ਡਾ. ਸੂਰੇਵਾਲੀਆ ਦਾ ਕਹਾਣੀ ਸੰਗ੍ਰਹਿ ‘ਲਾਲ ਮਣਕੇ’ ਲੋਕ ਅਰਪਣ
ਪ੍ਰਗਤੀਸ਼ੀਲ ਲੇਖਕ ਸੰਘ ਵੱਲੋਂ ਡਾ: ਸੂਰੇਵਾਲੀਆ ਦੇ ਨਵੇਂ ਕਹਾਣੀ ਸੰਗ੍ਰਹਿ ਲਾਲ ਮਣਕੇ ਦਾ ਲੋਕ ਅਰਪਣ ਕੀਤਾ
Publish Date: Sun, 08 Mar 2026 04:38 PM (IST)
Updated Date: Sun, 08 Mar 2026 04:39 PM (IST)

ਸੁਖਦੀਪ ਸਿੰਘ ਗਿੱਲ. ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਪ੍ਰਗਤੀਸ਼ੀਲ ਲੇਖਕ ਸੰਘ ਇਕਾਈ ਸ੍ਰੀ ਮੁਕਤਸਰ ਸਾਹਿਬ ਵੱਲੋਂ ਡਾ. ਹਰਜਿੰਦਰ ਸਿੰਘ ਸੂਰੇਵਾਲੀਆ ਦੇ ਨਵੇਂ ਕਹਾਣੀ ਸੰਗ੍ਰਹਿ ਲਾਲ ਮਣਕੇ ਦਾ ਲੋਕ-ਅਰਪਣ ਕੀਤਾ ਗਿਆ। ਇਸ ਮੌਕੇ ਪ੍ਰੋਫ਼ੈਸਰ ਪਰਮਿੰਦਰ ਸਿੰਘ, ਉੱਘੇ ਕਾਵਿ ਵਿਅੰਗਕਾਰ ਹਰਦੀਪ ਢਿੱਲੋਂ ਸ੍ਰੀ ਮੁਕਤਸਰ ਸਾਹਿਬ ਇਕਾਈ ਦੇ ਜਨਰਲ ਸਕੱਤਰ ਡਾਕਟਰ ਗੁਰਪ੍ਰੀਤ ਸਿੰਘ ਹਾਜ਼ਰ ਹੋਏ। ਪ੍ਰੋਫ਼ੈਸਰ (ਡਾ:) ਪਰਮਿੰਦਰ ਸਿੰਘ ਨੇ ਇਸ ਪੁਸਤਕ ਵਿਚਲੀਆਂ ਕਹਾਣੀਆਂ ਦੀ ਸ਼ਲਾਘਾ ਕੀਤੀ ਤੇ ਡਾ. ਹਰਜਿੰਦਰ ਸਿੰਘ ਸੂਰੇਵਾਲੀਆ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਹਰਦੀਪ ਢਿੱਲੋਂ ਨੇ ਇਸ ਕਹਾਣੀ ਸੰਗ੍ਰਹਿ ਵਿਚਲੀਆਂ ਕਹਾਣੀਆਂ ਦੇ ਵਿਸ਼ਿਆਂ ਦੀ ਰਵਾਨਗੀ ਤੇ ਕਹਾਣੀਕਾਰ ਦੇ ਸ਼ਿਲਪ ਉੱਪਰ ਚਰਚਾ ਕਰਦੇ ਹੋਏ ਕਿਹਾ ਕਿ ਹਰਜਿੰਦਰ ਸੂਰੇਵਾਲੀਆ ਕਿਸੇ ਦਾ ਉੱਤਰਾਧਿਕਾਰੀ ਨਹੀਂ ਬਣਦਾ, ਸਗੋਂ ਆਪਣੇ ਰਸਤੇ ਆਪ ਤਹਿ ਕਰਦਾ ਹੈ। ਉਨ੍ਹਾਂ ਨੇ ਲਾਲ ਮਣਕੇ ਪੁਸਤਕ ਨੂੰ ਪੰਜਾਬੀ ਕਹਾਣੀ ਜਗਤ ਵਿੱਚ ਮੀਲ ਪੱਥਰ ਕਿਹਾ। ਡਾ. ਗੁਰਪ੍ਰੀਤ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਤੇ ਇਸ ਪੁਸਤਕ ਦੀ ਵਿਹਾਰਕ ਸਮੀਖਿਆ ਕਰਦਾ ਆਲੋਚਨਾ ਪੇਪਰ ਲਿਖਣ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਇਸ ਤਰੀਕੇ ਨਾਲ ਕਹਾਣੀਆਂ ਦੇ ਡੂੰਘੇ ਅਰਥਾਂ ਦਾ ਜਾਇਜ਼ਾ ਲਿਆ ਜਾ ਸਕਦਾ ਹੈ। ਪ੍ਰਗਤੀਸ਼ੀਲ ਲੇਖਕ ਸੰਘ ਸ੍ਰੀ ਮੁਕਤਸਰ ਸਾਹਿਬ ਇਕਾਈ ਦੇ ਪ੍ਰਧਾਨ ਹੋਣ ਦੇ ਨਾਤੇ ਡਾ. ਹਰਜਿੰਦਰ ਸਿੰਘ ਸੂਰੇਵਾਲੀਆ ਨੇ ਅੰਤ ’ਚ ਆਏ ਹੋਏ ਸੱਜਣਾਂ ਦਾ ਧੰਨਵਾਦ ਕੀਤਾ ਤੇ ਆਪਣੀ ਕਲਮ ਨੂੰ ਨਿਰੰਤਰ ਚਲਾਉਂਦੇ ਰਹਿਣ ਦਾ ਵਾਅਦਾ ਵੀ ਕੀਤਾ।