ਮਜ਼ਦੂਰ ਦਿਵਸ ਮੌਕੇ ਟਰਾਂਸਪੋਰਟ ਵਿਭਾਗ ਦੇ ਗੇਟਾਂ ’ਤੇ ਗੱਜੇ ਕੱਚੇ ਕਾਮੇ
1 ਮਈ ਨੂੰ ਮਜ਼ਦੂਰ ਦਿਵਸ ਮੌਕੇ ਪੰਜਾਬ ਰੋਡਵੇਜ਼
Publish Date: Fri, 01 May 2026 04:09 PM (IST)
Updated Date: Sat, 02 May 2026 04:03 AM (IST)

ਯੂਨੀਅਨ ਮੈਂਬਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤਆਂ ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਪੰਜਾਬ ਰੋਡਵੇਜ਼ ਪਨਬਸ/ਪੀ ਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਪੂਰੇ ਪੰਜਾਬ ਵਿਚ ਸਾਰੇ ਡਿਪੂਆਂ ਦੇ ਗੇਟਾਂ ’ਤੇ ਝੰਡਾ ਲਹਿਰਾਇਆ ਗਿਆ ਅਤੇ ਗੇਟ ਰੈਲੀਆਂ ਕੀਤੀਆਂ ਗਈਆਂ ਮੋਗਾ ਡੀਪੂ ਦੇ ਗੇਟ ’ਤੇ ਰੈਲੀ ਨੂੰ ਸੰਬੋਧਨ ਕਰਦਿਆਂ ਬਲਜਿੰਦਰ ਸਿੰਘ ਸਿੰਘ ਬਰਾੜ ਨੇ ਕਿਹਾ ਕਿ ਅੱਜ ਦੇ ਦਿਨ 1886 ਨੂੰ ਸ਼ਿਕਾਗੋ ਦੇ ਸ਼ਹੀਦਾਂ ਨੇ ਕੁਰਬਾਨੀਆਂ ਦੇ ਕੇ 1889 ਵਿਚ 8 ਘੰਟੇ ਦਾ ਹੱਕ ਲੋਕਾਂ ਨੂੰ ਦੁਆਇਆ ਗਿਆ ਸੀ। ਉਨ੍ਹਾਂ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਅੱਜ ਫੇਰ ਤੋਂ ਮੌਜੂਦਾ ਹਲਾਤਾ ਵਿੱਚ ਭਾਰਤ ਸਰਕਾਰ ਲੇਬਰ ਕੋਡਾ ਵਿਚ ਸੋਧ ਦੇ ਨਾਮ ’ਤੇ ਸਾਰੇ ਹੱਕ ਖੋਹਣ ’ਤੇ ਲੱਗੀ ਹੋਈ ਹੈ। ਦੂਸਰੇ ਪਾਸੇ ਪੰਜਾਬ ਸਰਕਾਰ ਵੀ ਪਿੱਛੇ ਨਹੀਂ ਰਹੀ ਕਿਉਂਕਿ ਕਿਸਾਨ ਮਜ਼ਦੂਰ ਮੁਲਾਜ਼ਮ ਜੱਥੇਬੰਦੀਆਂ ਦੀ ਹਮਾਇਤ ਦੇ ਵਾਅਦੇ ਕਰਕੇ ਅਤੇ ਆਪਣੇ ਆਪ ਨੂੰ ਆਮ ਆਦਮੀ ਦੇ ਨਾਮ ਨਾਲ ਜੋੜ ਕੇ ਪੰਜਾਬ ਦੀ ਸੱਤਾ ਤੇ ਕਾਬਜ਼ ਹੋਈ ਸੀ ਆਪ ਸਰਕਾਰ ਹੁਣ ਕਾਰਪੋਰੇਟ ਘਰਾਣਿਆਂ ਦੀ ਅਤੇ ਖਾਸ ਲੋਕਾਂ ਦੀ ਸਰਕਾਰ ਬਣ ਚੁੱਕੀ ਹੈ ਜਿਸ ਦਾ ਨਮੂਨਾ ਟਰਾਂਸਪੋਰਟ ਵਿਭਾਗ ਵਿੱਚ ਪ੍ਰਾਈਵੇਟ ਮਾਲਕਾਂ ਦੀਆਂ ਕਿਲੋਮੀਟਰ ਸਕੀਮ ਬੱਸਾਂ ਰਾਹੀਂ ਖ਼ਜ਼ਾਨੇ ਦੀ ਕਰੋੜਾਂ ਰੁਪਏ ਲੁੱਟ ਨੂੰ ਖੁੱਲ੍ਹ ਦੇਣ ਲਈ ਮੁਲਾਜ਼ਮਾਂ ਉਪਰ 307 ਦੇ ਪਰਚੇ ਦਰਜ ਕਰਕੇ 5 ਮਹੀਨਿਆਂ ਤੋਂ ਸੰਗਰੂਰ ਜੇਲ੍ਹ ਵਿੱਚ ਬੰਦ ਕਰਨਾ ਇਹ ਸਾਬਿਤ ਕਰਦਾ ਹੈ ਕਿ ਆਪਣੇ ਚਹੇਤਿਆਂ ਦੇ ਘਰ ਭਰਨ ਲਈ ਮਜ਼ਦੂਰ ਮੁਲਾਜ਼ਮ ਕਿਸਾਨ ਜੱਥੇਬੰਦੀਆਂ ਅਤੇ ਪੱਤਰਕਾਰ ਭਾਈਚਾਰੇ ਦੀ ਪੁਲੀਸਤੰਤਰ ਨਾਲ ਡੰਡੇ ਦੇ ਜ਼ੋਰ ਨਾਲ ਪਰਚੇ ਦਰਜ ਕਰਕੇ ਜ਼ੁਬਾਨਬੰਦੀ ਕੀਤੀ ਜਾ ਰਹੀ ਹੈ ਜਿਸ ਦਾ ਯੂਨੀਅਨ ਵਲੋਂ ਸਖ਼ਤ ਵਿਰੋਧ ਕੀਤਾ ਜਾਵੇਗਾ ਜਿਸ ਦੀ ਸ਼ੁਰੂਆਤ 1 ਮਈ ਤੋਂ ਕੀਤੀ ਗਈ ਹੈ ਅੱਜ ਵੱਖ-ਵੱਖ ਸ਼ਹਿਰਾਂ ਵਿੱਚ ਬੱਸ ਸਟੈਂਡਾ ਵਿੱਚ ਸਰਕਾਰ ਦੇ ਇਸ ਚਿਹਰੇ ਨੂੰ ਨੰਗਾ ਕਰਨ ਲਈ ਭੰਡੀ ਪ੍ਰਚਾਰ ਸ਼ੁਰੂ ਕੀਤਾ ਜਾਂ ਰਿਹਾ ਹੈ। ਡਿਪੂ ਪ੍ਰਧਾਨ ਕੁਲਦੀਪ ਸਿੰਘ ਨੇ ਕਿਹਾ ਕਿ ਸਰਕਾਰ ਨੇ ਆਪਣੇ ਚਾਰ ਸਾਲ ਦੇ ਕਾਰਜਕਾਲ ਵਿਚ ਇਕ ਵੀ ਸਰਕਾਰੀ ਬੱਸ ਨਹੀਂ ਪਾਈ ਪੁਰਾਣੀਆਂ ਮੌਜੂਦਾ ਬੱਸਾਂ ਵਿਚੋਂ ਲੱਗਭਗ 200 ਬੱਸਾਂ ਨੂੰ ਟਾਇਰਾਂ ਸਪੇਅਰਪਾਰਟ ਦੀ ਘਾਟ ਤੋਂ ਡਿਪੂਆਂ ਦਾ ਸ਼ਿੰਗਾਰ ਬਣਾ ਕੇ ਖੜ੍ਹੀਆਂ ਕੀਤੀਆਂ ਗਈਆਂ ਹਨ। ਦੂਸਰੇ ਪਾਸੇ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਅਤੇ ਵੱਖ ਕੋਰਟਾਂ ਵਲੋਂ ਆਏ ਫੈਸਲੇ ਵੀ ਇਹ ਕਲੀਅਰ ਕਰਦੇ ਹਨ, ਕਿ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਵਿਚ ਕੋਈ ਵੀ ਕਾਨੂੰਨੀ ਅੜਚਨ ਨਹੀਂ ਹੈ, ਦੂਸਰੇ ਪਾਸੇ ਯੂਨੀਅਨ ਸਪੱਸ਼ਟ ਕਰ ਚੁੱਕੀ ਹੈ ਕਿ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਵਿਚ ਕੋਈ ਵਿੱਤੀ ਖ਼ਰਚਾ ਨਹੀਂ ਆਉਂਦਾ ਬਲਕਿ ਵਿਭਾਗਾਂ ਦਾ ਮੁਨਾਫ਼ਾ ਹੁੰਦਾ ਹੈ ਪਰ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਅਤੇ ਟਰਾਂਸਪੋਰਟ ਮਾਫੀਆ ਦੇ ਹੱਥਾਂ ਵਿੱਚ ਖੇਡ ਰਹੀ ਹੈ। ਕੈਸ਼ੀਅਰ ਗੁਰਜੰਟ ਸਿੰਘ ਕੁਲਵਿੰਦਰ ਕੁਮਾਰ, ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਠੇਕੇਦਾਰ ਵਿਚੋਲੀਏ ਪਨਬੱਸ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀ ਲੁੱਟ ਕਰ ਰਹੇ ਹਨ। ਹੁਣ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਸਰਕਾਰ ਦੀਆਂ ਮਾਰੂ ਨੀਤੀਆਂ ਬਾਰੇ ਭੰਡੀ ਪ੍ਰਚਾਰ ਦੇ ਰੂਪ ਵਿਚ ਬੱਸ ਵਿਚ ਅਤੇ ਬੱਸ ਸਟੈਂਡਾਂ ’ਤੇ ਪ੍ਰਚਾਰ ਕੀਤਾ ਜਾਵੇ। ਇਸ ਤੋਂ ਪਹਿਲਾਂ ਯੂਨੀਅਨ ਵੱਲੋਂ ਉਲੀਕੇ ਪ੍ਰੋਗਰਾਮਾਂ ਅਨੁਸਾਰ 10 ਮਈ ਨੂੰ ਟਰਾਂਸਪੋਰਟ ਮੰਤਰੀ ਪੰਜਾਬ ਦੇ ਹਲਕੇ ਵਿਚ ਵਿਸ਼ਾਲ ਰੋਸ ਰੈਲੀ ਕੀਤੀ ਜਾਵੇ,18 ਮਈ ਨੂੰ ਇਕ ਰੋਜ਼ਾ ਹੜਤਾਲ ਕਰਕੇ ਸਮੂਹ ਐੱਮਐੱਲਏ ਦੇ ਘਰਾਂ ਅੱਗੇ ਪ੍ਰਦਰਸ਼ਨ ਕਰਕੇ ਮੰਗ ਪੱਤਰ ਸੌਂਪੇ ਜਾਣਗੇ ਅਤੇ ਫੇਰ 25-26-27 ਮਈ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਮੁੱਖ ਮੰਤਰੀ ਪੰਜਾਬ ਦੀ ਰਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ ਜੇਕਰ ਫੇਰ ਵੀ ਮੰਗਾ ਦਾ ਹੱਲ ਨਾ ਕੱਢਿਆ ਗਿਆ ਤਾਂ ਭੰਡੀ ਪ੍ਰਚਾਰ ਸਮੇਤ ਅਣਮਿੱਥੇ ਸਮੇਂ ਦੀ ਹੜਤਾਲ ਅਤੇ ਤਿੱਖੇ ਸੰਘਰਸ਼ ਕੀਤੇ ਜਾਣਗੇ।