ਸਿਵਲ ਹਸਪਤਾਲ ਵਿਖੇ ਮਨਾਇਆ ਰਾਸ਼ਟਰੀ ਡੇਂਗੂ ਦਿਵਸ
ਸਿਵਲ ਹਸਪਤਾਲ ਵਿਖੇ ਮਨਾਇਆ ਗਿਆ ਰਾਸ਼ਟਰੀ ਡੇਂਗੂ ਦਿਵਸ
Publish Date: Sat, 16 May 2026 04:24 PM (IST)
Updated Date: Sat, 16 May 2026 04:24 PM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਅਤੇ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਡਾ. ਸੁਨੀਲ ਬਾਂਸਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਰਸ਼ਮੀ ਚਾਵਾਲਾ ਦੀ ਯੋਗ ਅਗਵਾਈ ਹੇਠ ਅੱਜ ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਗਿਆ। ਸੀਨੀਅਰ ਮੈਡੀਕਲ ਅਫਸਰ ਡਾ. ਰਸ਼ਮੀ ਚਾਵਾਲਾ ਤੇ ਡਾ. ਹਰਮਨਪ੍ਰੀਤ ਸਿੰਘ (ਐਮਡੀ ਮੈਡੀਸਨ) ਵੱਲੋਂ ਹਾਜ਼ਰੀਨ ਨੂੰ ਡੇਂਗੂ ਨਾਮਕ ਜਾਨਲੇਵਾ ਬਿਮਾਰੀ ਪ੍ਰਤੀ ਜਾਗਰੂਕ ਕੀਤਾ ਗਿਆ, ਇਸਤੋਂ ਬਚਾਅ ਦੇ ਤਰੀਕੇ ਦੱਸੇ ਗਏ। ਇਸ ਮੌਕੇ ਮਾਤਾ ਸਹਿਬ ਕੌਰ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਨਾਟਕ ਰਾਹੀਂ ਡੇਂਗੂ ਸਬੰਧੀ ਜਾਗਰੂਕ ਕੀਤਾ। ਨਾਟਕ ’ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਵਿਸੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਡਾ. ਮੰਜੂ ਬਾਂਸਲ, ਡਾ ਅਕਸ਼ਿਤਾ, ਡਾ. ਵਰੁਣ ਬਾਂਸਲ, ਜ਼ਸਵਿੰਦਰਪਾਲ, ਜਸਪਾਲ ਸਿੰਘ, ਗੁਰਪ੍ਰੀਤ ਸਿਘ, ਸਿਮਰਜੀਤ ਕੌਰ, ਸੁਖਮੰਦਰ ਕੌਰ, ਪਰਮਜੀਤ ਕੌਰ ਅਤੇ ਸਿਵਲ ਹਸਪਤਾਲ ਗਿੱਦੜਬਾਹਾ ਦਾ ਸਮੂਹ ਸਟਾਫ ਅਤੇ ਮਾਤਾ ਸਹਿਬ ਕੌਰ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਹਾਜਰ ਸਨ।