕੀਮਾਂ ਨੂੰ ਬੰਦ ਕਰਕੇ ਸਭਨਾਂ ਦਾ ਸੋਸ਼ਨ ਕੀਤਾ ਜਾ ਰਿਹਾ ਹੈ। ਪਰ ਹੁਣ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਕੋਝੀਆਂ ਚਾਲਾਂ ਨੂੰ ਸਮਝ ਚੁੱਕੇ ਹਨ ਤੇ 2027 ’ਚ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਮੂੰਹ ਤੋੜ ਜਵਾਬ ਦੇਣ ਲਈ ਤਿਆਰ ਬ ਤਿਆਰ ਬੈਠੇ ਹਨ, ਜਿਸਦਾ ਅਗਾਜ਼ 14 ਜਨਵਰੀ 2026 ਨੂੰ ਮੇਲਾ ਮਾਘੀ ਦੌਰਾਨ ਹੋਣ ਵਾਲੀ ਕਾਨਫਰੰਸ ’ਚ ਹਜ਼ਾਰਾਂ ਦੀ ਗਿਣਤੀ ’ਚ ਇਕੱਤਰ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰ ਤੇ ਆਪ ਮੁਹਾਰੇ ਪੁੱਜੇ ਲੋਕ ਕਰਨਗੇ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ 14 ਜਨਵਰੀ ਨੂੰ ਮਲੋਟ ਰੋਡ ਸਥਿਤ ਬਾਈਪਾਸ ਨਜ਼ਦੀਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਰਾਉਂਡ ’ਚ ਪਹੁੰਚਕੇ ਆਪਣੇ ਮਹਿਬੂਬ ਨੇਤਾ ਸੁਖਬੀਰ ਸਿੰਘ ਬਾਦਲ ਦੇ ਵਿਚਾਰ ਸੁਣਨ। ਇਸ ਮੌਕੇ ਮਨਜੀਤ ਸਿੰਘ ਫੱਤਣਵਾਲਾ ਸਾਬਕਾ ਚੇਅਰਮੈਨ, ਜੈ ਰਾਜ ਸਿੰਘ ਬਰਾੜ ਫੱਤਣਵਾਲਾ ਵਾਇਸ ਪ੍ਰਧਾਨ ਯੂਥ ਅਕਾਲੀ ਦਲ, ਜਸਵਿੰਦਰ ਸਿੰਘ ਸਿੱਧੂ ਬੱਬੀ ਅਤੇ ਹੇਮੰਤ ਕੁਮਾਰ ਆਦਿ ਮੌਜੂਦ ਸਨ।