ਮਿਊਂਸੀਪਲ ਮੁਲਾਜ਼ਮਾਂ ਤੇ ਸਫਾਈ ਸੇਵਕਾਂ ਨੇ ਸ਼ਹਿਰ ’ਚ ਫੂਕਿਆ ਰੋਸ ਦਾ ਬਿਗੁਲ, ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
ਮਿਊਂਸੀਪਲ ਮੁਲਾਜ਼ਮ ਅਤੇ ਸਫਾਈ ਸੇਵਕ ਯੂਨੀਅਨ ਨੇ ਪੰਜਾਬ ਦੇ ਸਾਂਝੇ ਬੈਨਰ ਹੇਠ ਤੀਸਰੇ ਦਿਨ ਹੜਤਾਲ ਕਰਕੇ ਮਜਿਸਟਿਕ ਚੌਂਕ ਵਿੱਚ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਵੱਖ-ਵੱਖ ਯੂਨੀਅਨਾਂ ਦੇ ਮੁਲਾਜ਼ਮਾਂ ਨੇ ਹਿੱਸਾ ਲਿਆ ਅਤੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਆਪਣਾ ਗੁੱਸਾ ਜ਼ਾਹਿਰ ਕੀਤਾ।
Publish Date: Fri, 08 May 2026 12:29 PM (IST)
Updated Date: Fri, 08 May 2026 12:37 PM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ। ਮਿਊਂਸੀਪਲ ਮੁਲਾਜ਼ਮ ਅਤੇ ਸਫਾਈ ਸੇਵਕ ਯੂਨੀਅਨ ਨੇ ਪੰਜਾਬ ਦੇ ਸਾਂਝੇ ਬੈਨਰ ਹੇਠ ਤੀਸਰੇ ਦਿਨ ਹੜਤਾਲ ਕਰਕੇ ਮਜਿਸਟਿਕ ਚੌਂਕ ਵਿੱਚ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਵੱਖ-ਵੱਖ ਯੂਨੀਅਨਾਂ ਦੇ ਮੁਲਾਜ਼ਮਾਂ ਨੇ ਹਿੱਸਾ ਲਿਆ ਅਤੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਆਪਣਾ ਗੁੱਸਾ ਜ਼ਾਹਿਰ ਕੀਤਾ।
ਇਸ ਧਰਨੇ ਦੌਰਾਨ ਮੁਲਾਜ਼ਮਾਂ ਨੇ ਇਕਜੁੱਟ ਹੋ ਕੇ ਕੱਚੇ ਕਰਮਚਾਰੀਆਂ ਨੂੰ ਤੁਰੰਤ ਪੱਕਾ ਕਰਨ, ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਲਾਗੂ ਕਰਨ, ਠੇਕੇਦਾਰੀ ਨੂੰ ਖ਼ਤਮ ਕਰਨ ਅਤੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਨੂੰ ਕੰਟਰੈਕਟ ਪ੍ਰਣਾਲੀ ਤੋਂ ਬਾਹਰ ਕੱਢ ਕੇ ਰੈਗੂਲਰ ਕਰਨ ਦੀਆਂ ਮੰਗਾਂ ਜ਼ੋਰ-ਸ਼ੋਰ ਨਾਲ ਰੱਖੀਆਂ।
ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਸਰਕਾਰ ਵਾਰ-ਵਾਰ ਭਰੋਸੇ ਤਾਂ ਦਿੰਦੀ ਰਹੀ ਪਰ ਹਕੀਕਤ ਵਿੱਚ ਕੋਈ ਢੁੱਕਵਾਂ ਕਦਮ ਨਹੀਂ ਚੁੱਕਿਆ ਗਿਆ, ਜਿਸ ਕਾਰਨ ਮੁਲਾਜ਼ਮਾਂ ਵਿੱਚ ਨਿਰਾਸ਼ਾ ਅਤੇ ਗੁੱਸਾ ਵਧਦਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮ ਸਾਲਾਂ ਤੋਂ ਘੱਟ ਤਨਖਾਹਾਂ ’ਤੇ ਅਤੇ ਅਸਥਿਰ ਨੌਕਰੀਆਂ ਵਿੱਚ ਕੰਮ ਕਰਨ ਲਈ ਮਜਬੂਰ ਹਨ, ਜਦਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਨਾ ਹੋਣ ਕਾਰਨ ਭਵਿੱਖ ਦੀ ਸੁਰੱਖਿਆ ਵੀ ਸ਼ੱਕ ਦੇ ਘੇਰੇ ਵਿੱਚ ਹੈ। ਠੇਕੇਦਾਰੀ ਪ੍ਰਥਾ ਨੇ ਮੁਲਾਜ਼ਮਾਂ ਦੇ ਹੱਕਾਂ ਨੂੰ ਕਮਜ਼ੋਰ ਕੀਤਾ ਹੈ ਅਤੇ ਇਹ ਪ੍ਰਣਾਲੀ ਖ਼ਤਮ ਕੀਤੇ ਬਿਨਾਂ ਇਨਸਾਫ਼ ਨਹੀਂ ਮਿਲ ਸਕਦਾ।