ਗੁਰੂ ਸਾਹਿਬ ਦਾ ਇਤਿਹਾਸ ਘਰ-ਘਰ ਪਹੁੰਚਾਉਣ ਦੀ ਲੋੜ : ਵਿਧਾਇਕ
ਗੁਰੂ ਸਾਹਿਬ ਦੀ ਸ਼ਹਾਦਤ ਘਰ-ਘਰ ਪਹੁੰਚਾਉਣ ਦੀ ਲੋੜ : ਵਿਧਾਇਕ ਅਮੋਲਕ ਸਿੰਘ
Publish Date: Wed, 12 Nov 2025 05:22 PM (IST)
Updated Date: Wed, 12 Nov 2025 05:22 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ, ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕੇਮਟੀ ਤੇ ਪੇਪਰ ਐਂਡ ਲਾਇਬ੍ਰੇਰੀ ਦੇ ਮੈਂਬਰ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਹੈ ਕਿ ਨੌਵੀਂ ਪਾਤਿਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਤਾਬਦੀ ਸਮਾਗਮ ’ਚ ਵੱਧ ਚੜ੍ਹ ਕੇ ਹਿੱਸਾ ਲੈ ਕੇ ਉਨ੍ਹਾਂ ਦੀਆਂ ਕੁਰਬਾਨੀਆਂ ਤੇ ਇਤਿਹਾਸ ਨੂੰ ਘਰ-ਘਰ ਪਹੁੰਚਾਉਣਾ ਚਾਹੀਦਾ ਹੈ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਇਸ ਕਾਰਜ ’ਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਦਿਹਾੜੇ ਦੇ ਇਸ ਸਮਾਗਮ ’ਚ ਹਰ ਵਰਗ ਦੇ ਲੋਕਾਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੁਆਰਾ ਮਨੁੱਖਤਾ ਲਈ ਦਿੱਤੀ ਕੁਰਬਾਨੀ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਦਾ ਸੰਦੇਸ਼ ਘਰ-ਘਰ ਪਹੁੰਚ ਸਕੇ।
ਇਸ ਮੌਕੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਇਕੱਲੀ ਸਰਕਾਰ ਦਾ ਹੀ ਨਹੀਂ ਸਗੋਂ ਜਨਤਾ ਦੇ ਹਰ ਵਰਗ ਦਾ ਫ਼ਰਜ਼ ਹੈ ਕਿ ਉਹ ਇਸ ਸ਼ਹੀਦੀ ਦਿਹਾੜੇ ਦੇ ਸਮਾਗਮ ’ਚ ਹਰ ਸੰਭਵ ਯੋਗਦਾਨ ਪਾਵੇ। ਇਸ ਮੌਕੇ ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਤੇ ‘ਆਪ’ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਧਰਮਜੀਤ ਸਿੰਘ ਰਾਮੇਆਣਾ, ਆਲ ਪੰਜਾਬ ਟਰੱਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ, ਜ਼ਿਲ੍ਹਾ ਟਰਾਂਸਪੋਰਟ ਵਿੰਗ ਫ਼ਰੀਦਕੋਟ ਦੇ ਪ੍ਰਧਾਨ ਤੇ ਟਰੱਕ ਯੂਨੀਅਨ ਜੈਤੋ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਡਾ. ਲਛਮਣ ਸ਼ਰਮਾ ਭਗਤੂਆਣਾ, ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ. ਜੈਤੋ ਦੇ ਚੇਅਰਮੈਨ ਤੇ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ਆਲ ਪੰਜਾਬ ਟਰੱਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਸਰਪ੍ਰਸਤ ਤੇ ਟਰੱਕ ਯੂਨੀਅਨ ਬਾਜਾਖਾਨਾ ਦੇ ਪ੍ਰਧਾਨ ਇਕਬਾਲ ਸਿੰਘ ਬਰਾੜ ਡੋਡ, ਆਮ ਆਦਮੀ ਪਾਰਟੀ ਯੂਥ ਵਿੰਗ ਜੈਤੋ ਸ਼ਹਿਰੀ ਦੇ ਪ੍ਰਧਾਨ ਨੰਬਰਦਾਰ ਧਰਮਿੰਦਰਪਾਲ ਸਿੰਘ ਤੋਤਾ ਆਦਿ ਹਾਜ਼ਰ ਸਨ।