ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ’ਚ ਪੀਟੀਐੱਮ ਹੋਈ
ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ਵਿਖੇ ਪਹਿਲੀ ਮਾਪੇ-ਅਧਿਆਪਕ ਮੀਟਿੰਗ ਸਫ਼ਲਤਾਪੂਰਵਕ ਆਯੋਜਿਤ
Publish Date: Sun, 26 Apr 2026 04:58 PM (IST)
Updated Date: Mon, 27 Apr 2026 04:07 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਨਵੇਂ ਅਕਾਦਮਿਕ ਸਾਲ ਦੀ ਪਹਿਲੀ ਮਾਪੇ-ਅਧਿਆਪਕ ਮੀਟਿੰਗ ਅਲਾਇੰਸ ਇੰਟਰਨੈਸ਼ਨਲ ਸਕੂਲ, ਸਹਾਮਣੇ ਸ੍ਰੀ ਹਨੂੰਮਾਨ ਮੰਦਰ (ਪੰਚਾਇਤੀ ਗਾਉਸ਼ਾਲਾ ਰੋਡ) ਜੈਤੋ ਵਿਖੇ ਬਹੁਤ ਉਤਸ਼ਾਹ ਨਾਲ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿਚ ਵੱਡੀ ਗਿਣਤੀ ’ਚ ਬੱਚਿਆਂ ਦੇ ਮਾਪਿਆਂ ਨੇ ਸ਼ਿਰਕਤ ਕੀਤੀ ਅਤੇ ਅਧਿਆਪਕਾਂ ਨਾਲ ਆਪਣੇ ਬੱਚਿਆਂ ਦੀ ਅਕਾਦਮਿਕ ਪ੍ਰਗਤੀ, ਵਿਵਹਾਰ ਅਤੇ ਗਤੀਵਿਧੀਆਂ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ। ਮੀਟਿੰਗ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਦੇ ਪ੍ਰਦਰਸ਼ਨ, ਅਨੁਸ਼ਾਸਨ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਭਾਗੀਦਾਰੀ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਮਾਪਿਆਂ ਨੂੰ ਇਹ ਵੀ ਸਲਾਹ ਦਿੱਤੀ ਗਈ ਕਿ ਉਹ ਆਪਣੇ ਬੱਚੇ ਘਰ ਵਿਚ ਨਿਯਮਿਤ ਤੌਰ ’ਤੇ ਅਭਿਆਸ ਕਰਨ ਅਤੇ ਇੱਕ ਸਕਾਰਾਤਮਕ ਸਿੱਖਣ ਦਾ ਮਾਹੌਲ ਬਣਾਈ ਰੱਖਣ। ਇਸ ਮੌਕੇ ਸਕੂਲ ਦੀ ਪਿ੍ਰੰਸੀਪਲ ਗੁਰਸੇਵਕ ਕੌਰ ਮਾਨ ਨੇ ਮਾਪਿਆਂ ਦੇ ਸਹਿਯੋਗ ਲਈ ਉਨ੍ਹਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੀਆਂ ਮੀਟਿੰਗਾਂ ਅਧਿਆਪਕਾਂ ਅਤੇ ਮਾਪਿਆਂ ਵਿਚਕਾਰ ਬਿਹਤਰ ਤਾਲਮੇਲ ਪੈਦਾ ਕਰਦੀਆਂ ਹਨ, ਜੋ ਬੱਚਿਆਂ ਦੇ ਸਮੁੱਚੇ ਵਿਕਾਸ ਵਿਚ ਯੋਗਦਾਨ ਪਾਉਂਦੀਆਂ ਹਨ। ਅਖ਼ੀਰ ਵਿਚ ਸਾਰੇ ਮਾਪਿਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ ਅਤੇ ਭਵਿੱਖ ਵਿਚ ਆਪਣਾ ਸਹਿਯੋਗ ਜਾਰੀ ਰੱਖਣ ਦੀ ਬੇਨਤੀ ਕੀਤੀ ਗਈ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ (ਗੋਰੀਆਂ), ਪ੍ਰਧਾਨ ਅਸ਼ੋਕ ਕੁਮਾਰ ਗਰਗ, ਡਾਇਰੈਕਟਰ ਦੀਪੀ ਗਰਗ, ਮੈਨੇਜਿੰਗ ਡਾਇਰੈਕਟਰ ਗੌਰਵ ਕੁਮਾਰ ‘ਲੱਕੀ ਗਰਗ’, ਮੈਂਬਰ ਜਗਮੇਲ ਸਿੰਘ ਬਰਾੜ, ਮੈਂਬਰ ਘਨੱਈਆ ਲਾਲ ਗਰਗ ਅਤੇ ਮੈਂਬਰ ਅੰਕੁਰ ਗਰਗ ਮਹਿਤਾ ਨੇ ਕਿਹਾ ਕਿ ਨੌਜਵਾਨਾਂ ਨੂੰ ਦੇਸ਼ ਦੀ ਖ਼ਾਤਰ ਅਤੇ ਆਪਣੇ ਜੀਵਨ ਨੂੰ ਹੋਰ ਬੁਲੰਦੀਆਂ ’ਤੇ ਲੈ ਕੇ ਜਾਣ ਲਈ ਸਿੱਖਿਆ ਦੇ ਖੇਤਰ ’ਚੋਂ ਸਖ਼ਤ ਮਿਹਨਤ ਕਰ ਕੇ ਆਪਣੇ ਮਾਪਿਆਂ, ਅਧਿਆਪਕਾਂ, ਸਕੂਲ ਅਤੇ ਇਲਾਕੇ ਦਾ ਨਾਂ ਰੋਸ਼ਨ ਕਰਨਾ ਚਾਹੀਦਾ ਹੈ।