1240.55 ਕਰੋੜ ਰੁਪਏ ਦੀ ਹੋ ਚੁੱਕੀ ਹੈ ਅਦਾਇਗੀ : ਡੀਸੀ
ਖਰੀਦ ਏਜੰਸੀਆ ਵੱਲੋਂ 1240.55 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ : ਡਿਪਟੀ ਕਮਿਸ਼ਨਰ
Publish Date: Tue, 28 Apr 2026 05:50 PM (IST)
Updated Date: Tue, 28 Apr 2026 05:52 PM (IST)

ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਖਰੀਦ ਏਜੰਸੀਆ ਵੱਲੋਂ ਹੁਣ ਤੱਕ 575620 ਮੀਟਰਕ ਟਨ ਦੀ ਕਣਕ ਦੀ ਖਰੀਦ ਕੀਤੀ ਗਈ ਹੈ, ਜਦਕਿ ਕਿਸਾਨਾਂ ਨੂੰ 1240.553389 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਨਗਰੇਨ ਏਜੰਸੀ ਵੱਲੋਂ 143768 ਮੀਟਰਕ ਟਨ, ਮਾਰਕਫੈਡ ਏਜੰਸੀ ਵੱਲੋਂ 152910 ਮੀਟਰਕ ਟਨ, ਪਨਸਪ ਏਜੰਸੀ ਵੱਲੋਂ 147402 ਮੀਟਰਕ ਟਨ, ਵੇਅਰਹਾਉਸ ਏਜੰਸੀ ਵੱਲੋਂ 131540 ਮੀਟਰਕ ਟਨ ਅਤੇ ਪ੍ਰਾਈਵੇਟ ਖਰੀਦ 0 ਮੀਟਰਕ ਟਨ ਖਰੀਦ ਕੀਤੀ ਜਾ ਚੁੱਕੀ ਹੈ। ਹਿਮਾਂਸ਼ੂ ਕੁੱਕੜ ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ 226363.05 ਮੀਟਰਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਅਤੇ ਜ਼ਿਲ੍ਹੇ ਦੀਆਂ ਖਰੀਦ ਏਜੰਸੀਆ ਵੱਲੋਂ 1240.553389 ਕਰੋੜ ਰੁਪਏ ਦੀ ਅਦਾਇਗੀ ਸਬੰਧਿਤ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਣਕ ਦੀ ਸੁਚਾਰੂ ਢੰਗ ਨਾਲ ਢੁਆ-ਢੁਆਈ ਲਈ ਤਕਰੀਬਨ 772 ਟਰਕਾਂ ਅਤੇ ਵਹੀਕਲਾਂ ਤੇ ਵੀਟੀਐਸ/ਜੀਪੀਐਸ ਟਰੇਕਿੰਗ ਸਿਸਟਮ ਲਗਾ ਕੀਤੀ ਜਾ ਰਹੀ ਹੈ ਤਾਂ ਜੋ ਢੋਆ ਢੁਆਈ ਤੇ ਕੜੀ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਲਿਫਟਿੰਗ ਦੀ ਕੋਈ ਸਮੱਸਿਆ ਨਹੀਂ ਹੈ।