ਦਾਣਾ ਮੰਡੀ ਸਾਦਿਕ ’ਚ ਨਸ਼ਾ ਕਰਨ ਦੇ ਦੋਸ਼ ਹੇਠ ਦੋ ਵਿਅਕਤੀ ਨਾਮਜ਼ਦ
ਦਾਣਾ ਮੰਡੀ ਸਾਦਿਕ ’ਚ ਨਸ਼ਾ ਕਰਨ ਦੇ ਦੋਸ਼ ਹੇਠ ਦੋ ਵਿਅਕਤੀ ਨਾਮਜ਼ਦ
Publish Date: Fri, 15 May 2026 04:10 PM (IST)
Updated Date: Sat, 16 May 2026 04:00 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਾਦਿਕ : ਥਾਣਾ ਸਾਦਿਕ ਪੁਲਸ ਨੇ ਦਾਣਾ ਮੰਡੀ ਇਲਾਕੇ ਵਿੱਚ ਕਾਰਵਾਈ ਦੌਰਾਨ ਨਸ਼ਾ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏਐੱਸਆਈ ਹਰਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਫਰੀਦਕੋਟ ਰੋਡ ਵੱਲ ਜਾ ਰਹੀ ਸੀ। ਜਦੋਂ ਪੁਲਿਸ ਪਾਰਟੀ ਦਾਣਾ ਮੰਡੀ ਸਾਦਿਕ ਨੇੜੇ ਪੁੱਜੀ ਤਾਂ ਦੋ ਵਿਅਕਤੀ ਲੜਖੜਾਉਂਦੇ ਹੋਏ ਦਿਖਾਈ ਦਿੱਤੇ, ਜਿਨ੍ਹਾਂ ਦੇ ਨਸ਼ਾ ਕੀਤੇ ਹੋਣ ਦਾ ਸ਼ੱਕ ਪਿਆ। ਪੁੱਛਗਿੱਛ ਦੌਰਾਨ ਦੋਵਾਂ ਦੀ ਪਛਾਣ ਅਜੈਵੀਰ ਸਿੰਘ ਪੁੱਤਰ ਕੁਲਜੀਤ ਸਿੰਘ ਅਤੇ ਗਗਨਦੀਪ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀਆਨ ਮਹਿਮੂਆਣਾ ਜ਼ਿਲ੍ਹਾ ਫਰੀਦਕੋਟ ਵਜੋਂ ਹੋਈ। ਪੁਲਿਸ ਨੇ ਦੋਵਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।