ਨਵ ਨਿਯੁਕਤ ਬਲਾਕ ਪ੍ਰਧਾਨ ਜਸਪਾਲ ਸਿੰਘ ਦਾ ਸਨਮਾਨ
ਪੰਜਾਬ ਕਾਂਗਰਸ ਵੱਲੋਂ ਬਲਾਕ
Publish Date: Thu, 07 May 2026 05:02 PM (IST)
Updated Date: Fri, 08 May 2026 04:06 AM (IST)

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਪੰਜਾਬ ਕਾਂਗਰਸ ਵੱਲੋਂ ਬਲਾਕ ਪ੍ਰਧਾਨ ਦਿਹਾਤੀ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਵਿਚ ਜਸਪਾਲ ਸਿੰਘ ਡਰੋਲੀ ਭਾਈ ਨੂੰ ਦੂਸਰੀਵਾਰ ਫ਼ਿਰ ਜ਼ਿਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਪਿੰਡ ਵਾਸੀਆਂ ਅਤੇ ਕਾਂਗਰਸੀ ਵਰਕਰਾਂ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ ਅਤੇ ਜਸਪਾਲ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਦਿੱਤੀਆਂ। ਇਸ ਮੌਕੇ ਸੰਬੋਧਨ ਕਰਦਿਆਂ ਨਵਨਿਯੁਕਤ ਬਲਾਕ ਪ੍ਰਧਾਨ ਜਸਪਾਲ ਸਿੰਘ ਡਰੋਲੀ ਭਾਈ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰੀ ਸਿੰਘ ਖਾਈ ਅਤੇ ਹਲਕਾ ਇੰਚਾਰਜ ਮਾਲਵਿਕਾ ਸੂਦ ਦਾ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਜੋ ਵਿਸ਼ਵਾਸ ਉਨ੍ਹਾਂ ’ਤੇ ਜਤਾਇਆ ਗਿਆ ਹੈ, ਉਸ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਹਿਤੈਸ਼ੀ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ ਅਤੇ ਪਿੰਡਾਂ ਵਿਚ ਪਾਰਟੀ ਦੀਆਂ ਇਕਾਈਆਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਅਤੇ ਸੀਨੀਅਰ ਆਗੂਆਂ ਨੂੰ ਨਾਲ ਲੈ ਕੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਸਮਾਗਮ ਦੌਰਾਨ ਕਾਂਗਰਸੀ ਵਰਕਰਾਂ ਅਤੇ ਪਿੰਡ ਵਾਸੀਆਂ ਨੇ ਜਸਪਾਲ ਸਿੰਘ ਡਰੋਲੀ ਭਾਈ ਨੂੰ ਫੁੱਲਾਂ ਦੇ ਹਾਰ ਪਾ ਕੇ ਅਤੇ ਸਿਰੋਪੇ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਹਾਜ਼ਰ ਆਗੂਆਂ ਨੇ ਕਿਹਾ ਕਿ ਜਸਪਾਲ ਸਿੰਘ ਲੰਬੇ ਸਮੇਂ ਤੋਂ ਪਾਰਟੀ ਦੀ ਸੇਵਾ ਕਰ ਰਹੇ ਹਨ ਅਤੇ ਪਾਰਟੀ ਪ੍ਰਤੀ ਉਨ੍ਹਾਂ ਦੀ ਨਿਸ਼ਠਾ ਅਤੇ ਮਿਹਨਤ ਨੂੰ ਦੇਖਦਿਆਂ ਹੀ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਪਿੰਡ ਵਾਸੀਆਂ ਨੇ ਵਿਸ਼ਵਾਸ ਜਤਾਇਆ ਕਿ ਜਸਪਾਲ ਸਿੰਘ ਡਰੋਲੀ ਭਾਈ ਦੀ ਅਗਵਾਈ ਹੇਠ ਪਾਰਟੀ ਨੂੰ ਪਿੰਡ ਪੱਧਰ ’ਤੇ ਨਵੀਂ ਮਜ਼ਬੂਤੀ ਮਿਲੇਗੀ ਅਤੇ ਆਉਣ ਵਾਲੇ ਸਮੇਂ ’ਚ ਕਾਂਗਰਸ ਪਾਰਟੀ ਹੋਰ ਵੱਡੇ ਪੱਧਰ ’ਤੇ ਲੋਕਾਂ ਨਾਲ ਜੁੜੇਗੀ। ਇਸ ਮੌਕੇ ਪਿੰਡ ਡਰੋਲੀ ਭਾਈ ਦੇ ਸਮੂਹ ਕਾਂਗਰਸੀ ਆਗੂ, ਵਰਕਰ ਅਤੇ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਰਹੇ।