ਨਰੇਗਾ ਕਾਮਿਆਂ ਵੱਲੋਂ ਡੀਸੀ ਦਫਤਰ ਅੱਗ ਰੋਸ ਮੁਜ਼ਾਹਰਾ
ਨਰੇਗਾ ਕਾਮਿਆਂ ਵੱਲੋਂ ਡੀਸੀ ਦਫਤਰ ਮੂਹਰੇ ਰੋਸ ਮੁਜ਼ਾਹਰਾ
Publish Date: Tue, 24 Mar 2026 04:09 PM (IST)
Updated Date: Tue, 24 Mar 2026 04:13 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ‘ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ’ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਰੋਸ ਮੁਜ਼ਾਹਰਾ ਕਰਦਿਆਂ ਨਰੇਗਾ ਕਾਮਿਆਂ ਨੂੰ ਰੁਜ਼ਗਾਰ ਜਾਂ ਬੇਰੁਜ਼ਗਾਰੀ ਭੱਤਾ ਦੇਣ ਦੀ ਮੰਗ ਕੀਤੀ। ਧਰਨੇ ਨੂੰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਸੁਖਨਾ, ਸ਼ਮਸ਼ੇਰ ਸਿੰਘ ਥਾਂਦੇਵਾਲਾ, ਕਾਮਰੇਡ ਗੁਰਮੇਲ ਸਿੰਘ ਦੋਦਾ, ਜੈਮਲ ਸਿੰਘ ਭੰਗਚੜ੍ਹੀ, ਬੋਹੜ ਸਿੰਘ ਖੂਨਣ, ਜਸਵਿੰਦਰ ਸਿੰਘ ਸਾਹਿਬ ਚੰਦ, ਮੁੱਖ ਸਲਾਹਕਾਰ ਕਾਮਰੇਡ ਜਗਰੂਪ ਸਿੰਘ, ਚੰਭਾ ਸਿੰਘ ਵਾੜਾ ਕਿਸ਼ਨਪੁਰਾ, ਸ਼ਮਸ਼ੇਰ ਸਿੰਘ ਥਾਂਦੇਵਾਲਾ, ਗੁਰਦੀਪ ਸਿੰਘ ਸੁਖਨਾ, ਗੁਰਬਚਨ ਸਿੰਘ ਛੱਤੇਆਣਾ, ਹਰਲਾਭ ਸਿੰਘ ਜ਼ਿਲ੍ਹਾ ਸਕੱਤਰ ਸੀਪੀਆਈ, ਗੁਰਦੀਪ ਸਿੰਘ ਸੋਥਾ ਅਤੇ ਸੁਖਵਿੰਦਰ ਕੁਮਾਰ ਏਆਈਐੱਸਐੱਫ ਸਣੇ ਹੋਰ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਚੌਹਾਨ ਨੇ ਜਥੇਬੰਦੀ ਨਾਲ ਜਲੰਧਰ ਫੇਰੀ ਮੌਕੇ ਵਾਅਦਾ ਕੀਤਾ ਸੀ ਕਿ ਨਰੇਗਾ ਕਾਮਿਆਂ ਨੂੰ ਭਰੋਸਾ ਦਿੱਤਾ ਸੀ ਕਿ ਕੰਮ ਵੀ ਮਿਲੇਗਾ ਅਤੇ ਬੇਰੁਜ਼ਗਾਰੀ ਭੱਤਾ ਵੀ ਦਿੱਤਾ ਜਾਵੇਗਾ। ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ ਜਿਸ ਕਰਕੇ ਉਨ੍ਹਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਵੱਡੀ ਗਿਣਤੀ ’ਚ ਨਰੇਗਾ ਪੁਰਸ਼ ਅਤੇ ਔਰਤ ਕਾਮੇ ਵੀ ਮੌਜੂਦ ਸਨ।