ਯੁੱਧ ਨਸ਼ਿਆਂ ਵਿਰੁੱਧ ਤਹਿਤ ਸਕੂਲ ’ਚ ਪੋਸਟਰ ਤੇ ਸਲੋਗਨ ਮੁਕਾਬਲੇ ਕਰਵਾਏ
ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਹੋਲੀ
Publish Date: Fri, 18 Apr 2025 04:05 PM (IST)
Updated Date: Fri, 18 Apr 2025 04:09 PM (IST)
ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਪੰਜਾਬ ਸਰਕਾਰ ਦੁਆਰਾ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਪੋਸਟਰ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ। ਜਿਸ ਵਿਚ ਛੇਵੀਂ ਤੋਂ ਦਸਵੀਂ ਤੱਕ ਵੱਖ-ਵੱਖ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਸਾਕਸ਼ੀ ਗੁਲੇਰੀਆ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਅਤੇ ਗਤੀਵਿਧੀਆਂ ‘ਚ ਭਾਗ ਲੈਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ। ਇਸ ਮੁਹਿਮ ਨੂੰ ਉਸ ਵੇਲੇ ਤੱਕ ਸਫਲਤਾ ਹਾਸਿਲ ਨਹੀਂ ਹੋਵੇਗੀ। ਜਦੋਂ ਤੱਕ ਹਰੇਕ ਸੂਬਾ ਵਾਸੀ ਇਸ ਮੁਹਿਮ ਨੂੰ ਸਹਿਯੋਗ ਨਹੀਂ ਦਿੰਦੇ। ਉਨ੍ਹਾਂ ਸਮੂਹ ਵਰਗਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿਮ ਨੂੰ ਘਰ ਘਰ ਤੱਕ ਲਿਜਾਣ ਅਤੇ ਸਫਲ ਕਰਨ। ਇਸ ਮੌਕੇ ਸਕੂਲ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ੍ਰੈਆ ਪਲਤਾ ਅਤੇ ਸਕੂਲ ਸਟਾਫ ਹਾਜ਼ਰ ਸੀ।