ਜੈਤੋ ਹਲਕੇ ਦੇ ਵਿਕਾਸ ’ਚ ਕੋਈ ਕਸਰ ਨਹੀਂ ਛੱਡੀ ਜਾਵੇਗੀ : ਵਿਧਾਇਕ ਅਮੋਲਕ ਸਿੰਘ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸੜਕੀ ਬੁਨਿਆਦੀ ਢਾਂਚੇ ਨੂੰ ਮਹੱਤਵਪੂਰਨ ਹੁਲਾਰਾ ਦਿੰਦੇ ਹੋਏ ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕੇਮਟੀ ਤੇ ਪੇਪਰ ਐਂਡ ਲਾਇਬ੍ਰੇਰੀ ਦੇ ਮੈਂਬਰ ਤੇ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਸਥਾਨਕ ਬਾਜਾਖਾਨਾ ਚੌਂਕ (ਚੌਂਕ ਨੰਬਰ-3) ਤੋਂ ਲੈ ਕੇ ਕੋਟਕਪੂਰਾ ਰੋਡ ਉੱਪਰ ਸਥਿਤ ਵੱਡੇ ਸੂਏ ਦੇ ਪੁਲ ਤੱਕ ਦੀ ਸੜਕ ਦੇ ਨਵੀਨੀਕਰਨ ਦਾ ਕੰਮ ਰਿਬਨ ਕੱਟ ਕੇ ਸ਼ੁਰੂ ਕਰਵਾਇਆ। ਇਸ ਮੌਕੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜੈਤੋ ਹਲਕੇ ਦੀਆਂ ਸਾਰੀਆਂ ਸੜਕਾਂ ਦੇ ਨਵੀਨੀਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਜੈਤੋ ਹਲਕੇ ਵੱਲ ਧਿਆਨ ਨਾ ਦੇਣ ਕਰਕੇ ਪਿੰਡਾਂ ਤੇ ਸ਼ਹਿਰਾਂ ਦੀਆਂ ਸੜਕਾਂ ਦਾ ਬੁਰਾ ਹਾਲ ਹੋ ਗਿਆ ਸੀ, ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ ਸਦਕਾ ਇਹ ਪਹਿਲੀ ਵਾਰ ਹੋਇਆ ਹੈ ਕਿ ਇਹ ਸੜਕਾਂ ਹੁਣ ਬਣਨ ਸਾਰ ਨਹੀਂ ਟੁੱਟਣਗੀਆਂ ਸਗੋਂ ਪੰਜ ਸਾਲ ਤੱਕ ਇਨ੍ਹਾਂ ਦੀ ਮੁਰੰਮਤ ਲਈ ਸਬੰਧਤ ਠੇਕੇਦਾਰ ਦੀ ਜ਼ਿੰਮੇਵਾਰੀ ਹੋਵੇਗੀ। ਉਨ੍ਹਾਂ ਕਿਹਾ ਕਿ ਹਲਕੇ ਦਾ ਚਹੁੰਤਰਫ਼ਾ ਵਿਕਾਸ ਕਰਵਾਉਣਾ ਉਨ੍ਹਾਂ ਦੀ ਮੁੱਢਲੀ ਤਰਜੀਹ ਹੈ, ਜਿਸ ਲਈ ਹਰ ਪਿੰਡ ਤੇ ਸ਼ਹਿਰ ਦੀ ਸੜਕ ਬਣਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡਣਗੇ ਅਤੇ ਲੋਕਾਂ ਦੀਆਂ ਆਸ਼ਾ ’ਤੇ ਪੂਰਾ ਉਤਰਨਾ ਅਤੇ ਅਣਥੱਕ ਮਿਹਨਤ ਹੀ ਉਹਨਾਂ ਦਾ ਇੱਕੋ ਇੱਕ ਟੀਚਾ ਹੈ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਲੋਕਾਂ ਨੂੰ 300 ਮੁਫ਼ਤ ਯੂਨਿਟ ਬਿਜਲੀ ਬਿੱਲ ਦੇਣ, ਆਮ ਆਦਮੀ ਕਲੀਨਿਕਾਂ ਰਾਹੀਂ ਦਵਾਈਆਂ ਤੇ ਲੋੜੀਂਦੇ ਟੈਸਟ ਦੀ ਮੁਫ਼ਤ ਵਿਵਸਥਾ ਕਰਨ, ਮਿਆਰੀ ਸਿੱਖਿਆ ਲਈ ਸਮੁੱਚੇ ਪੰਜਾਬ ਵਿਚ ਸਕੂਲ ਆਫ਼ ਐਮੀਨੈਂਸ ਸਥਾਪਿਤ ਕਰਨ ਤੋਂ ਅੱਗੇ ਹੁਣ ਪੰਜਾਬ ਦੇ ਲੋਕਾਂ ਦੀ ਸਿਹਤ ਸੰਭਾਲ ਗਰੰਟੀ ਵਜੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਆਗ਼ਾਜ਼ ਕੀਤਾ ਗਿਆ ਹੈ, ਜਿਸ ਤਹਿਤ ਪੰਜਾਬ ਦੇ ਕਰੀਬ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਇਸ ਮੌਕੇ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ, ‘ਆਪ’ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ਨਗਰ ਕੌਂਸਲ ਜੈਤੋ ਦੇ ਪ੍ਰਧਾਨ ਡਾ. ਹਰੀਸ਼ ਚੰਦਰ ਗੋਇਲ, ਨਗਰ ਕੌਂਸਲ ਜੈਤੋ ਦੇ ਸੀਨੀਅਰ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਰਾਮੇਆਣਾ, ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸੂਬਾ ਮੀਤ ਪ੍ਰਧਾਨ ਗੋਪਾਲ ਕ੍ਰਿਸ਼ਨ ‘ਸ਼ੈਲੀ ਗਰਗ’, ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਉਪ ਪ੍ਰਧਾਨ ਨਰੇਸ਼ ਜਿੰਦਲ, ‘ਆਪ’ ਯੂਥ ਵਿੰਗ ਵਿਧਾਨ ਸਭਾ ਹਲਕਾ ਜੈਤੋ ਦੇ ਕੋਆਰਡੀਨੇਟਰ ਰੁਪਿੰਦਰ ਸਿੰਘ, ‘ਆਪ’ ਬੀ.ਸੀ ਵਿੰਗ ਵਿਧਾਨ ਸਭਾ ਹਲਕਾ ਜੈਤੋ ਦੇ ਕੋਆਰਡੀਨੇਟਰ ਸੁਖਰੀਤ ਸਿੰਘ ਰੋਮਾਣਾ, ‘ਆਪ’ ਬਲਾਕ ਪ੍ਰਧਾਨ ਅੰਕੁਸ਼ ਬਾਂਸਲ, ਸਰਪੰਚ ਜਸਪਾਲ ਸਿੰਘ ‘ਜੱਸੀ ਬਰਾੜ’ ਕੋਠੇ ਚੰਦ ਸਿੰਘ ਵਾਲੇ (ਜੈਤੋ), ਪੀ.ਏ ਕੁਲਦੀਪ ਸਿੰਘ ਦਲ ਸਿੰਘ ਵਾਲਾ, ‘ਆਪ’ ਯੂਥ ਆਗੂ ਪ੍ਰੇਮ ਕੁਮਾਰ ਪ੍ਰੇਮਾ ਕੋਟਕਪੂਰਾ, ‘ਆਪ’ ਦੇ ਸੀਨੀਅਰ ਆਗੂ ਜਤਿੰਦਰ ਸਿੰਘ ਖਾਲਸਾ ਕੋਠੇ ਮਹਿਲੜ੍ਹ (ਦਬੜ੍ਹੀਖਾਨਾ) ਆਦਿ ਮੌਜੂਦ ਸਨ।