ਪ੍ਰਕਾਸ਼ ਪੁਰਬ ਮੌਕੇ ਪਾਠ ਦੇ ਭੋਗ ਪਾਏ
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 358 ਵੇਂ ਅਵਤਾਰ ਪੁਰਬ ਮੌਕੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ
Publish Date: Mon, 06 Jan 2025 03:15 PM (IST)
Updated Date: Tue, 07 Jan 2025 04:02 AM (IST)
ਪ੍ਰਕਾਸ਼ ਪੁਰਬ ਮੌਕੇ ਪਾਠ ਦੇ ਭੋਗ ਪਾਏ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਰੀਦਕੋਟ : ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 358 ਵੇਂ ਅਵਤਾਰ ਪੁਰਬ ਮੌਕੇ ਗੁਰਦੁਆਰਾ ਟਿੱਲਾ ਬਾਬਾ ਫਰੀਦ ਵਿਖੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਅਤੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਸ਼੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ। ਬਾਬਾ ਫਰੀਦ ਸੰਸਥਾਵਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 358ਵੇਂ ਅਵਤਾਰ ਪੁਰਬ ਦੀ ਵਧਾਈ ਦਿੰਦੇ ਹੋਏ ਦੱਸਿਆ ਕਿ ਸ਼੍ਰੀ ਆਖੰਡ ਪਾਠ ਸਾਹਿਬ ਦਾ ਆਰੰਭ 4 ਜਨਵਰੀ 2025 ਤੋਂ ਹੋਇਆ ਤੇ 6 ਜਨਵਰੀ 2025 ਨੂੰ ਭੋਗ ਪਾਏ ਗਏ। ਪਾਠ ਉਪਰੰਤ ਕੀਰਤਨੀ ਜੱਥਿਆਂ ਵੱਲੋਂ ਬੜ੍ਹੇ ਹੀ ਮਨਮੋਹਕ ਢੰਗ ਨਾਲ ਕੀਰਤਨ ਕੀਤੇ ਗਏ ਅਤੇ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਬਾਬਾ ਫਰੀਦ ਸੰਸਥਾਵਾਂ ਦੇ ਪ੍ਰਧਾਨ ਦੇ ਨਾਲ-ਨਾਲ ਸਮੂਹ ਕਮੇਟੀ ਮੈਂਬਰ ਦੀਪਇੰਦਰ ਸਿੰਘ ਸੇਖੋਂ ਸੀਨੀਅਰ ਵਾਈਸ ਪ੍ਰਧਾਨ, ਡਾ. ਗੁਰਇੰਦਰ ਮੋਹਨ ਸਿੰਘ ਪ੍ਰਬੰਧਕ ਅਤੇ ਖਜ਼ਾਨਚੀ, ਸੁਰਿੰਦਰ ਸਿੰਘ ਰੋਮਾਣਾ ਜਨਰਲ ਸੈਕਟਰੀ ਅਤੇ ਐਕਜੀਕਿਊਟਿਵ ਮੈਂਬਰਜ਼ ਚਰਨਜੀਤ ਸਿੰਘ ਸੇਖੋਂ, ਕੁਲਜੀਤ ਸਿੰਘ ਮੌਂਗੀਆ, ਗੁਰਜਾਪ ਸਿੰਘ ਸੇਖੋਂ ਅਤੇ ਨਰਿੰਦਰਪਾਲ ਸਿੰਘ ਬਰਾੜ ਆਦਿ ਹਾਜ਼ਰ ਸਨ।