ਦੋਦਾ ਸਕੂਲ ’ਚ ਨਵੇਂ ਆਰਓ ਸਿਸਟਮ ਦਾ ਉਦਘਾਟਨ
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਕੀਤਾ ਗਿਆ ਨਵੇਂ ਆਰਓ ਸਿਸਟਮ ਦਾ ਉਦਘਾਟਨ
Publish Date: Tue, 03 Mar 2026 04:35 PM (IST)
Updated Date: Tue, 03 Mar 2026 04:38 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਤਹਿਤ ਸਿੱਖਿਆ ਕ੍ਰਾਂਤੀ ਅਧੀਨ ਬੱਚਿਆਂ ਦੇ ਪੀਣ ਯੋਗ ਸਾਫ਼ ਪਾਣੀ ਦੇ ਪ੍ਰਬੰਧ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਲਗਵਾਏ ਨਵੇਂ ਆਰਓ ਸਿਸਟਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ’ਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ। ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਨੂੰ ਸੁਖ-ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਬੱਚਿਆਂ ਨੂੰ ਸਕੂਲਾਂ ’ਚ ਵੀ ਘਰਾਂ ਵਰਗਾ ਸੁਖਾਵਾਂ ਮਾਹੌਲ ਮਿਲਦਾ ਰਹੇ। ਇਸ ਮੌਕੇ ਸਮੂਹ ਸਟਾਫ ਵਲੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੱਚਿਆਂ ਨੇ ਜ਼ਿਆਦਾ ਸਮਾਂ ਸਕੂਲ ’ਚ ਗੁਜ਼ਾਰਨਾ ਹੁੰਦਾ ਹੈ ਜੇਕਰ ਉਹ ਗੰਦਾ ਪਾਣੀ ਪੀਣਗੇ ਤਾਂ ਉਨ੍ਹਾਂ ਨੂੰ ਲ਼ਾਇਲਾਜ ਬਿਮਾਰੀਆਂ ਲੱਗਣ ਦਾ ਡਰ ਰਹਿੰਦਾ ਹੈ। ਇਸ ਲਈ ਬੱਚਿਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆਂ ਕਰਵਾਉਣ ਲਈ ਸਕੂਲ ਆਰਓ ਸਿਸਟਮ ਲਈ ਗ੍ਰਾਂਟ ਆਪਣੇ ਅਖਤਿਆਰੀ ਕੋਟੇ ਵਿੱਚੋਂ ਜਾਰੀ ਕੀਤੀ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ’ਚ ਕਿਸੇ ਵੀ ਕਿਸਮ ਦੀ ਘਾਟ ਨਹੀਂ ਰਹਿਣ ਦਿਤੀ ਜਾਵੇਗੀ। ਇਸ ਮੌਕੇ ਮਨੋਜ ਕੁਮਾਰ ਬੀਪੀਓ, ਸੰਤੋਸ਼ ਕੁਮਾਰੀ ਮੁੱਖ ਅਧਿਆਪਕ, ਗੁਲਦੀਪ ਕੌਰ, ਹਰਸ਼ਪਿੰਦਰ ਸਿੰਘ, ਲਖਵਿੰਦਰ ਸਿੰਘ, ਰੇਸ਼ਮ ਸਿੰਘ ਮੈਂਬਰ, ਗੱਪਾ, ਸੋਨੂੰ, ਮੇਘ ਸਿੰਘ, ਸਮੂਹ ਸਟਾਫ ਤੇ ਪਿੰਡ ਵਾਸੀ ਹਾਜ਼ਰ ਸਨ।