ਨਾਮਜ਼ਦਗੀਆਂ ਭਰਨ ਦੇ ਤੀਸਰੇ ਦਿਨ 42 ਨਾਮਜ਼ਦਗੀ ਪੱਤਰ ਦਾਖ਼ਲ
26 ਮਈ ਨੂੰ ਨਗਰ ਨਿਗਮ ਮੋਗਾ
Publish Date: Fri, 15 May 2026 06:34 PM (IST)
Updated Date: Sat, 16 May 2026 04:07 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ
ਮੋਗਾ: 26 ਮਈ ਨੂੰ ਨਗਰ ਨਿਗਮ ਮੋਗਾ ਤੇ ਨਗਰ ਪੰਚਾਇਤ ਕੋਟ ਈਸੇ ਖਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਲਈ ਅੱਜ ਨਾਮਜ਼ਦਗੀ ਦਾਖਲ ਕਰਨ ਦੇ ਤੀਸਰੇ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹੇ ’ਚ ਵੱਖ-ਵੱਖ ਉਮੀਦਵਾਰਾਂ ਵੱਲੋਂ 146 ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ ਹਨ। ਨਗਰ ਨਿਗਮ ਮੋਗਾ ਲਈ 113 ਨਾਮਜ਼ਦਗੀ ਪੱਤਰ ਜਦਕਿ ਨਗਰ ਪੰਚਾਇਤ ਕੋਟ ਈਸੇ ਖਾਂ ਲਈ 33 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
ਹੁਣ ਤੱਕ ਜ਼ਿਲ੍ਹੇ ’ਚ ਕੁਲ 155 ਨਾਮਜ਼ਦਗੀਆਂ ਪੁੱਜੀਆਂ ਹਨ ਜਿਨ੍ਹਾਂ ਵਿਚੋਂ ਨਗਰ ਨਿਗਮ ਮੋਗਾ ਲਈ 113 ਨਗਰ ਪੰਚਾਇਤ ਕੋਟ ਈਸੇ ਖਾਂ ਲਈ 42 ਨਾਮਜ਼ਦਗੀਆਂ ਸ਼ਾਮਲ ਹਨ। ਡੀਸੀ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ 16 ਮਈ ਦਿਨ ਸ਼ਨੀਵਾਰ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਮਈ ਸੋਮਵਾਰ ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19 ਮਈ ਮੰਗਲਵਾਰ ਦੁਪਹਿਰ 03:00 ਵਜੇ ਤੱਕ ਹੈ। ਉਨ੍ਹਾਂ ਦੱਸਿਆ ਕਿ ਇਹ ਪੋਲਿੰਗ 26 ਮਈ ਮੰਗਲਵਾਰ ਨੂੰ ਸਵੇਰੇ 08:00 ਵਜੇ ਤੋਂ ਸ਼ਾਮ 05:00 ਵਜੇ ਤੱਕ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ 29 ਮਈ ਸ਼ੁੱਕਰਵਾਰ ਨੂੰ ਹੋਵੇਗੀ ।