ਕੌਮੀ ਤਕਨਾਲੋਜੀ ਦਿਵਸ ਮਨਾਇਆ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ ਵਿਖੇ ਰਾਸ਼ਟਰੀ ਤਕਨੋਲੋਜੀ ਦਿਵਸ ਮਨਾਇਆ
Publish Date: Tue, 12 May 2026 03:50 PM (IST)
Updated Date: Tue, 12 May 2026 03:51 PM (IST)
ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ ਵਿਖੇ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਮੈਡਮ ਅਮਨੀਸ਼ ਲਤਾ ਦੀ ਅਗਵਾਈ ’ਚ ਰਾਸ਼ਟਰੀ ਤਕਨੋਲੋਜੀ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹੋਏ ਕੰਪਿਊਟਰ ਟੀਚਰ ਮੈਡਮ ਗੁਰਪ੍ਰੀਤ ਕੌਰ ਨੇ ਕਿਹਾ ਕਿ ਅੱਜ ਦਾ ਸਮਾਂ ਤਕਨੋਲੋਜੀ ਦਾ ਸਮਾਂ ਹੈ। ਹਰ ਵਿਦਿਆਰਥੀ ਨੂੰ ਵਿਗਿਆਨ, ਤਕਨੋਲੋਜੀ ਤੇ ਡੀਜੀ਼ਟਲ ਸਿੱਖਿਆ ਬਾਰੇ ਗਿਆਨ ਹੋਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਆਨਲਾਈਨ ਕੁਵਿਜ਼ ਮੁਕਾਬਲੇ ਵੀ ਕਰਵਾਏ ਗਏ। ਮੁਕਾਬਲੇ ਵਿਚ ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀਤਾ ਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਸਮੇਂ ਸਮੂਹ ਸਟਾਫ਼ ਮੈਂਬਰ ਸਾਹਿਬਾਨ ਹਾਜ਼ਰ ਸਨ।