ਮੋਗਾ 'ਚ ਸਿਆਸੀ ਹੰਗਾਮਾ: ਮੋਗਾ ਨਗਰ ਨਿਗਮ ਦਫ਼ਤਰ ਅੱਗੇ ਸ਼੍ਰੋਮਣੀ ਅਕਾਲੀ ਦਲ ਦਾ ਵਿਸ਼ਾਲ ਪ੍ਰਦਰਸ਼ਨ
ਮੋਗਾ ਨਗਰ ਨਿਗਮ ਦੇ ਦਫ਼ਤਰ ਅੱਗੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ ਦੌਰਾਨ ਸਰਕਾਰ ਅਤੇ ਨਿਗਮ ਦਫ਼ਤਰ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਹੈ। ਧਰਨੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਅਤੇ ਹਲਕਾ ਇੰਚਾਰਜ ਸੰਜੀਤ ਸੰਨੀ ਗਿੱਲ ਨੇ ਕਿਹਾ ਕਿ ਸ਼ਹਿਰ ਵਿਚ ਸੀਵਰੇਜ਼ ਪਾਣੀ ਓਵਰ ਫਲੋ ਹੋ ਰਿਹਾ ਹੈ।
Publish Date: Tue, 05 May 2026 11:41 AM (IST)
Updated Date: Tue, 05 May 2026 11:44 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ। ਮੋਗਾ ਨਗਰ ਨਿਗਮ ਦੇ ਦਫ਼ਤਰ ਅੱਗੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ ਦੌਰਾਨ ਸਰਕਾਰ ਅਤੇ ਨਿਗਮ ਦਫ਼ਤਰ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਹੈ।
ਧਰਨੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਅਤੇ ਹਲਕਾ ਇੰਚਾਰਜ ਸੰਜੀਤ ਸੰਨੀ ਗਿੱਲ ਨੇ ਕਿਹਾ ਕਿ ਸ਼ਹਿਰ ਵਿਚ ਸੀਵਰੇਜ਼ ਪਾਣੀ ਓਵਰ ਫਲੋ ਹੋ ਰਿਹਾ ਹੈ। ਇਸ ਨਾਲ ਸ਼ਹਿਰ ਵਿਚ ਬਿਮਾਰੀਆਂ ਫੈਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਇਸ ਤਰ੍ਹਾਂ ਚਲਦਾ ਰਿਹਾ ਤਾਂ ਆਉਂਦੇ ਦਿਨਾਂ ਵਿਚ ਸ਼ਹਿਰੀ ਬਿਮਾਰੀ ਦੀ ਲਪੇਟ ਵਿਚ ਆ ਸਕਦਾ ਹੈ।