ਯੂੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਾਹਨਾਂ ਦੀ ਤਲਾਸ਼ੀ ਲਈ
ਸਮਾਜ ‘ਚ ਹਰ ਤਰ੍ਹਾਂ ਦੇ ਅਪਰਾਧ ਖਤਮ ਕਰਨ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ : ਚੌਂਕੀ ਇੰਚਾਰਜ
Publish Date: Fri, 20 Feb 2026 04:26 PM (IST)
Updated Date: Sat, 21 Feb 2026 04:03 AM (IST)
ਅਮਨ ਗੁਲਾਟੀ, ਪੰਜਾਬੀ ਜਾਗਰਣ, ਬਰਗਾੜੀ : ਕਿਸੇ ਵੀ ਤਰ੍ਹਾਂ ਦੇ ਅਪਰਾਧੀ ਨੂੰ ਬਖਸ਼ਿਆ ਨਹੀਂ ਜਾਵੇਗਾ ਕਿਉਂਕਿ ਸਮਾਜ ‘ਚ ਹਰ ਤਰ੍ਹਾਂ ਦੇ ਅਪਰਾਧ ਖਤਮ ਕਰਨ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਉਹ ਅਪਰਾਧੀ ਤੇ ਬੜੀ ਸਖਤ ਨਜ਼ਰ ਰੱਖ ਰਹੀ ਹੈ। ਜੇਕਰ ਕੋਈ ਵਿਅਕਤੀ ਕਿਸੇ ਤਰ੍ਹਾਂ ਦਾ ਅਪਰਾਧ ਕਰਦਾ ਜਿਵੇਂ ਚੋਰੀ, ਡਕੈਤੀ, ਨਸ਼ੇ ਦਾ ਵਪਾਰ, ਲੁੱਟਾਂ ਖੋਹਾਂ ਆਦਿ ਕਰਦਾ ਫੜਿਆ ਜਾਂਦਾ ਹੈ ਤਾਂ ਉਸ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਸੁੱਟਿਆਂ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੁਲਿਸ ਚੌਂਕੀ ਬਰਗਾੜੀ ਦੇ ਇੰਚਾਰਜ ਏ.ਐਸ.ਆਈ ਗੁਰਮੇਜ਼ ਸਿੰਘ ਨੇ ਕਰਦਿਆਂ ਮਾੜਾ ਅਨਸਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਮਾੜੇ ਕੰਮ ਛੱਡ ਦੇਣ ਨਹੀਂ ਤਾਂ ਮਾੜੇ ਕੰਮਾਂ ਦੇ ਨਤੀਜੇ ਭੁਗਤਣ ਲਈ ਤਿਆਰ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਨਸ਼ੇ ਦੇ ਵਪਾਰ ਨੂੰ ਖਤਮ ਕਰਨ ਲਈ ਰੋਜ਼ਾਨਾ ਸ਼ੱਕੀ ਵਾਹਨਾਂ ਦੀ ਤਲਾਸ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਮੁਹਿੰਮ ਨਾਲ ਨਸ਼ਿਆਂ ਤੇ ਹੋਰ ਸਮਾਜਿਕ ਅਪਰਾਧਾਂ ‘ਚ ਕਾਫੀ ਕਮੀ ਆਈ ਹੈ ਤੇ ਆਉਣ ਵਾਲੇ ਦਿਨਾਂ ‘ਚ ਇਸ ਦਾ ਬਿਲਕੁਲ ਖਾਤਮਾ ਕਰ ਦਿੱਤਾ ਜਾਵੇਗਾ। ਜਦੋਂ ਸਰਕਾਰ ਪੰਜਾਬ ‘ਚ ਨਸ਼ੇ ਖਤਮ ਕਰ ਦੇਵੇਗੀ ਤਾਂ ਬਾਕੀ ਅਪਰਾਧ ਆਪਣੇ ਆਪ ਬੰਦ ਹੋ ਜਾਣਗੇ ਕਿਉਂਕਿ ਨਸ਼ਾਈ ਵਿਅਕਤੀ ਹੀ ਉਪਰੋਕਤ ਅਪਰਾਧਾਂ ਦੀ ਜੜ੍ਹ ਹਨ।