ਮੰਡੀ ਬਰੀਵਾਲਾ 'ਚ ਲੋਕ ਸਮੱਸਿਆਵਾਂ ਦਾ ਕੀਤਾ ਨਿਪਟਾਰਾ
ਵਿਕਾਸ ਭਾਰਦਵਾਜ, ਮੰਡੀ ਬਰੀਵਾਲਾ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੇਂਡੂ ਏਰੀਆ 'ਚ ਰਹਿਣ ਵਾਲੇ
Publish Date: Thu, 01 Dec 2022 03:00 AM (IST)
Updated Date: Thu, 01 Dec 2022 03:00 AM (IST)
ਵਿਕਾਸ ਭਾਰਦਵਾਜ, ਮੰਡੀ ਬਰੀਵਾਲਾ
ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੇਂਡੂ ਏਰੀਆ 'ਚ ਰਹਿਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦੀ ਤੇ ਮੌਕੇ 'ਤੇ ਨਿਪਟਾਰਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਇਨਾਂ੍ਹ ਨੂੰ ਕਿਸੇ ਵੀ ਤਰਾਂ੍ਹ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਗੱਲ ਦਾ ਪ੍ਰਗਟਾਵਾ ਸੁਰਿੰਦਰ ਸਿੰਘ ਧਾਲੀਵਾਲ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੇ ਮੰਡੀ ਬਰੀਵਾਲਾ ਵਿਖੇ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ। ਮੰਡੀ ਬਰੀਵਾਲਾ ਦੇ ਵਸਨੀਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ 'ਚ ਲਿਆਂਦਾ ਕਿ ਮੰਡੀ ਬਰੀਵਾਲਾ ਵਿਖੇ ਸੀਵਰੇਜ਼ ਦੇ ਗੰਦੇ ਪਾਣੀ ਦਾ ਪ੍ਰਬੰਧ ਕੀਤਾ ਜਾਵੇ ਤੇ ਮੰਡੀ ਬਰੀਵਾਲਾ ਦੇ ਲੋਕਾਂ ਨੂੰ ਪੀਣ ਵਾਲੇ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਉਨਾਂ੍ਹ ਨੂੰ ਕਿਸੇ ਵੀ ਤਰਾਂ੍ਹ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀ ਬਰੀਵਾਲਾ ਦੇ ਵਸਨੀਕਾਂ ਨੂੰ ਵਿਸ਼ਵਾਸ਼ ਦੁਆਇਆ ਕਿ ਮੰਡੀ ਬਰੀਵਾਲਾ ਦੀ ਬਿਹਤਰੀ ਲਈ ਯੋਗ ਉਪਰਾਲੇ ਕੀਤੇ ਜਾਣਗੇ ਤੇ ਕਿਸੇ ਵੀ ਤਰਾਂ੍ਹ ਦੀ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਮੰਗ ਕੀਤੀ ਕਿ ਵਸੋਂ ਦੇ ਲਿਹਾਜ ਨਾਲ ਨਗਰ ਪੰਚਾਇਤ ਦੀ ਹਦੂਦ 'ਚ ਵਾਧਾ ਕੀਤਾ ਜਾਵੇ ਤੇ ਜੋ ਨਗਰ ਪੰਚਾਇਤ ਦੇ ਕਰਮਚਾਰੀਆਂ ਤਨਖਾਹ ਨਾ ਮਿਲਣ ਕਾਰਨ ਕਰਮਚਾਰੀ ਧਰਨੇ 'ਤੇ ਬੈਠੇ ਹਨ ਉਨਾਂ੍ਹ ਦੀ ਤਨਖਾਹ ਦਾ ਪ੍ਰਬੰਧ ਜਲਦੀ ਕਰਵਾਉਣ ਦਾ ਭਰੋਸਾ ਦਿਵਾਉਣ ਉਪਰੰਤ ਧਰਨਾ ਸਮਾਪਤ ਕਰਵਾਇਆ। ਇਸ ਮੌਕੇ ਰਜਨੀਸ਼ ਕੁਮਾਰ ਕਾਰਜ ਸਾਧਕ ਅਫਸਰ, ਹਰਜਿੰਦਰਪਾਲ ਸਿੰਘ ਨਾਇਬ ਤਹਿਸੀਲਦਾਰ ਮੌਕੇ 'ਤੇ ਮੌਜੂਦ ਸਨ।