ਬਿਜਲੀ ਕੱਟਾਂ ਨੇ ਪੰਜਾਬ ਦੇ ਲੋਕਾਂ ਦੇ ਕੱਢੇ ਵੱਟ : ਹਨੀ ਫੱਤਣਵਾਲਾ
ਬਿਜਲੀ ਕੱਟਾਂ ਨੇ ਪੰਜਾਬ ਦੇ ਲੋਕਾਂ ਦੇ ਕੱਢੇ ਵੱਟ : ਹਨੀ ਫੱਤਣਵਾਲਾ
Publish Date: Thu, 30 Apr 2026 04:25 PM (IST)
Updated Date: Thu, 30 Apr 2026 04:28 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ’ਚ ਲੱਗ ਰਹੇ ਲਗਾਤਾਰ ਬਿਜਲੀ ਕੱਟਾਂ ਨੂੰ ਲੈ ਕੇ ਸ਼ੋ੍ਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਪੰਜਾਬ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਬਿਜਲੀ ਕੱਟਾਂ ਨੇ ਆਮ ਲੋਕਾਂ ਦਾ ਜਿਊਣਾ ਮੁਸ਼ਕਿਲ ਕਰ ਦਿੱਤਾ ਹੈ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਬਿਜਲੀ ਸਬੰਧੀ ਦਾਅਵੇ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਨਾ ਤਾਂ ਕੋਈ ਨਵਾਂ ਥਰਮਲ ਪਲਾਂਟ ਲਾਇਆ ਗਿਆ ਹੈ ਅਤੇ ਨਾ ਹੀ ਸੂਬੇ ਕੋਲ ਇੰਨਾ ਬਜਟ ਹੈ ਕਿ ਹੋਰਨਾਂ ਸੂਬਿਆਂ ਤੋਂ ਬਿਜਲੀ ਖਰੀਦੀ ਜਾ ਸਕੇ। ਇਸ ਕਾਰਨ ਪੰਜਾਬ ਵਿੱਚ ਬਿਜਲੀ ਸਪਲਾਈ ਦਾ ਸੰਕਟ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਮੇਂ ਲੋਕਾਂ ਨੂੰ ਨਿਰਵਿਘਨ ਬਿਜਲੀ ਮਿਲਦੀ ਸੀ, ਪਰ ਮੌਜੂਦਾ ਸਰਕਾਰ ਪੁਰਾਣੇ ਥਰਮਲ ਪ੍ਰਾਜੈਕਟਾਂ ਨੂੰ ਵੀ ਢੰਗ ਨਾਲ ਨਹੀਂ ਚਲਾ ਸਕੀ। ਹਨੀ ਫੱਤਣਵਾਲਾ ਨੇ ਕਿਹਾ ਕਿ ਬਿਜਲੀ ਕੱਟਾਂ ਕਾਰਨ ਕਿਸਾਨਾਂ, ਵਪਾਰੀਆਂ ਅਤੇ ਘਰੇਲੂ ਖਪਤਕਾਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ 30 ਅਪ੍ਰੈਲ ਤੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਵੱਲੋਂ ਬਿਜਲੀ ਕੱਟਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਸ਼ਮਿੰਦਰ ਸਿੰਘ ਸੰਧੂ, ਬਲਰਾਜ ਸਿੰਘ ਤਾਮਕੋਟ, ਗੁਰਸੇਵਕ ਸਿੰਘ, ਹਰਮੰਦਰ ਸਿੰਘ ਤੋਂ ਇਲਾਵਾ ਹੋਰ ਵੀ ਵਰਕਰ ਮੌਜੂਦ ਸਨ।