ਜਪੁਜੀ ਸਾਹਿਬ ਦੇ ਸ਼ੁੱਧ ਉਚਾਰਣ ਤੇ ਕੰਠ ਮੁਕਾਬਲੇ ਕਰਵਾਏ
ਜਪੁਜੀ ਸਾਹਿਬ ਦੇ ਸ਼ੁੱਧ ਉਚਾਰਣ ਅਤੇ ਕੰਠ ਮੁਕਾਬਲੇ ਦਾ ਆਯੋਜਨ
Publish Date: Wed, 17 Dec 2025 03:20 PM (IST)
Updated Date: Wed, 17 Dec 2025 03:21 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਜਪੁਜੀ ਸਾਹਿਬ ਦੇ ਸ਼ੁੱਧ ਉਚਾਰਣ ਅਤੇ ਕੰਠ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਹ ਮੁਕਾਬਲਾ ਨਿਰੋਲ ਸੇਵਾ ਆਰਗੇਨਾਈਜੇਸ਼ਨ ਦੇ ਮੁੱਖ ਸੇਵਾਦਾਰ ਜਗਦੀਪ ਸਿੰਘ ਸੋਢੀ ਵੱਲੋਂ ਕਰਵਾਇਆ ਗਿਆ। ਇਸ ਮੁਕਾਬਲੇ ’ਚ ਸੰਤ ਬਾਬਾ ਗੁਰਮੁੱਖ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਮੁਕਾਬਲੇ ਦੌਰਾਨ ਬੱਚਿਆਂ ਨੇ ਜਪੁਜੀ ਸਾਹਿਬ ਦਾ ਸ਼ੁੱਧ ਉਚਾਰਣ, ਸਹੀ ਲਹਿਜ਼ਾ ਅਤੇ ਗੁਰਬਾਣੀ ਪ੍ਰਤੀ ਆਪਣੀ ਅਟੁੱਟ ਸ਼ਰਧਾ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ। ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੁਖਰਾਜ ਕੌਰ, ਕਾਰਜਕਾਰੀ ਡਾਇਰੈਕਟਰ ਸੁਖਦੇਵ ਸਿੰਘ, ਪ੍ਰਿੰਸੀਪਲ ਜਯੋਤੀ ਗੂੰਬਰ, ਸਮੂਹ ਸਟਾਫ਼ ਮੈਂਬਰ ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਦੀ ਪ੍ਰੇਰਣਾ ਦਿੱਤੀ ਅਤੇ ਆਏ ਹੋਏ ਪੰਤਵੰਤੇ ਸੱਜਣਾ ਨੂੰ ਸਨਮਾਨ ਚਿੰਨ ਦੇਕੇ ਧੰਨਵਾਦ ਕੀਤਾ ਗਿਆ। ਇਸ ਮੌਕੇ ਤਰਸੇਮ ਸਿੰਘ ਜੀ ਵੀ ਹਾਜ਼ਿਰ ਸਨ।