ਐੱਸਐੱਫਸੀ ਸਕੂਲ ਦੇ ਪ੍ਰਭਜੋਤ ਸਿੰਘ ਨੇ ਕੀਤਾ ਨਾਂ ਰੋਸ਼ਨ
ਇਲਾਕੇ ਦੀ ਮਸ਼ਹੂਰ ਸੰਸਥਾ ਐੱਸਐੱਫਸੀ
Publish Date: Mon, 06 Oct 2025 04:44 PM (IST)
Updated Date: Tue, 07 Oct 2025 04:04 AM (IST)

ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਇਲਾਕੇ ਦੀ ਮਸ਼ਹੂਰ ਸੰਸਥਾ ਐੱਸਐੱਫਸੀ ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ ਦੇ 11ਵੀਂ ਕਲਾਸ ਦੇ ਵਿਦਿਆਰਥੀ ਪ੍ਰਭਜੋਤ ਸਿੰਘ ਨੇ ਆਪਣੀ ਮਿਹਨਤ ਤੇ ਜਜ਼ਬੇ ਦੇ ਬਲਬੂਤੇ ਪਾਵਰਲਿਫਟਿੰਗ ਮੁਕਾਬਲੇ ਵਿੱਚ ਸੋਨੇ ਦਾ ਤਮਗਾ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਚਮਕਾਇਆ ਹੈ। ਇਸ ਮੌਕੇ ਪ੍ਰਭਜੋਤ ਨੇ ਫਗਵਾੜਾ ਵਿਖੇ ਹੋਏ ਡੈੱਡਲਿਫਟ ਅਤੇ ਬੈਂਚ ਪ੍ਰੈਸ ਮੁਕਾਬਲੇ ਵਿੱਚ ਭਾਗ ਲਿਆ, ਜਿਸ ਵਿਚ ਉਸਨੇ 59 ਕਿਲੋ ਭਾਰ ਕੈਟਾਗਰੀ ਹੇਠ 155 ਕਿਲੋ ਭਾਰ ਚੁੱਕ ਕੇ ਸੋਨਾ ਜਿੱਤਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਪਵਨਦੀਪ ਕੌਰ ਚਾਹਲ ਨੇ ਪ੍ਰਭਜੋਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੱਚੇ ਦੀ ਇਹ ਸਫਲਤਾ ਸਿਰਫ਼ ਉਸਦੀ ਨਹੀਂ ਸਗੋਂ ਪੂਰੇ ਸਕੂਲ ਪਰਿਵਾਰ ਦੀ ਜਿੱਤ ਹੈ। ਖੇਡਾਂ ਵਿੱਚ ਭਾਗ ਲੈਣ ਨਾਲ ਬੱਚਿਆਂ ਦਾ ਆਤਮ-ਵਿਸ਼ਵਾਸ ਅਤੇ ਜੀਵਨ ਪ੍ਰਤੀ ਸਾਂਝ ਵਧਦੀ ਹੈ। ਮੈਂ ਹੋਰ ਵਿਦਿਆਰਥੀਆਂ ਨੂੰ ਵੀ ਅਜਿਹੀਆਂ ਗਤਿਵਿਧੀਆਂ ਵਿਚ ਵੱਧ ਚੜ੍ਹ ਕੇ ਭਾਗ ਲੈਣ ਦੀ ਪ੍ਰੇਰਣਾ ਦਿੰਦੀ ਹਾਂ। ਇਸ ਮੌਕੇ ਸਕੂਲ ਦੇ ਸੀਈਓ ਅਭੀਸ਼ੇਕ ਜਿੰਦਲ ਨੇ ਕਿਹਾ ਕਿ ਪ੍ਰਭਜੋਤ ਨੇ ਆਪਣੀ ਲਗਨ, ਅਨੁਸ਼ਾਸਨ ਅਤੇ ਸਖ਼ਤ ਮਿਹਨਤ ਨਾਲ ਸਾਬਤ ਕੀਤਾ ਹੈ ਕਿ ਜੇ ਹੌਸਲਾ ਪੱਕਾ ਹੋਵੇ ਤਾਂ ਮੰਜ਼ਿਲਾਂ ਆਪਣੇ ਆਪ ਨੇੜੇ ਆਉਂਦੀਆਂ ਹਨ। ਸਕੂਲ ਹਮੇਸ਼ਾ ਅਜਿਹੇ ਪ੍ਰਤਿਭਾਵਾਨ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਾ ਰਹੇਗਾ। ਇਸ ਮੌਕੇ ਸਕੂਲ ਦੀ ਡਾਇਰੈਕਟਰ ਸ਼ੀਨਮ ਜਿੰਦਲ ਨੇ ਕਿਹਾ ਕਿ ਇਹ ਸਫਲਤਾ ਸਾਡੇ ਸਾਰੇ ਲਈ ਮਾਣ ਦਾ ਵਿਸ਼ਾ ਹੈ। ਸਾਡਾ ਉਦੇਸ਼ ਸਿਰਫ਼ ਵਿਦਿਆਰਥੀਆਂ ਨੂੰ ਪੜ੍ਹਾਈ ਤੱਕ ਸੀਮਿਤ ਰੱਖਣਾ ਨਹੀਂ, ਸਗੋਂ ਉਨ੍ਹਾਂ ਦੇ ਸਰਵਾਂਗੀਣ ਵਿਕਾਸ ਵੱਲ ਧਿਆਨ ਦੇਣਾ ਹੈ। ਪ੍ਰਭਜੋਤ ਵਰਗੇ ਵਿਦਿਆਰਥੀ ਸਾਡੇ ਲਈ ਪ੍ਰੇਰਨਾ ਦਾ ਸਰੋਤ ਹਨ। ਇਸ ਖਾਸ ਮੌਕੇ ‘ਤੇ ਸਰੋਜ ਰਾਣੀ ਜਿੰਦਲ ਨੇ ਵੀ ਪ੍ਰਭਜੋਤ, ਉਸਦੇ ਮਾਪਿਆਂ ਅਤੇ ਸਾਰੇ ਅਧਿਆਪਕ ਵਰਗ ਨੂੰ ਦਿਲੋਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ, ਸਾਡੇ ਸਕੂਲ ਦੇ ਵਿਦਿਆਰਥੀ ਹਰ ਖੇਤਰ ਵਿੱਚ ਅੱਗੇ ਵਧ ਰਹੇ ਹਨ, ਜੋ ਸਾਡੇ ਸਾਂਝੇ ਯਤਨਾਂ ਦਾ ਨਤੀਜਾ ਹੈ। ਇਸ ਮੌਕੇ ਪ੍ਰਭਜੋਤ ਦੀ ਇਸ ਸ਼ਾਨਦਾਰ ਜਿੱਤ ਨਾਲ ਪੂਰੇ ਇਲਾਕੇ ਅੰਦਰ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਮੌਕੇ ਪ੍ਰਭਜੋਤ ਸਿੰਘ ਨੂੰ ਸਕੂਲ ਪਹੁੰਚਣ ਤੇ ਉਸ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ ਤੋ ਇਲਾਵਾ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ