ਬੀਤੀ ਰਾਤ ਸਤੀਸ਼ ਗਰੋਵਰ ਦੀ ਗਿ੍ਫਤਾਰੀ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਫ਼ਰੀਦਕੋਟ ਦੇ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ,ਸਤੀਸ਼ ਗਰੋਵਰ ਜ਼ਿਲਾ ਪ੍ਰਧਾਨ ਸ਼ਹਿਰੀ ਫ਼ਰੀਦਕੋਟ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਇਕੱਠੇ ਹੋਏ।

ਚਾਨਾ, ਵਿਕਾਸ ਪੰਜਾਬੀ ਜਾਗਰਣ ਫਰੀਦਕੋਟ : ਅਕਾਲੀ ਦਲ ਬਾਦਲ ਦੇ ਜਿਲਾ ਪ੍ਰਧਾਨ ਸਤੀਸ਼ ਗਰੋਵਰ ਦੀ ਗਿ੍ਫਤਾਰੀ ਨੂੰ ਲੈ ਕੇ ਅਕਾਲੀ ਵਰਕਰਾਂ ਵਲੋਂ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਸਿਟੀ ਥਾਣੇ ਮੂਹਰੇ ਰੋਸ ਧਰਨਾ ਦਿੱਤਾ ਗਿਆ, ਜਿਸ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਸ਼ਮੂਲੀਅਤ ਕੀਤੀ। ਆਪਣੇ ਸੰਬੋਧਨ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਅਕਾਲੀ ਦਲ ਕਿਸੇ ਤੋਂ ਡਰਨ ਵਾਲੀ ਪਾਰਟੀ ਨਹੀਂ ਅਤੇ ਨਾ ਤਾਂ ਅਕਾਲੀ ਆਗੂ ਜਾਂ ਵਰਕਰ ਪਰਚਿਆਂ ਤੋਂ ਡਰਦੇ ਹਨ ਤੇ ਨਾ ਹੀ ਇਨ੍ਹਾਂ ਨੂੰ ਜੇਲ੍ਹ ਜਾਣ ਤੋਂ ਕੋਈ ਡਰ ਹੈ।
ਸੱਤਾਧਾਰੀ ਧਿਰ ’ਤੇ ਵਰਦਿਆਂ ਉਨ੍ਹਾਂ ਆਖਿਆ ਕਿ ਇਸ ਪਾਰਟੀ ਵੱਲੋਂ ਐਨੇ ਘਪਲੇ ਕੀਤੇ ਗਏ ਹਨ ਕਿ ਇਕ ਇਕ ਕਰਕੇ ਬਹੁਤ ਮੰਤਰੀ ਜਾਂ ਵਿਧਾਇਕ ਜਲਦ ਜੇਲ ਜਾਣ ਵਾਲੇ ਹਨ, ਕਿਉਂਕਿ ਇਸ ਵੇਲੇ ਉਹ ਈ.ਡੀ. ਅਤੇ ਸੀਬੀਆਈ ਦੇ ਰਡਾਰ ’ਤੇ ਹਨ। ਉਹਨਾਂ ਆਖਿਆ ਕਿ ਪਰਚੇ ਦਰਜ ਕਰਵਾਉਣ ਅਤੇ ਕਰਨ ਵਾਲਿਆਂ ਦੀ ਬਕਾਇਦ ਸੂਚੀ ਤਿਆਰ ਕੀਤੀ ਜਾ ਰਹੀ ਹੈ, ਸਮਾਂ ਆਉਣ ’ਤੇ ਇਸ ਦਾ ਜਵਾਬ ਦਿੱਤਾ ਜਾਵੇਗਾ। ਸੁਖਬੀਰ ਸਿੰਘ ਬਾਦਲ ਨੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਜੇਕਰ ਪਾਰਦਰਸ਼ਤਾ ਨਾਲ ਚੋਣ ਪ੍ਰਕਿਰਿਆ ਚੱਲਦੀ ਤਾਂ ਕਿਸੇ ਨੇ ਇਸ ਦਾ ਵਿਰੋਧ ਨਹੀਂ ਸੀ ਕਰਨਾ ਪਰ ਹਰ ਵਿਅਕਤੀ ਕੋਲ ਸੱਚਾਈ ਜਾਨਣ ਦਾ ਅਧਿਕਾਰ ਹੋਣ ਦੇ ਬਾਵਜੂਦ ਵੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨਜਾਇਜ ਧੱਕੇਸ਼ਾਹੀ ਕਰ ਰਹੀ ਹੈ।
ਇਸ ਮੌਕੇ ਪਰਮਬੰਸ ਸਿੰਘ ਬੰਟੀ ਰੋਮਾਣਾ ਵਿਧਾਨ ਸਭਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਨੇ ਧਰਨੇ ਨੂੰ ਸੰਬੋਧਨ ਕਰਦੇ ਕਿਹਾ ਕਿ ਜੈ ਅਕਾਲੀ ਦਲ ਦੇ ਵਰਕਰਾਂ ਨਾਲ ਪੁਲਿਸ ਪ੍ਰਸ਼ਾਸਨ ਜਾਂ ਸਰਕਾਰ ਧੱਕਾ ਕਰੂਗੀ ਤਾ ਅਸੀਂ ਬਰਦਾਸ਼ਤ ਨਹੀਂ ਕਰਾਂਗੇ ਉਹਨਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਤੀਸ਼ ਗਰੋਵਰ ਨੂੰ ਰਾਤ ਨੂੰ ਗਿ੍ਫਤਾਰ ਕੀਤਾ ਸੀ ਜਿਸ ਦਾ ਅਜੇ ਤੱਕ ਸਾਨੂੰ ਇਹ ਨਹੀਂ ਪਤਾ ਵੀ ਕਿੱਥੇ ਰੱਖਿਆ ਹੈ ਤੇ ਜਿਸ ਦੇ ਵਿਰੋਧ ਵਿੱਚ ਅੱਜ ਪੰਜਾਬ ਸਰਕਾਰ ਤੇ ਸਥਾਨਕ ਵਿਧਾਇਕ ਗੁਰਦਿਤ ਸਿੰਘ ਸੇਖੋ ਤੇ ਜਿਲ੍ਹਾ ਪ੍ਰਸ਼ਾਸਨ ਦੇ ਖਿਲਾਫ ਬਾਜ਼ਾਰਾਂ ਅੰਦਰ ਰੋਸ ਪ੍ਰਦਰਸ਼ਨ ਕੀਤਾ ਗਿਆ। ਅਤੇ ਕੋਤਵਾਲੀ ਅੱਗੇ ਧਰਨਾ ਲਾਇਆ ਗਿਆ। ਜਿਸ ਤੇ ਸਾਰੇ ਵਪਾਰੀ ਵਰਗ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਪੂਰਾ ਸਹਿਯੋਗ ਦਿੱਤਾ।
ਬੀਤੀ ਰਾਤ ਸਤੀਸ਼ ਗਰੋਵਰ ਦੀ ਗਿ੍ਫਤਾਰੀ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਫ਼ਰੀਦਕੋਟ ਦੇ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ,ਸਤੀਸ਼ ਗਰੋਵਰ ਜ਼ਿਲਾ ਪ੍ਰਧਾਨ ਸ਼ਹਿਰੀ ਫ਼ਰੀਦਕੋਟ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਇਕੱਠੇ ਹੋਏ। ਇਸ ਉਪਰੰਤ ਪੰਜਾਬ ਸਰਕਾਰ ਤੇ ਸਥਾਨਕ ਵਿਧਾਇਕ ਅਤੇ ਜ਼ਿਲਾ ਪੁਲਸ ਤੇ ਜ਼ਿਲਾ ਪ੍ਰਸ਼ਾਸਨ ਖ਼ਿਲਾਫ਼ ਮੰਡੀ ਬਜ਼ਾਰ, ਮੇਨ ਬਜ਼ਾਰ ਤੇ ਘੰਟਾ ਘਰ ਆਦਿ ਬਜ਼ਾਰਾਂ ਵਿੱਚ ਦੀ ਹੁੰਦੇ ਹੋਏ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਉਪਰੰਤ ਸਿਟੀ ਕੋਤਵਾਲੀ ਮੂਹਰੇ ਧਰਨਾ ਲਗਾ ਕੇ ਪੰਜਾਬ ਸਰਕਾਰ ਤੇ ਸਥਾਨਕ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਪੁਲਸ ਪ੍ਰਸ਼ਾਸਨ ਦੀ ਧੱਕੇਸ਼ਾਹੀ ਦੇ ਵਿਰੋਧ ਵਿੱਚ ਰੋਸ ਧਰਨਾ ਲਗਾਇਆ ਗਿਆ।