ਦਸਮੇਸ਼ ਸਕੂਲ ਬਿਲਾਸਪੁਰ ’ਚ ਮਨਾਇਆ ਕੌਮੀ ਤਕਨਾਲੋਜੀ ਦਿਵਸ
ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੋਗਾ
Publish Date: Mon, 11 May 2026 03:44 PM (IST)
Updated Date: Tue, 12 May 2026 04:00 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੋਗਾ ਆਸ਼ੀਸ਼ ਕੁਮਾਰ ਸ਼ਰਮਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਿਆਲ ਸਿੰਘ ਮਠਾੜੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਕੌਮੀ ਤਕਨਾਲੌਜੀ ਦਿਵਸ ਉਤਸ਼ਾਹ ਪੂਰਬਕ ਮਨਾਇਆ ਗਿਆ। ਸਵੇਰ ਦੀ ਸਭਾ ਦੌਰਾਨ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਇਸ ਦਿਨ ਦੇ ਮਹੱਤਵ ਬਾਰੇ ਰੌਸ਼ਨੀ ਪਾਉਂਦਿਆਂ ਕਿਹਾ ਕਿ ਅਜੋਕਾ ਯੁੱਗ ਵਿਗਿਆਨ ਅਤੇ ਤਕਨਾਲੋਜੀ ਦਾ ਹੈ। ਇਸ ਸਮੇਂ ਸਿੱਖਿਆ ਵਿਭਾਗ ਵੱਲੋਂ ਭੇਜੇ ਸਵਾਲਾਂ ’ਤੇ ਅਧਾਰਿਤ ਕੁਇਜ਼ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਇਨ੍ਹਾਂ ਦੇ ਜਵਾਬ ਦਿੱਤੇ। ਮੋਹਰੀ ਬੱਚਿਆਂ ਦੀ ਹੌਂਸਲਾ ਅਫ਼ਜਾਈ ਵੀ ਕੀਤੀ ਗਈ। ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਕਿਹਾ ਕਿ ਅਸੀਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਾਇੰਸ ਅਤੇ ਤਕਨਾਲੌਜੀ ਦੀ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦੇ ਰਹੇ ਹਾਂ। ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਇੱਕੀਵੀਂ ਸਦੀ ਚ ਤਰੱਕੀ ਲਈ ਜ਼ਰੂਰੀ ਹੈ ਕਿ ਆਈਟੀ ਭਾਵ ਇੰਫੋਰਮੇਸ਼ਨ ਤਕਨਾਲੌਜੀ ਨੂੰ ਅਪਣਾਇਆ ਜਾਵੇ। ਵਾਈਸ ਪ੍ਰਿੰਸੀਪਲ ਮੀਨਾ ਜੈਨ ਨੇ ਵਿਦਿਆਰਥੀਆਂ ਨੂੰ ਸਾਇੰਸ ਦੀ ਪੜ੍ਹਾਈ ਕਰਨ ਦੀ ਸਲਾਹ ਦਿੱਤੀ। ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਸਾਈਬਰ ਅਪਰਾਧ ਪ੍ਰਤੀ ਸੁਚੇਤ ਕਰਦਿਆਂ ਇਨ੍ਹਾਂ ਤਕਨੀਕਾਂ ਦੀ ਵਰਤੋਂ ਚੌਕਸੀ ਨਾਲ ਕਰਨ ਦੀ ਸਲਾਹ ਦਿੱਤੀ। ਇਸ ਸਮੇਂ ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਨੇ ਹਲਫ਼ ਲਿਆ ਕਿ ਅਸੀਂ ਨਵੀਨਤਮ ਤਕਨਾਲੌਜੀ ਨੂੰ ਅਪਣਾ ਕੇ ਇਸ ਦਾ ਸਦ ਉਪਯੋਗ ਕਰਾਂਗੇ।