ਪੰਜਾਬ ਪੈਨਸ਼ਨਰਜ਼ ਯੂਨੀਅਨ ਨੇ ਕੀਤਾ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ
ਉਲੀਕੇ ਗਏ ਐਕਸ਼ਨ ਪ੍ਰੋਗਰਾਮਾਂ ਵਿੱਚ ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਵੱਲੋਂ ਸ਼ਮੂਲੀਅਤ ਕਰਨ ਦਾ ਨਿਰਣਾ
Publish Date: Wed, 29 Apr 2026 04:32 PM (IST)
Updated Date: Thu, 30 Apr 2026 04:05 AM (IST)

ਪੈਨਸ਼ਨਰਾਂ ਤੇ ਮੁਲਾਜ਼ਮਾਂ ਦੇ ਲਟਕੇ ਮਸਲੇ ਤੁਰੰਤ ਹੱਲ ਕਰਨ ਦੀ ਕੀਤੀ ਮੰਗ ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਜ਼ਿਲ੍ਹਾ ਫਰੀਦਕੋਟ ਦੀ ਇੱਕ ਮੀਟਿੰਗ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿੱਚ ਸਥਿਤ ਪੈਨਸ਼ਨਰ ਦਫਤਰ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਸ਼ੁਰੂ ਵਿੱਚ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗਈਆਂ ਵੱਖ ਵੱਖ ਸ਼ਖਸੀਅਤਾਂ ਨੂੰ ਯਾਦ ਕਰਦੇ ਹੋਏ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਅਪਣਾਈਆਂ ਗਈਆ ਲੋਕ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪਿਛਲੇ ਦਿਨੀਂ ਮਿਤੀ 8 ਅਪ੍ਰੈਲ ਨੂੰ ਦਿੱਤੇ ਗਏ ਇਤਿਹਾਸਿਕ ਫੈਸਲੇ ਬਾਰੇ ਵਿਸਤਾਰ ਸਹਿਤ ਰੌਸ਼ਨੀ ਪਾਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪੈਨਸ਼ਨਰ ਆਗੂ ਇਕਬਾਲ ਸਿੰਘ ਮੰਘੇੜਾ, ਤਰਸੇਮ ਨਰੂਲਾ, ਸੋਮ ਨਾਥ ਅਰੋੜਾ, ਮਦਨ ਲਾਲ ਸ਼ਰਮਾ ਸੰਧਵਾਂ , ਅਮਰਜੀਤ ਕੌਰ ਛਾਬੜਾ, ਜਸਵਿੰਦਰ ਸਿੰਘ ਬਰਾੜ ਅਤੇ ਕੁਲਜੀਤ ਸਿੰਘ ਬੰਬੀਹਾ ਨੇ ਭਗਵੰਤ ਮਾਨ ਸਰਕਾਰ ਤੇ ਦੋਸ਼ ਲਾਇਆ ਕਿ ਮੀਡੀਏ ਵਿੱਚ ਫੋਕੀ ਇਸ਼ਤਿਹਾਰਬਾਜੀ ਨੇ ਪੰਜਾਬ ਦੇ ਸਰਕਾਰੀ ਖਜ਼ਾਨੇ ਦਾ ਦੀਵਾਲਾ ਕੱਢ ਕੇ ਰੱਖ ਦਿੱਤਾ ਹੈ । ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਸੱਤਵੇਂ ਤਨਖਾਹ ਕਮਿਸ਼ਨ ਦਾ ਤੁਰੰਤ ਗਠਨ ਕੀਤਾ ਜਾਵੇ, ਠੇਕਾ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਵੱਖ ਵੱਖ ਅਦਾਲਤੀ ਫੈਸਲੇ ਤੁਰੰਤ ਲਾਗੂ ਕੀਤੇ ਜਾਣ, ਮੁੱਖ ਮੰਤਰੀ ਪੰਜਾਬ ਸਰਕਾਰ ਵੱਲੋਂ ਤੁਰੰਤ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਦੀ ਲੀਡਰਸ਼ਿਪ ਨਾਲ ਮੀਟਿੰਗ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਤੁਰੰਤ ਹੱਲ ਕੀਤੇ ਜਾਣ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਾ ਕਰਨ ਦੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਪੈਫਲਿਟ ਛਾਪਕੇ ਵੰਡੇ ਜਾਣਗੇ ਅਤੇ ਜਨ ਸੰਪਰਕ ਮੁਹਿੰਮ ਤੇਜ਼ ਕਰਕੇ ਭਗਵੰਤ ਮਾਨ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਲੋਕਾਂ ਵਿੱਚ ਜਾਕੇ ਨੰਗਾ ਕੀਤਾ ਜਾਵੇਗਾ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਡੀ ਏ ਨਹੀਂ ਤਾਂ ਵੋਟ ਨਹੀਂ ਪੁਰਾਣੀ ਪੈਨਸ਼ਨ ਨਹੀਂ ਤਾਂ ਆਮ ਆਦਮੀ ਪਾਰਟੀ ਨੂੰ ਵੋਟ ਨਹੀਂ ਦਾ ਨਾਹਰਾ ਬੁਲੰਦ ਕੀਤਾ ਜਾਵੇਗਾ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਏਟਕ ਵੱਲੋਂ ਸਾਰੇ ਕਿਰਤੀਆਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਅਤੇ ਘੱਟੋ ਘੱਟੋ ਉਜ਼ਰਤਾਂ ਵਿੱਚ ਵਾਧਾ ਕਰਵਾਉਣ ਲਈ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ 19 ਮਈ ਨੂੰ ਕਿਰਤ ਕਮਿਸ਼ਨਰ ਮੋਹਾਲੀ ਦੇ ਦਫਤਰ ਸਾਹਮਣੇ ਦਿੱਤੇ ਜਾ ਰਹੇ ਸੂਬਾ ਪੱਧਰ ਧਰਨੇ ਵਿੱਚ ਅਤੇ 17 ਮਈ ਨੂੰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਤੇ ਸੱਦੇ ਅਨੁਸਾਰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕੀਤੀ ਜਾ ਰਹੀ ਸੂਬਾਈ ਕਨਵੈਨਸ਼ਨ ਵਿੱਚ ਪੰਜਾਬ ਪੈਨਸ਼ਨਰ ਯੂਨੀਅਨ ਸਬੰਧਤ ਏਟਕ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਗੁਰਚਰਨ ਸਿੰਘ ਮਾਨ, ਰਮੇਸ਼ ਢੈਪਈ, ਸੁਖਮੰਦਰ ਸਿੰਘ ਰਾਮਸਰ, ਗੇਜ ਰਾਮ ਭੌਰਾ, ਰਮੇਸ਼ਵਰ ਸਿੰਘ ਸੁਪਰਡੈਂਟ, ਹਰਦੇਵ ਸਿੰਘ ਗਿੱਲ, , ਜਸਪਾਲ ਸਿੰਘ,ਮੇਜਰ ਸਿੰਘ ਡੀ ਪੀ ਈ, ਹਰਦੀਪ ਸਿੰਘ ਲੈਕਚਰਾਰ ਡਾਇਟ, ਰੰਜੀਵ ਕੌਸ਼ਲ ਸਿਹਤ ਵਿਭਾਗ, ਗੁਲਵੰਤ ਸਿੰਘ ਔਲਖ, ਜੋਗਿੰਦਰ ਸਿੰਘ ਛਾਬੜਾ ਅਤੇ ਮੇਜਰ ਸਿੰਘ ਜੌਹਲ,ਆਦਿ ਹਾਜ਼ਰ ਸਨ।