ਖੇਤੀਬਾੜੀ ਵਿਭਾਗ ਦੇ ਅਧਿਕਾਰੀ ਤੇ ਸਟਾਫ ਸਨਮਾਨਿਤ
ਵਧੀਆ ਵਿਭਾਗੀ ਅਤੇ ਪ੍ਰਸ਼ਾਸਨਿਕ ਸੇਵਾਵਾਂ ਨਿਭਾਉਣ ‘ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਤੇ ਸਟਾਫ ਸਨਮਾਨਿਤ
Publish Date: Tue, 21 Apr 2026 06:11 PM (IST)
Updated Date: Wed, 22 Apr 2026 04:07 AM (IST)
ਫ਼ਰੀਦਕੋਟ, : ਜ਼ਿਲ੍ਹਾ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਵਿਭਾਗੀ ਅਤੇ ਪ੍ਰਸ਼ਾਸਨਿਕ ਡਿਊਟੀਆਂ ਨੂੰ ਸ਼ਾਨਦਾਰ ਢੰਗ ਨਾਲ ਨਿਭਾਉਣ ਬਦਲੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਥਾਨਕ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਵੱਲੋਂ ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਫ਼ਰੀਦਕੋਟ ਅਤੇ ਉਨ੍ਹਾਂ ਦੀ ਟੀਮ ਵਿੱਚ ਸ਼ਾਮਲ ਹੋਰ 9 ਅਧਿਕਾਰੀਆਂ/ਕਰਮਚਾਰੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਜੈਤੋ ਫੇਰੀ ਦੌਰਾਨ, ਪਰਾਲੀ ਪ੍ਰਬੰਧਨ ਅਤੇ ਚੋਣਾਂ ਵਰਗੀਆਂ ਮਹੱਤਵਪੂਰਨ ਡਿਊਟੀਆਂ ਦੌਰਾਨ ਇਨ੍ਹਾਂ ਅਧਿਕਾਰੀਆਂ ਵੱਲੋਂ ਨਿਭਾਈ ਗਈ ਜ਼ਿੰਮੇਵਾਰੀ ਕਾਬਿਲ-ਏ-ਤਾਰੀਫ਼ ਹੈ। ਉਨ੍ਹਾਂ ਕਿਹਾ ਕਿ ਖਾਸ ਕਰਕੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਕਿਸਾਨਾਂ ਨੂੰ ਇਸ ਦੀ ਸੁਚੱਜੀ ਸਾਂਭ-ਸੰਭਾਲ ਲਈ ਜਾਗਰੂਕ ਕਰਨ ਵਿੱਚ ਵਿਭਾਗ ਦੀ ਭੂਮਿਕਾ ਮਹੱਤਵਪੂਰਨ ਰਹੀ ਹੈ।
ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਫ਼ਰੀਦਕੋਟ ਨੇ ਇਸ ਮੌਕੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਸਟਾਫ ਲਈ ਹੋਰ ਉਤਸ਼ਾਹ ਨਾਲ ਕੰਮ ਕਰਨ ਦੀ ਪ੍ਰੇਰਣਾ ਹੈ।
ਸਨਮਾਨਿਤ ਹੋਣ ਵਾਲੇ ਸਟਾਫ ਵਿੱਚ ਡਾ. ਗੁਰਪ੍ਰੀਤ ਸਿੰਘ ਸਹਾਇਕ ਮੰਡੀਕਰਨ ਅਫਸਰ, ਡਾ. ਲਖਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਟੀ.ਏ., ਡਾ. ਰਾਜਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਸਰਕਲ ਗੋਲੇਵਾਲਾ, ਡਾ. ਪ੍ਰਿੰਸਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਪੀ.ਪੀ., ਬਲਾਕ ਕੋਟਕਪੂਰਾ, ਡਾ. ਗੁਰਮੱਘਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਜ਼ਿਲ੍ਹਾ ਕੰਮ, ਡਾ. ਕਰਨਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਸਰਕਲ ਜੈਤੋ, ਵਿਕਰਮਜੀਤ ਸਿੰਘ ਖੇਤੀਬਾੜੀ ਉਪ ਨਿਰੀਖਕ, ਨਰਿੰਦਰ ਸਿੰਘ ਖੇਤੀਬਾੜੀ ਉਪ ਨਿਰੀਖਕ ਅਤੇ ਰਾਜਾ ਸਿੰਘ ਏਟੀਐਮ, ਬਲਾਕ ਕੋਟਕਪੂਰਾ ਸ਼ਾਮਲ ਹਨ। ਅੰਤ ਵਿੱਚ ਮੁੱਖ ਖੇਤੀਬਾੜੀ ਅਫਸਰ ਵੱਲੋਂ ਸਨਮਾਨਿਤ ਹੋਣ ਵਾਲੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੱਤੀ ਗਈ।