ਐੱਨਐੱਸਐੱਸ ਵਿਭਾਗ ਨੇ ਰਾਸ਼ਟਰੀ ਏਕਤਾ ਦਿਵਸ ਮਨਾਇਆ
ਦਸਮੇਸ਼ ਬੀਐਡ ਕਾਲਜ ਬਾਦਲ ਦੇ ਐਨਐਸਐਸ ਵਿਭਾਗ ਨੇ ਰਾਸ਼ਟਰੀ ਏਕਤਾ ਦਿਵਸ ਮਨਾਇਆ
Publish Date: Wed, 26 Nov 2025 03:24 PM (IST)
Updated Date: Wed, 26 Nov 2025 03:26 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਦਸਮੇਸ਼ ਗਰਲਜ ਕਾਲਜ ਆਫ ਐਜੂਕੇਸ਼ਨ ਬਾਦਲ ਦੇ ਐੱਨਐੱਸਐੱਸ ਵਿਭਾਗ ਵੱਲੋਂ ਕਾਲਜ ਦੇ ਪ੍ਰਿੰਸੀਪਲ ਡਾ. ਸਿਮਰਜੀਤ ਕੌਰ ਬਰਾੜ ਦੀ ਅਗਵਾਈ ਹੇਠ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ। ਇਸ ਮੌਕੇ ਐੱਨਐੱਸਐੱਸ ਪ੍ਰੋਗਰਾਮ ਅਫ਼ਸਰ ਓਂਕਾਰ ਸਿੰਘ ਚਹਿਲ ਵੱਲੋਂ ਐੱਨਐੱਸਐੱਸ ਵਲੰਟੀਅਰਾਂ ਅਤੇ ਸਮੂਹ ਸਟਾਫ ਨੂੰ ਸਹੁੰ ਚੁਕਾਈ ਗਈ। ਉਨ੍ਹਾਂ ਇਸ ਦਿਵਸ ਦੀ ਮਹੱਤਤਾ ਦੱਸਦੇ ਹੋਏ ਦੇਸ਼ ਦੀ ਉੱਨਤੀ ਅਤੇ ਵਿਕਾਸ ਵਿੱਚ ਰਾਸ਼ਟਰੀ ਸਦਭਾਵਨਾ ਅਤੇ ਏਕਤਾ ਦੀ ਮਹੱਤਤਾ ਬਾਰੇ ਦੱਸਿਆ। ਇਸ ਮੌਕੇ ਡਾ. ਸੁਨੀਤਾ ਸਿੰਗਲਾ ਵੱਲੋਂ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਰਾਸ਼ਟਰੀ ਸਦਭਾਵਨਾ ਅਤੇ ਏਕਤਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਮੂਹ ਸਟਾਫ ਹਾਜ਼ਰ ਸਨ।