ਮੱਲ੍ਹੀਆਂ ਵਾਲਾ ਵਿਖੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ
ਸਿਹਤ ਵਿਭਾਗ ਦੀਆਂ ਹਦਾਇਤਾਂ
Publish Date: Sun, 17 May 2026 03:18 PM (IST)
Updated Date: Mon, 18 May 2026 04:00 AM (IST)

ਕਾਕਾ ਰਾਮੂੰਵਾਲਾ, ਪੰਜਾਬੀ ਜਾਗਰਣ ਚੜਿੱਕ : ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਡਾਕਟਰ ਆਸ਼ੋਕ ਸਿੰਗਲਾ ਸਿਵਲ ਸਰਜਨ ਮੋਗਾ, ਡਾ.ਨਰੇਸ਼ ਆਮਲਾ ਜ਼ਿਲ੍ਹਾ ਐਪੀਡਿਮੋਲੋਜਿਸਟ ਅਤੇ ਡਾ.ਨਿਸ਼ਾ ਬਾਂਸਲ ਸੀਨੀਅਰ ਮੈਡੀਕਲ ਅਫ਼ਸਰ ਸੀਐਚਸੀ ਢੁੱਡੀਕੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਪਿੰਡ ਮੱਲ੍ਹੀਆਂ ਵਾਲਾ ਵਿਖੇ ਨੈਸ਼ਨਲ ਡੇਂਗੂ ਡੇਅ ਬਾਬਾ ਰੋਡੂ ਸ਼ਾਹ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਮਨਾਇਆ ਗਿਆ । ਇਸ ਮੌਕੇ ਹੈਲਥ ਸੁਪਰਵਾਈਜ਼ਰ ਕੁਲਬੀਰ ਸਿੰਘ ਢਿੱਲੋਂ ਨੇ ਸਕੂਲੀ ਵਿਦਿਆਰਥੀਆਂ ਨੂੰ ਡੇਂਗੂ ਦਿਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਬਿਮਾਰੀ ਏਡੀਜ਼ ਏਜਿਪਟੀ ਮੱਛਰ ਦੇ ਕੱਟਣ ਨਾਲ ਫੈਲਦੀ ਹੈ ਅੱਗੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪਨਪਦਾ ਹੈ ਇਸ ਤੋਂ ਬਚਣ ਲਈ ਸਾਨੂੰ ਹਫ਼ਤੇ ਵਿਚ ਇੱਕ ਵਾਰ ਆਪਣੇ ਪਾਣੀ ਦੇ ਸੋਰਸ ਨੂੰ ਸਾਫ਼ ਕਰਨਾ ਚਾਹੀਦਾ ਹੈ ਤਾਂ ਜੋ ਮੱਛਰਾਂ ਦੇ ਵਾਧੇ ਨੂੰ ਰੋਕਿਆ ਜਾ ਸਕੇ । ਇਸ ਮੌਕੇ ਹਰਦੀਪ ਸਿੰਘ ਮਲਟੀਪਰਪਜ਼ ਹੈਲਥ ਵਰਕਰ ਮੇਲ ਨੇ ਬੱਚਿਆਂ ਨੂੰ ਬਰਸਾਤੀ ਮੌਸਮ ਵਿਚ ਡਾਇਰੀਆ ਤੋਂ ਬਚਾਅ ਲਈ ਜਾਗਰੂਕ ਕਰਦਿਆਂ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਹੋਣ ’ਤੇ ਨੇੜਲੇ ਸਿਹਤ ਕੇਂਦਰ ਤੇ ਜਾ ਕੇ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ । ਇਸ ਸਮੇਂ ਨਵਦੀਪ ਕੌਰ ਮਲਟੀਪਰਪਜ਼ ਹੈਲਥ ਵਰਕਰ ਫੀਮੇਲ, ਕਰਮਜੀਤ ਸਿੰਘ ਮਲਟੀਪਰਪਜ਼ ਹੈਲਥ ਵਰਕਰ ਮੇਲ, ਬਲਜੀਤ ਕੌਰ ਆਸ਼ਾ ਵਰਕਰ, ਮਨਦੀਪ ਕੌਰ ਆਸ਼ਾ ਵਰਕਰ ਅਤੇ ਸਕੂਲ ਦਾ ਸਮੂਹ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ ।