5 ਵਿਅਕਤੀ ਹੈਰੋਇਨ ਸਮੇਤ ਕਾਬੂ
5 ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ
Publish Date: Wed, 12 Nov 2025 06:12 PM (IST)
Updated Date: Wed, 12 Nov 2025 06:13 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਡਾ. ਪ੍ਰਗਿਆ ਜੈਨ ਐੱਸਐੱਸਪੀ ਫਰੀਦਕੋਟ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਸਮੱਗਲਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਪੁਲਿਸ ਨੇ ਚਾਰ ਵੱਖ-ਵੱਖ ਮਾਮਲਿਆਂ ’ਚ ਸ਼ਾਮਲ 5 ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਸਥਾਨਕ ਸਿਟੀ ਥਾਣੇ ਦੇ ਐੱਸਐੱਚਓ ਚਮਕੌਰ ਸਿੰਘ ਬਰਾੜ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਗਗਨਦੀਪ ਸਿੰਘ ਵਾਸੀ ਜੀਵਨ ਨਗਰ ਕੋਟਕਪੂਰਾ ਨੂੰ 268 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ। ਇਸੇ ਤਰ੍ਹਾਂ ਜੈਤੋ ਥਾਣੇ ਵਿਖੇ ਤਾਇਨਾਤ ਏਐੱਸਆਈ ਹਰਪਾਲ ਸਿੰਘ ਨੇ ਗੁਰਵਿੰਦਰ ਸਿੰਘ ਉਰਫ ਮੱਖਨੀ ਵਾਸੀ ਪਿੰਡ ਰੋੜੀਕਪੂਰਾ ਕੋਲੋਂ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਦੌਰਾਨ 6 ਗ੍ਰਾਮ ਹੈਰੋਇਨ, ਪੰਜਗਰਾਈਂ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਗੁਰਜੰਟ ਸਿੰਘ ਨੇ ਸ਼ਮਸ਼ੇਰ ਸਿੰਘ ਉਰਫ ਗੱਗੂ ਵਾਸੀ ਪਿੰਡ ਘਣੀਏਵਾਲਾ ਨੂੰ ਨਸ਼ਾ ਸੇਵਨ ਕਰਨ ਦੇ ਦੋਸ਼ ਹੇਠ ਕਾਬੂ ਕਰ ਕੇ ਉਸ ਕੋਲੋਂ ਨਸ਼ਾ ਸੇਵਨ ਕਰਨ ਦੌਰਾਨ ਵਰਤੀ ਜਾਣ ਵਾਲੀ ਸਮੱਗਰੀ, ਜਦਕਿ ਸਾਦਿਕ ਥਾਣੇ ਵਿਖੇ ਤਾਇਨਾਤ ਹੌਲਦਾਰ ਹਰਭਗਵਾਨ ਸਿੰਘ ਨੇ ਜਗਦੀਪ ਸਿੰਘ ਅਤੇ ਸੁਖਜੀਤ ਸਿੰਘ ਵਾਸੀਆਨ ਪਿੰਡ ਸਾਦਿਕ ਨੂੰ ਨਸ਼ੇ ਦੀ ਹਾਲਤ ਵਿੱਚ ਕਾਬੂ ਕੀਤਾ। ਉਕਤਾਨ ਨੂੰ ਐੱਨਡੀਪੀਐੱਸ ਐਕਟ ਤਹਿਤ ਨਾਮਜ਼ਦ ਕਰ ਕੇ ਨਸ਼ਾ ਛੁਡਾਊ ਕੇਂਦਰ ਵਿਖੇ ਭਰਤੀ ਕਰਵਾਇਆ ਗਿਆ।