ਫਰੀਦਕੋਟ ’ਚ ਗਲੀ 'ਚ ਹਵਾਈ ਫਾਇਰ ਕਰਕੇ ਦਹਿਸ਼ਤ ਫੈਲਾਉਣ ਵਾਲਾ ਚੜ੍ਹਿਆ ਪੁਲਿਸ ਅੜਿੱਕੇ, ਰਿਵਾਲਵਰ ਬਰਾਮਦ
ਜ਼ਿਲ੍ਹੇ ਦੇ ਪਿੰਡ ਮੰਡਵਾਲਾ ਵਿੱਚ ਗਲੀ ਵਿੱਚ ਹਵਾਈ ਫਾਇਰ ਕਰਨ ਦੇ ਦੋਸ਼ ਵਿੱਚ ਸਥਾਨਕ ਥਾਣਾ ਸਦਰ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਸ ਦਾ ਇੱਕ ਰਿਵਾਲਵਰ ਅਤੇ ਕਾਰਤੂਸ ਵੀ ਬਰਾਮਦ ਕਰ ਲਏ ਹਨ। ਇਸ ਸਬੰਧੀ ਏ.ਐੱਸ.ਆਈ. ਹਰਦੇਵ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਟੀਮ ਸਮੇਤ ਗਸ਼ਤ ਦੌਰਾਨ ਨੈਸ਼ਨਲ ਹਾਈਵੇਅ 'ਤੇ ਪਿੰਡ ਮੰਡਵਾਲਾ ਦੇ ਮੋੜ 'ਤੇ ਮੌਜੂਦ ਸਨ।
Publish Date: Tue, 17 Feb 2026 04:21 PM (IST)
Updated Date: Tue, 17 Feb 2026 04:24 PM (IST)
ਜਾਗਰਣ ਸੰਵਾਦਦਾਤਾ, ਫਰੀਦਕੋਟ। ਜ਼ਿਲ੍ਹੇ ਦੇ ਪਿੰਡ ਮੰਡਵਾਲਾ ਵਿੱਚ ਗਲੀ ਵਿੱਚ ਹਵਾਈ ਫਾਇਰ ਕਰਨ ਦੇ ਦੋਸ਼ ਵਿੱਚ ਸਥਾਨਕ ਥਾਣਾ ਸਦਰ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਸ ਦਾ ਇੱਕ ਰਿਵਾਲਵਰ ਅਤੇ ਕਾਰਤੂਸ ਵੀ ਬਰਾਮਦ ਕਰ ਲਏ ਹਨ। ਇਸ ਸਬੰਧੀ ਏ.ਐੱਸ.ਆਈ. ਹਰਦੇਵ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਟੀਮ ਸਮੇਤ ਗਸ਼ਤ ਦੌਰਾਨ ਨੈਸ਼ਨਲ ਹਾਈਵੇਅ 'ਤੇ ਪਿੰਡ ਮੰਡਵਾਲਾ ਦੇ ਮੋੜ 'ਤੇ ਮੌਜੂਦ ਸਨ।
ਇਸੇ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਮੰਡਵਾਲਾ ਨਿਵਾਸੀ ਗੁਰਨਾਮ ਸਿੰਘ ਉਰਫ਼ ਬਿੱਲਾ ਪੁੱਤਰ ਬਲਵੀਰ ਸਿੰਘ ਗਲੀ ਵਿੱਚ ਆਪਣੇ ਰਿਵਾਲਵਰ ਨਾਲ ਹਵਾਈ ਫਾਇਰ ਕਰ ਰਿਹਾ ਹੈ। ਉਸ ਦੇ ਪਰਿਵਾਰਕ ਮੈਂਬਰਾਂ ਨੇ ਵੀ ਉਸ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਉਹ ਨਹੀਂ ਰੁਕਿਆ। ਜਿਸ ਕਾਰਨ ਪਿੰਡ ਵਿੱਚ ਸਹਿਮ ਦਾ ਮਾਹੌਲ ਹੈ ਅਤੇ ਲੋਕਾਂ ਦੀ ਜ਼ਿੰਦਗੀ ਖ਼ਤਰੇ ਵਿੱਚ ਪਈ ਹੋਈ ਹੈ। ਜਿਸ ਦੇ ਚੱਲਦਿਆਂ ਉਨ੍ਹਾਂ ਨੇ ਪਿੰਡ ਜਾ ਕੇ ਉਕਤ ਵਿਅਕਤੀ ਨੂੰ 1 ਰਿਵਾਲਵਰ 32 ਬੋਰ, 4 ਕਾਰਤੂਸ ਅਤੇ ਦੋ ਕਾਰਤੂਸਾਂ ਦੇ ਖਾਲੀ ਖੋਲ ਸਮੇਤ ਕਾਬੂ ਕੀਤਾ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।