ਡੀਐੱਸਪੀ ਜਸਬਰਿੰਦਰ ਸਿੰਘ ਖਹਿਰਾ ਦਾ ਯੂਥ ਆਗੂਆਂ ਵੱਲੋਂ ਸਨਮਾਨ
ਇੱਥੇ ਨਵ-ਨਿਯੁਕਤ ਡੀਐੱਸਪੀ ਇੱਥੇ ਨਵ-ਨਿਯੁਕਤ ਡੀਐੱਸਪੀ
Publish Date: Sun, 17 May 2026 03:20 PM (IST)
Updated Date: Mon, 18 May 2026 04:00 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਾਘਾ ਪੁਰਾਣਾ: ਇੱਥੇ ਨਵ-ਨਿਯੁਕਤ ਡੀਐੱਸਪੀ ਜਸਬਰਿੰਦਰ ਸਿੰਘ ਖਹਿਰਾ ਦਾ ਅਕਾਲੀ ਆਗੂਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਅਤੇ ਸਨਮਾਨ ਕੀਤਾ ਗਿਆ। ਇਸ ਮੌਕੇ ਅਕਾਲੀ ਆਗੂ ਰਣਜੀਤ ਝੀਤੇ, ਪਵਨਦੀਪ ਬਰਾੜ, ਸੁੱਖਾ ਸਿੰਘ ਅਤੇ ਸੋਨੀ ਨੇ ਉਨ੍ਹਾਂ ਨੂੰ ਗੁਲਦਸਤਾ ਭੇਂਟ ਕਰਦੇ ਹੋਏ ਜੀ ਆਇਆਂ ਆਖਿਆ। ਇਸ ਦੌਰਾਨ ਆਗੂਆਂ ਨੇ ਡੀਐੱਸਪੀ ਖਹਿਰਾ ਨਾਲ ਮੁਲਾਕਾਤ ਕਰਦਿਆਂ ਇਲਾਕੇ ਦੇ ਅਮਨ-ਕਾਨੂੰਨ ਸਬੰਧੀ ਮੁੱਦਿਆਂ ’ਤੇ ਵੀ ਚਰਚਾ ਕੀਤੀ। ਉਨ੍ਹਾਂ ਉਮੀਦ ਜਤਾਈ ਕਿ ਨਵੇਂ ਡੀਐੱਸਪੀ ਦੀ ਅਗਵਾਈ ਹੇਠ ਇਲਾਕੇ ਵਿਚ ਕਾਨੂੰਨ-ਵਿਵਸਥਾ ਹੋਰ ਮਜ਼ਬੂਤ ਹੋਵੇਗੀ ਅਤੇ ਲੋਕਾਂ ਨੂੰ ਬਿਹਤਰ ਸੁਰੱਖਿਆ ਮਿਲੇਗੀ। ਡੀਐੱਸਪੀ ਜਸਬਰਿੰਦਰ ਸਿੰਘ ਖਹਿਰਾ ਨੇ ਇਸ ਮੌਕੇ ਆਏ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਨੂੰ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਬਣਾਈ ਰੱਖਣਾ ਉਨ੍ਹਾਂ ਦੀ ਪਹਿਲੀ ਤਰਜ਼ੀਹ ਹੋਵੇਗੀ, ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਾਨੂੰਨ ਦੀ ਪਾਲਣਾ ਕਰਦੇ ਹੋਏ ਪੁਲਸ ਦਾ ਸਹਿਯੋਗ ਕਰਨ। ਅਕਾਲੀ ਆਗੂਆਂ ਨੇ ਵੀ ਭਰੋਸਾ ਦਵਾਇਆ ਕਿ ਉਹ ਹਮੇਸ਼ਾ ਕਾਨੂੰਨ ਦੀ ਪਾਲਣਾ ਵਿਚ ਪੁਲਸ ਦਾ ਸਾਥ ਦੇਣਗੇ ਅਤੇ ਇਲਾਕੇ ਦੀ ਭਲਾਈ ਲਈ ਮਿਲਜੁਲ ਕੇ ਕੰਮ ਕਰਣਗੇ। ਇਸ ਮੌਕੇ ’ਤੇ ਸਾਰੇ ਹਾਜ਼ਰ ਵਿਅਕਤੀਆਂ ਨੇ ਨਵੇਂ ਡੀਐੱਸਪੀ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।