ਭਾਵਨਾ ਸ਼ਰਮਾ ਨੇ ਮਾਰੀ ਬਾਜ਼ੀ
ਨਿਊ ਮਾਲਵਾ ਸੀਨੀਅਰ ਸੈਕੰਡਰੀ ਸਕੂਲ, ਮੱਲਣ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Wed, 13 May 2026 05:51 PM (IST)
Updated Date: Wed, 13 May 2026 05:54 PM (IST)
ਦਵਿੰਦਰ ਬਾਘਲਾ, ਪੰਜਾਬੀ ਜਾਗਰਣ ਦੋਦਾ : ਨਿਊ ਮਾਲਵਾ ਸੀਨੀਅਰ ਸੈਕੰਡਰੀ ਸਕੂਲ ਮੱਲਣ ਦਾ 10ਵੀਂ ਜਮਾਤ ਦਾ ਨਤੀਜਾ ਜੋ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਹੁਤ ਹੀ ਸ਼ਾਨਦਾਰ ਰਿਹਾ। ਸਕੂਲ ਦੇ ਵਿਦਿਆਰਥੀਆਂ ਨੇ ਵੱਡੀਆਂ ਪ੍ਰਾਪਤੀਆਂ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਭਾਵਨਾ ਸ਼ਰਮਾ ਨੇ 650 ਵਿੱਚੋਂ 608 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ।ਨਵਦੀਪ ਕੌਰ ਨੇ 591 ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ। ਕੋਮਲਪ੍ਰੀਤ ਕੌਰ ਨੇ 567 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸਤੋਂ ਇਲਾਵਾ ਰਵੀਨਾ ਦੇਵੀ (ਚੌਥਾ), ਗੁਰਪਿੰਦਰ ਸਿੰਘ (ਪੰਜਵਾਂ), ਏਕਨੂਰ ਕੌਰ ਬਰਾੜ (ਛੇਵਾਂ), ਅਮਰਿੰਦਰ ਸਿੰਘ (ਸੱਤਵਾਂ), ਅਵਨੀਤ ਕੌਰ (ਅੱਠਵਾਂ), ਖੁਸ਼ਦੀਪ ਸਿੰਘ (ਨੌਵਾਂ) ਅਤੇ ਸੁਪ੍ਰੀਤ ਕੌਰ ਨੇ ਦਸਵਾਂ ਸਥਾਨ ਹਾਸਲ ਕੀਤਾ। ਸਕੂਲ ਮੈਨੇਜਮੈਂਟ ਦੇ ਚੈਅਰਪਰਸਨ ਸਵਰਨਜੀਤ ਕੌਰ ਅਤੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਬਰਾੜ ਨੇ ਸਾਰੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ ਅਤੇ ਇਸੇ ਤਰ੍ਹਾਂ ਬੱਚਿਆਂ ਨੂੰ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ ਤੇ ਸੰਸਥਾ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਨਵਾਜਿਆ ਗਿਆ। ਇਸ ਮੌਕੇ ਬੱਚਿਆਂ ਦੇ ਮਾਪੇ ਅਤੇ ਸਮੂਹ ਸਟਾਫ ਹਾਜ਼ਰ ਸਨ।