ਮਲੋਟ ’ਚ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ
ਮਲੋਟ ’ਚ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੇ ਅੰਗਾਂ ਬੇਅਦਬੀ
Publish Date: Fri, 01 May 2026 06:15 PM (IST)
Updated Date: Sat, 02 May 2026 04:09 AM (IST)

ਤਸਵੀਰ : 01ਐਮਕੇਟੀ21,22 ਸਿੱਖ ਆਗੂਆਂ ਨਾਲ ਗੱਲ ਕਰਦੇ ਹੋਏ ਪੁਲਿਸ ਅਧਿਕਾਰੀ। ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੇ ਪਾਟੇ ਹੋਏ ਅੰਗ। - ਵਾਰਡ ਨੰਬਰ 10 ’ਚ ਪਾਟੇ ਹੋਏ ਮਿਲੇ ਗੁਟਕਾ ਸਾਹਿਬ ਦੇ ਅੰਗ - ਪੰਜਾਬ ਸਰਕਾਰ ਵੱਲੋਂ ਬੇਅਦਬੀ ਕਾਨੂੰਨ ਬਣਾਏ ਜਾਣ ਉਪਰੰਤ ਪਹਿਲੀ ਘਟਨਾ - ਪੁਲਿਸ ਨੇ ਅਣਪਛਾਤਿਆਂ ਵਿਰੁੱਧ ਕੀਤਾ ਪਰਚਾ ਦਰਜ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਮਲੋਟ ਦੇ ਵਾਰਡ ਨੰਬਰ 10 ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੇ ਪਾਟੇ ਹੋਏ ਪੱਤਰੇ ਗਲੀ ਵਿਚੋਂ ਮਿਲੇ, ਜਿਸ ’ਤੇ ਸਿੱਖ ਸੰਗਤ ਨੇ ਇਨ੍ਹਾਂ ਪੱਤਰਿਆਂ ਨੂੰ ਨੇੜਲੇ ਗੁਰਦੁਆਰਾ ਸਾਹਿਬ ਵਿਖੇ ਸੰਭਾਲ ਦਿੱਤਾ ਅਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਦੇ ਉੱਚ ਅਧਿਕਾਰੀਆਂ ਨੇ ਅਣਪਛਾਤਿਆਂ ਵਿਰੁੱਧ ਪਰਚਾ ਦਰਜ ਕਰ ਕੇ ਇਸਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਓਧਰ, ਗੁਰਦੁਆਰਾ ਸਾਹਿਬ ਵਿਖੇ ਇਕੱਠੀ ਹੋਈ ਸਿੱਖ ਸੰਗਤ ਨੂੰ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਇਸ ਸਬੰਧੀ ਅਣਪਛਾਤਿਆਂ ’ਤੇ ਪਰਚਾ ਦਰਜ ਕਰ ਦਿੱਤਾ ਗਿਆ ਹੈ। ਓਧਰ, ਦੂਜੇ ਪਾਸੇ ਸਿੱਖ ਸੰਗਤ ਦੇ ਆਗੂਆਂ ਨੇ ਇਸ ਘਟਨਾ ਦੀ ਨਿਖੇਦੀ ਕਰਦਿਆਂ ਕਿਹਾ ਕਿ ਬੇਹੱਦ ਮੰਦਭਾਗੀ ਘਟਨਾ ਵਾਪਰੀ ਹੈ। ਉਨ੍ਹਾਂ ਕਿਹਾ ਕਿ ਉਹ ਦਸ ਦਿਨ ਦੇ ਸਮੇਂ ਦੀ ਉਡੀਕ ਕਰਨਗੇ। ਜੇਕਰ ਪੁਲਿਸ ਨੇ ਇਸ ਨਿੰਦਣਯੋਗ ਘਟਨਾ ਪ੍ਰਤੀ ਸੰਵੇਦਨਾ ਨਾਲ ਕੰਮ ਨਾ ਕੀਤਾ ਅਤੇ ਕੋਈ ਸਾਰਥਕ ਨਤੀਜੇ ’ਤੇ ਨਾ ਪੁੱਜੀ ਤਾਂ ਸਿੱਖ ਸੰਗਤ ਮੁੜ ਇਕੱਠੀ ਹੋ ਕੇ ਜਿਸ ਤਰ੍ਹਾਂ ਸੰਗਤ ਦਾ ਹੁਕਮ ਹੋਵੇਗਾ ਉਸੇ ਤਰ੍ਹਾਂ ਕੀਤਾ ਜਾਵੇਗਾ। ਇਸ ਮੌਕੇ ਮੌਜੂਦ ਸਿੱਖ ਆਗੂਆਂ ਨੇ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਮੀਤ ਮੈਨੇਜਰ ਸੁਖਦੇਵ ਸਿੰਘ ਨੂੰ ਵੀ ਮੰਗ ਪੱਤਰ ਦਿੱਤਾ। ਇਸ ਮੌਕੇ ਖ਼ਾਲਸਾ ਧਰਮ ਪ੍ਰਚਾਰ ਕਮੇਟੀ ਦੇ ਭਾਈ ਸਰਦੂਲ ਸਿੰਘ, ਭਾਈ ਚਰਨਜੀਤ ਸਿੰਘ ਖਾਲਸਾ, ਸਮੂਹ ਜੱਥਾ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਭਾਈ ਸਿਮਰਨਜੋਤ ਸਿੰਘ ਮੱਕੜ, ਜਸਦੇਵ ਸਿੰਘ ਸੰਧੂ, ਡਾਕਟਰ ਸੁਖਦੇਵ ਸਿੰਘ ਗਿੱਲ, ਪੰਜਾਬ ਸਿੰਘ, ਪਰਮਿੰਦਰ ਸਿੰਘ, ਹਰਦੀਪ ਸਿੰਘ, ਨਾਨਕ ਸਿੰਘ, ਗੁਰਦੁਆਰਾ ਸਿੰਘ ਸਭਾ ਦੇ ਪ੍ਰਬੰਧਕ ਕਮੇਟੀ ਬਾਬਾ ਕ੍ਰਿਸ਼ਨ ਸਿੰਘ, ਬਾਬਾ ਬਲਜੀਤ ਸਿੰਘ, ਬਾਬਾ ਅੰਮ੍ਰਿਤਪਾਲ ਸਿੰਘ, ਅਰਸ਼ਦੀਪ ਸਿੰਘ, ਸੁਖਵਿੰਦਰ ਸਿੰਘ, ਜਸਪ੍ਰੀਤ ਸਿੰਘ, ਬੋਹੜ ਸਿੰਘ, ਗੁਰਮੀਤ ਸਿੰਘ ਬਿਰਦੀ ਪਰਮਿੰਦਰ ਸਿੰਘ ਬਲਕਾਰ ਸਿੰਘ, ਪਰਮਿੰਦਰ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ। ਡੀਐੱਸਪੀ ਹਰਜੀਤ ਸਿੰਘ ਮਾਨ ਨੇ ਦੱਸਿਆ ਕਿ ਇਸ ਘਟਨਾ ਨਾਲ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ ਹਨ। ਉਨ੍ਹਾਂ ਸਿੱਖ ਸੰਗਤ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਹਰੇਕ ਪੱਖੋਂ ਇਸ ਦੀ ਜਾਂਚ ਕਰ ਕੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।