ਐੱਨਐੱਚਐੱਮ ਕਰਮਚਾਰੀਆਂ ਦਾ ਧਰਨਾ ਜਾਰੀ
ਐਨਐਚਐਮ ਕਰਮਚਾਰੀਆਂ ਦਾ ਧਰਨਾ ਜਾਰੀ
Publish Date: Fri, 05 Dec 2025 04:50 PM (IST)
Updated Date: Fri, 05 Dec 2025 04:51 PM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਐਨਐਚਐਮ ਕਰਮਚਾਰੀਆਂ ਵੱਲੋਂ ਲਗਾਇਆ ਗਿਆ ਧਰਨਾ ਅੱਜ ਪੰਜਵੇਂ ਦਿਨ ਵੀ ਜਾਰੀ ਰਿਹਾ। ਕਰਮਚਾਰੀਆਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਾਲੇ ਤੱਕ ਉਨ੍ਹਾਂ ਨੂੰ ਅਕਤੂਬਰ ਮਹੀਨੇ ਦੀ ਤਨਖਾਹ ਵੀ ਨਹੀਂ ਦਿੱਤੀ ਗਈ ਜਦੋਂਕਿ ਨਵੰਬਰ ਮਹੀਨਾ ਬੀਤੇ ਨੂੰ ਵੀ ਅੱਜ 5 ਦਿਨ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਐਨਐਚਐਮ ਕਰਮਚਾਰੀਆਂ ਨੂੰ ਤਾਂ ਪਹਿਲਾਂ ਹੀ 15 ਤੋਂ 20 ਹਜ਼ਾਰ ਤਨਖਾਹ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਨੂੰ ਆਪਣੀਆਂ ਜ਼ਰੂਰਤਾਂ ਪੂਰੀਆਂ ਕਰਨ ’ਚ ਦਿੱਕਤ ਹੁੰਦੀ ਹੈ ਅਤੇ ਅਜਿਹੇ ’ਚ ਜੇਕਰ 2-2 ਮਹੀਨੇ ਤੱਕ ਇਹ ਤਨਖਾਹਾਂ ਵੀ ਨਾ ਮਿਲੀਆਂ ਤਾਂ ਉਨ੍ਹਾਂ ਦੇ ਘਰਾਂ ਦੇ ਗੁਜਾਰੇ ਕਿਸ ਤਰ੍ਹਾਂ ਚੱਲਣਗੇ। ਉਨ੍ਹਾਂ ਦੱਸਿਆ ਕਿ ਜਦੋਂ ਤੱਕ ਸਰਕਾਰ ਦੋ ਮਹੀਨਿਆਂ ਦੀ ਬਕਾਇਆ ਤਨਖਾਹ ਜਾਰੀ ਨਹੀਂ ਕਰਦੀ ਉਨ੍ਹਾਂ ਚਿਰ ਧਰਨਾ/ਪੈਨ ਡਾਊਨ ਹੜਤਾਲ ਇਸੇ ਤਰ੍ਹਾਂ ਜਾਰੀ ਰਹੇਗਾ। ਜ਼ਿਕਰਯੋਗ ਹੈ ਕਰਮਚਾਰੀਆਂ ਵੱਲੋਂ ਕੱਲ ਵੀ ਪੰਜਾਬ ਪੱਧਰ ’ਤੇ ਸਮੂਹਕ ਛੁੱਟੀ ਲਈ ਗਈ ਸੀ। ਇਸ ਮੌਕੇ ਹਰਪ੍ਰੀਤ ਸਿੰਘ, ਸੁਰੇਖਾ ਕੰਬੋਜ, ਸੁਖਮੰਦਰ ਕੌਰ, ਜਸਬੀਰ ਕੌਰ ਤੇ ਆਸ਼ੀ ਰਾਣੀ ਆਦਿ ਵੀ ਮੌਜੂਦ ਸਨ।