ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਤੱਕ ਮੋਗਾ ਨਿਗਮ ਲਈ ਨਹੀਂ ਕੋਈ ਨਾਮਜ਼ਦਗੀ
26 ਮਈ ਨੂੰ ਨਗਰ ਨਿਗਮ ਮੋਗਾ
Publish Date: Thu, 14 May 2026 06:39 PM (IST)
Updated Date: Fri, 15 May 2026 04:10 AM (IST)
ਨਗਰ ਪੰਚਾਇਤ ਕੋਟ ਈਸੇ ਖਾਂ ਲਈ 9 ਨਾਮਜ਼ਦਗੀ ਪੱਤਰ ਦਾਖ਼ਲ ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : 26 ਮਈ ਨੂੰ ਨਗਰ ਨਿਗਮ ਮੋਗਾ ਤੇ ਨਗਰ ਪੰਚਾਇਤ ਕੋਟ ਈਸੇ ਖਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਲਈ ਵੀਰਵਾਰ ਨੂੰ ਨਾਮਜ਼ਦਗੀ ਦਾਖਲ ਕਰਨ ਦੇ ਦੂਜੇ ਦਿਨ ਤੱਕ ਜ਼ਿਲ੍ਹੇ ਚ ਵੱਖ-ਵੱਖ ਉਮੀਦਵਾਰਾਂ ਵੱਲੋਂ 9 ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ। ਨਗਰ ਨਿਗਮ ਮੋਗਾ ਲਈ ਕੋਈ ਨਾਮਜ਼ਦਗੀ ਪੱਤਰ ਦਾਖ਼ਲ ਨਹੀੰ ਹੋਇਆ ਹੈ ਜਦਕਿ ਨਗਰ ਪੰਚਾਇਤ ਕੋਟ ਈਸੇ ਖਾਂ ਲਈ ਕੁੱਲ 9 ਨਾਮਜ਼ਦਗੀਆਂ ਹੋਈਆਂ ਹਨ। ਇਹ ਜਾਣਕਾਰੀ ਡੀਸੀ ਸਾਗਰ ਸੇਤੀਆ ਨੇ ਦਿੱਤੀ। ਹੁਣ ਤੱਕ ਜ਼ਿਲ੍ਹੇ ’ਚ ਕੁਲ 9 ਨਾਮਜ਼ਦਗੀਆਂ ਪੁੱਜੀਆਂ ਹਨ ਜਿਹੜੀਆਂ ਕਿ ਨਗਰ ਪੰਚਾਇਤ ਕੋਟ ਈਸੇ ਖਾਂ ਲਈ ਹਨ। ਇਸ ਤੋਂ ਇਲਾਵਾ ਨਗਰ ਨਿਗਮ ਮੋਗਾ ਲਈ ਅੱਜ ਤੱਕ ਕਿਸੇ ਵੀ ਉਮੀਦਵਾਰ ਨੇ ਕੋਈ ਵੀ ਨਾਮਜਦਗੀ ਪੱਤਰ ਦਾਖਲ ਨਹੀਂ ਕਰਵਾਇਆ। ਉਨ੍ਹਾਂ ਹੋਰ ਦੱਸਿਆ ਕਿ 16 ਮਈ ਦਿਨ ਸ਼ਨੀਵਾਰ ਤੱਕ ਨਾਮਜ਼ਦਗੀਆਂ ਦਾਖਲ ਕੀਤੇ ਜਾ ਸਕਦੇ ਹਨ । ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਮਈ ਸੋਮਵਾਰ ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ 19 ਮਈ ਮੰਗਲਵਾਰ ਦੁਪਹਿਰ 03:00 ਵਜੇ ਤੱਕ ਹੈ।ਉਨ੍ਹਾਂ ਦੱਸਿਆ ਕਿ ਇਹ ਪੋਲਿੰਗ 26 ਮਈ ਮੰਗਲਵਾਰ ਨੂੰ ਸਵੇਰੇ 08:00 ਵਜੇ ਤੋਂ ਸ਼ਾਮ 05:00 ਵਜੇ ਤੱਕ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ 29 ਮਈ ਸ਼ੁੱਕਰਵਾਰ ਨੂੰ ਹੋਵੇਗੀ।