ਪ੍ਰੈੱਸ ਕਲੱਬ ਮਹਿਲ ਕਲਾਂ ਨੇ ਖ਼ੂਨਦਾਨ ਕੈਂਪ ਲਗਾਇਆ
ਨਿਹਾਲ ਸਿੰਘ ਵਾਲਾ ਦੇ ਪਿੰਡ
Publish Date: Wed, 20 May 2026 04:50 PM (IST)
Updated Date: Thu, 21 May 2026 04:02 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ : ਨਿਹਾਲ ਸਿੰਘ ਵਾਲਾ ਦੇ ਪਿੰਡ ਮਾਛੀਕੇ ਵਿਖੇ ਸੰਤ ਬਾਬਾ ਸੁਧਾ ਨੰਦ ਜੀ ਦੀ ਯਾਦ ਚ ਸਾਲਾਨਾ ਜੋੜ ਮੇਲੇ ਮੌਕੇ ਪ੍ਰੈੱਸ ਕਲੱਬ ਮਹਿਲ ਕਲਾਂ ਵੱਲੋਂ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਦਾ ਉਦਘਾਟਨ ਬਾਬਾ ਜੀਤ ਸਿੰਘ ਗੁਰਦੁਆਰਾ ਸਾਹਿਬ ਮਲੋ ਸ਼ਹੀਦ ਹਿੰਮਤਪੁਰਾ ਨੇ ਕੀਤਾ। ਉਨ੍ਹਾਂ ਨੇ ਪ੍ਰਬੰਧਕਾਂ ਦੇ ਇਸ ਉੱਦਮ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤੋਂ ਸੇਧ ਲੈ ਕੇ ਯੂਥ ਕਲੱਬਾਂ, ਸਮਾਜ ਸੇਵੀ ਸੰਸਥਾਵਾਂ ਵੱਲੋਂ ਪਿੰਡ ਪੱਧਰ ਤੇ ਅਜਿਹੇ ਕੈਂਪ ਲਗਾਏ ਜਾਣੇ ਚਾਹੀਦੇ ਹਨ। ਉੱਘੇ ਸਿੱਖਿਆ ਸ਼ਾਸਤਰੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਅਤੇ ਸਮਾਜ ਸੇਵੀ ਧਰਮ ਸਿੰਘ ਢਪਾਲੀ ਨੇ ਕਿਹਾ ਕਿ ਖ਼ੂਨਦਾਨ ਮਹਾਂ ਦਾਨ ਹੈ। ਦਾਨ ਕੀਤਾ ਖ਼ੂਨ ਐਮਰਜੈਂਸੀ ਸਮੇਂ ਕਿਸੇ ਵੀ ਲੋੜਵੰਦ ਨੂੰ ਜੀਵਨ ਦਾਨ ਦੇ ਸਕਦਾ ਹੈ। ਉਨ੍ਹਾਂ ਨੇ ਨੌਜਵਾਨ ਵਰਗ ਨੂੰ ਖ਼ੂਨਦਾਨ ਮਹਾਂ ਦਾਨ ਦੀ ਮੁਹਿੰਮ ਨੂੰ ਅੱਗੇ ਲੈ ਕੇ ਜਾਣ ਦੀ ਅਪੀਲ ਕੀਤੀ। ਇਸ ਮੌਕੇ ਸਿਵਲ ਹਸਪਤਾਲ ਮੋਗਾ ਦੀ ਬਲੱਡ ਬੈਂਕ ਨੂੰ ਖ਼ੂਨਦਾਨੀਆਂ ਵੱਲੋਂ 40 ਯੂਨਿਟ ਖ਼ੂਨਦਾਨ ਕੀਤਾ ਗਿਆ । ਪ੍ਰੈੱਸ ਕਲੱਬ ਮਹਿਲ ਕਲਾਂ ਦੇ ਸਰਪ੍ਰਸਤ ਅਵਤਾਰ ਸਿੰਘ ਅਣਖੀ, ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਅਤੇ ਹੋਰ ਆਹੁਦੇਦਾਰਾਂ ਨੇ ਸਮੂਹ ਖ਼ੂਨਦਾਨੀਆਂ ਤੇ ਸਹਿਯੋਗ ਲਈ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਪ੍ਰਬੰਧਕਾਂ ਵਲੋਂ ਖੂਨਦਾਨੀਆਂ, ਬਲੱਡ ਬੈਂਕ ਮੋਗਾ ਦੀ ਟੀਮ ਅਤੇ ਹੋਰ ਵੱਖ-ਵੱਖ ਸ਼ਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਪੰਚ ਜਗਮੋਹਣ ਸਿੰਘ, ਬਾਬਾ ਬੂਟਾ ਸਿੰਘ, ਬਲਜੀਤ ਸਿੰਘ ਪੰਡੋਰੀ, ਲਖਵੀਰ ਸਿੰਘ, ਮੰਗਤ ਸਿੰਘ, ਸਰਬਜੀਤ ਸਿੰਘ ਸਰਬਾ ਕਿਸਾਨ ਆਗੂ, ਜਸਵੀਰ ਸਿੰਘ ਸ਼ੀਰਾ, ਡਾ: ਗੁਰਮੇਲ ਸਿੰਘ ਮਾਛੀਕੇ, ਡਾ. ਕੇਵਲ ਸਿੰਘ, ਡਾ. ਬੱਬੀ ਸਿੰਘ, ਗੁਰਪ੍ਰੀਤ ਸਿੰਘ, ਸਤਿਨਾਮ ਸਿੰਘ ਪ੍ਰਧਾਨ ਕਲੱਬ, ਤਾਰੀ ਸਿੰਘ, ਬਲਜੀਤ ਸਿੰਘ ਸਿੱਧੂ, ਮੇਘ ਰਾਜ ਜੋਸ਼ੀ, ਰਮਨਦੀਪ ਸਿੰਘ ਠੁੱਲੀਵਾਲ, ਬਲਵੰਤ ਸਿੰਘ ਚੁਹਾਣਕੇ, ਜਗਮੋਹਣ ਸ਼ਾਹ ਰਾਏਸਰ, ਭਾਈ ਰਾਜਵਿੰਦਰ ਸਿੰਘ ਖ਼ਾਲਸਾ ਆਦਿ ਤੋਂ ਇਲਾਵਾ ਬਾਬਾ ਸੁਧਾ ਨੰਦ ਪ੍ਰਬੰਧਕ ਕਮੇਟੀ ਦੇ ਸਮੂਹ ਆਗੂ ਹਾਜ਼ਰ ਸਨ।