ਪਾਰਸ ਸਪਾਈਸਿਸ ਵਰਕਰ ਯੂਨੀਅਨ ਨੇ ਮਜ਼ਦੂਰ ਦਿਵਸ ਮਨਾਇਆ
ਅੱਜ ਅੰਤਰਰਾਸ਼ਟਰੀ ਮਜ਼ਦੂਰ
Publish Date: Fri, 01 May 2026 03:47 PM (IST)
Updated Date: Sat, 02 May 2026 04:02 AM (IST)

ਵਕੀਲ ਮਹਿਰੋਂ, ਨਿੱਜੀ ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਅੱਜ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਮਾਲਵੇ ਦੇ ਉੱਘੇ ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ ਨਾਲ ਸੰਬੰਧਤ ਪਾਰਸ ਸਪਾਈਸਿਸ ਵਰਕਰ ਯੂਨੀਅਨ ਖੋਸਾ ਪਾਂਡੋ ਕੇ ਨੇ ਫੈਕਟਰੀ ਦਫ਼ਤਰ ਅੱਗੇ ਯੂਨੀਅਨ ਪ੍ਰਧਾਨ ਬੂਟਾ ਸਿੰਘ ਭੁੱਲਰ ਅਤੇ ਜਨਰਲ ਸਕੱਤਰ ਬਲੋਰ ਸਿੰਘ ਦੀ ਅਗਵਾਈ ਵਿਚ ਮਜ਼ਦੂਰ ਦਿਵਸ ਮਨਾਇਆ। ਮਾਲਵੇ ਦੇ ਉੱਘੇ ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ ਇਸ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਇਸ ਮੌਕੇ ਕ੍ਰਾਂਤੀਕਾਰੀ ਭੱਠਾ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਪ੍ਰਵੀਨ ਕੁਮਾਰ ਸ਼ਰਮਾ, ਐੱਲਪੀਜੀ ਗੈਸ ਸਪਲਾਈ ਵਰਕਰਜ਼ ਯੂਨੀਅਨ ਦੇ ਪ੍ਰਧਾਨ ਰਾਮ ਬਚਨ ਰਾਓ ਬਤੋਰ ਵਿਸ਼ੇਸ਼ ਮਹਿਮਾਨ ਸ਼ਾਮਿਲ ਹੋਏ। ਇਸ ਮੌਕੇ ਮੁੱਖ ਮਹਿਮਾਨ ਵਿਜੇ ਧੀਰ ਐਡਵੋਕੇਟ ਨੇ ਸ਼ਿਕਾਗੋ ਦੇ ਸ਼ਹੀਦ ਮਜ਼ਦੂਰਾਂ ਨੂੰ ਸ਼ਰਧਾਂਜ਼ਲੀ ਦਿੱਤੀ। ਇਸ ਮੌਕੇ ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ ਨੇ ਦੱਸਿਆ ਕਿ ਭਾਰਤ ਦੇ ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਦਕਰ ਨੇ ਗਰੀਬਾਂ, ਮਜ਼ਦੂਰਾਂ, ਖੇਤੀਕਰ ਮਜ਼ਦੂਰਾਂ ਅਤੇ ਕਿਸਾਨਾਂ ਦੇ ਹਿੱਤਾਂ ਦੀ ਹਿਫ਼ਾਜ਼ਤ ਕਰਨ ਦੇ ਇਰਾਦੇ ਨਾਲ 1936 ਵਿਚ ਇੰਡੀਪੈਂਡੈਂਟ ਲੇਬਰ ਪਾਰਟੀ ਦਾ ਗਠਨ ਕੀਤਾ ਸੀ। ਇਸ ਮੌਕੇ ਪਾਰਸ ਸਪਾਈਸਿਸ ਵਰਕਰਜ਼ ਯੂਨੀਅਨ ਨੇ ਆਏ ਹੋਏ ਮਹਿਮਾਨਾਂ ਨੂੰ ਸਿਰੋਪਾਓ ਪਹਿਨਾ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਈ ਰਿਕਸ਼ਾ ਮਜ਼ਦੂਰ ਸੰਘ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਹਿਮੇ ਵਾਲਾ, ਜਨਰਲ ਸਕੱਤਰ ਮੇਜਰ ਸਿੰਘ ਲੰਡੇ ਕੇ, ਪ੍ਰਾਈਵੇਟ ਸਕੂਲ ਬੱਸ ਡਰਾਈਵਰ ਯੂਨੀਅਨ ਦੇ ਪ੍ਰਧਾਨ ਰਜਿੰਦਰ ਸਿੰਘ ਕਾਲਾ, ਪਾਰਸ ਸਪਾਈਸਿਜ ਵਰਕਰਜ ਯੂਨੀਅਨ ਦੇ ਪ੍ਰਧਾਨ ਬੂਟਾ ਸਿੰਘ ਭੁੱਲਰ , ਬਲੌਰ ਸਿੰਘ, ਹਰਵਿੰਦਰ ਕੌਰ ਗੇਜੌ, ਇੰਦਰਜੀਤ ਕੌਰ, ਕਿਰਨ ਬਾਲਾ, ਊਸ਼ਾ, ਕਿਰਨਦੀਪ ਕੌਰ, ਰਮਨਦੀਪ ਸਿੰਘ, ਮੇਜਰ ਸਿੰਘ, ਦਵਿੰਦਰ ਸਿੰਘ, ਜਗਰਾਜ ਸਿੰਘ, ਸਤਨਾਮ ਸਿੰਘ, ਦਲਜੀਤ ਸਿੰਘ, ਗਿਆਨ ਸਿੰਘ, ਮਾਲਵਾ ਰੇਹੜੀ ਵਰਕਰ ਯੂਨੀਅਨ ਤੋਂ ਪਵਨ ਕੁਮਾਰ, ਸੁਖਵਿੰਦਰ ਸਿੰਘ, ਮਨੋਜ ਕੁਮਾਰ ਮੱਖਣ ਗੁਪਤਾ, ਪਿਆਰਾ ਸਿੰਘ, ਪਰਸ਼ੋਤਮ ਲਾਲ, ਗੁਪਤਾ ਕੁਲਚੇ ਵਾਲਾ, ਗੋਲੂ ਅਤੇ ਰਾਮ ਪਾਲ ਹਾਜਰ ਸਨ।