ਭਾਜਪਾ ’ਚ ਸ਼ਾਮਲ ਹੋਣ ਵਾਲੇ ਰਾਜ ਸਭਾ ਮੈਂਬਰਾਂ ਦੇ ਗਿੱਦੜਬਾਹਾ ’ਚ ਪੁਤਲੇ ਸਾੜੇ
ਭਾਜਪਾ ’ਚ ਸ਼ਾਮਲ ਹੋਣ ਵਾਲੇ ਰਾਜ ਸਭਾ ਮੈਂਬਰਾਂ ਦੇ ਗਿੱਦੜਬਾਹਾ ’ਚ ਪੁਤਲੇ ਸਾੜੇ ਤੇ ਕੀਤਾ ਰੋਸ ਪ੍ਰਦਰਸ਼ਨ
Publish Date: Mon, 27 Apr 2026 04:49 PM (IST)
Updated Date: Mon, 27 Apr 2026 04:52 PM (IST)

ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਭਾਜਪਾ ’ਚ ਸ਼ਾਮਲ ਹੋਣ ਵਾਲੇ ਆਮ ਆਦਮੀ ਪਾਰਟੀ ਦੇ ਸੱਤ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ ਪੰਜਾਬ ਭਰ ’ਚ ਵਿਰੋਧ ਦੀ ਲਹਿਰ ਤਹਿਤ ਅੱਜ ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਮ ਆਦਮੀ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਗਿੱਦੜਬਾਹਾ ’ਚ ਇਨ੍ਹਾਂ ਰਾਜ ਸਭਾ ਮੈਂਬਰਾਂ ਦੇ ਪੁਤਲੇ ਸਾੜੇ ਅਤੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ‘’ਤੇ ‘ਆਪ’ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਹਿੱਤਾਂ ਨਾਲ ਗੱਦਾਰੀ ਕਰਨ ਵਾਲੇ ਰਾਘਵ ਚੱਢਾ, ਸੰਦੀਪ ਪਾਠਕ, ਹਰਭਜਨ ਸਿੰਘ, ਅਸ਼ੋਕ ਮਿੱਤਲ,ਰਜਿੰਦਰ ਗੁਪਤਾ ਅਤੇ ਸੰਜੀਵ ਸਾਹਨੀ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਲਾਹਨਤਾਂ ਪਾਈਆਂ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਭਾਜਪਾ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਭੇਜਣ ਤੇ ਰਾਘਵ ਚੱਢਾ ਨੇ ਕਿਤੇ ਵੀ ਗ੍ਰਿਫ਼ਤਾਰੀ ਦਾ ਵਿਰੋਧ ਨਹੀਂ ਕੀਤਾ ਪੰਜਾਬ ਵਿਚ ਸਰਕਾਰ ਤੋੜਨ ਦੀਆਂ ਸਾਜ਼ਿਸ਼ਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਟਾ ਕੇ ਖੁਦ ਮੁੱਖ ਮੰਤਰੀ ਬਣਨਾ ਚਾਹੁੰਦਾ ਸੀ ਆਮ ਆਦਮੀ ਪਾਰਟੀ ਨੂੰ ਤੋੜਕੇ ਪੰਜਾਬ ਦੇ ਮੁੱਖ ਮੰਤਰੀ ਬਣਨ ਦਾ ਸੁਪਨਾ ਵੇਖਣ ਵਾਲਾ ਰਾਘਵ ਚੱਢਾ ਹੁਣ ਪੰਜਾਬ ਆ ਕੇ ਵਿਖਾਵੇ ਪੰਜਾਬੀ ਇਸਨੂੰ ਅਜਿਹਾ ਸਬਕ ਸਿਖਾਉਣਗੇ ਇਹਦੀਆਂ ਅਗਲੀਆਂ ਪੀੜੀਆਂ ਵੀ ਯਾਦ ਰੱਖਣਗੀਆਂ। ਉਨਾਂ ਕਿਹਾ ਕਿ ਜਿਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੇ ਭਰੋਸੇ ਨਾਲ ਉੱਚੇ ਅਹੁਦਿਆਂ ’ਤੇ ਭੇਜਿਆ, ਉਹਨਾਂ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਣਾ ਪੰਜਾਬ ਦੀ ਜਨਤਾ ਨਾਲ ਵੱਡਾ ਧੋਖਾ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਪੰਜਾਬ ਦੇ ਹੱਕਾਂ ਲਈ ਖੜੀ ਰਹੇਗੀ। ਇਸ ਮੌਕੇ ’ਤੇ ਆਗੂਆਂ ਨੇ ਸਪੱਸ਼ਟ ਕੀਤਾ ਕਿ ਲੋਕਾਂ ਦੇ ਭਰੋਸੇ ਨੂੰ ਵੇਚਣ ਵਾਲਿਆਂ ਦਾ ਹਰ ਪੱਧਰ ‘ਤੇ ਵਿਰੋਧ ਜਾਰੀ ਰਹੇਗਾ। ਇਸ ਮੌਕੇ ਚੇਅਰਮੈਨ ਐਡਵੋਕੇਟ ਹਰਦੀਪ ਸਿੰਘ ਭੰਗਾਲ, ਜ਼ਿਲ੍ਹਾ ਟਰੇਡਰ ਕਮਿਸ਼ਨ ਦੇ ਚੇਅਰਮੈਨ ਵਨੀਤ ਜਿੰਦਲ ਮੋਂਟੀ, ਕਿਰਨਪਾਲ ਸਿੰਘ ਮਾਨ ਪ੍ਰਧਾਨ ਟਰੱਕ ਯੂਨੀਅਨ ਗਿੱਦੜਬਾਹਾ, ਮਾਧੋਦਾਸ ਸਿੰਘ ਖਾਲਸਾ ਕੋਆਰਡੀਨੇਟਰ ਨਸ਼ਾ ਕਮੇਟੀ ਗਿੱਦੜਬਾਹਾ, ਸੁਖਮੰਦਰ ਸਿੰਘ ਬਲਾਕ ਪ੍ਰਧਾਨ, ਮਹਿਮਾ ਸਿੰਘ ਹਲਕਾ ਪ੍ਰਧਾਨ ਕਿਸਾਨ ਵਿੰਗ, ਸਰੂਪ ਸਿੰਘ ਗਿੱਲ, ਸ਼ਮੀ ਘਈ, ਲਖਵਿੰਦਰ ਸਿੰਘ ਬਦਰੂ,ਹਰੀ ਸਿੰਘ, ਅੰਗਰੇਜ ਸਿੰਘ, ਕੱਕੂ ਨੰਬਰਦਾਰ, ਵਿੱਕੀ ਕਰਨੀ ਵਾਲਾ, ਬਲਰਾਜ ਮਾਨ ਆਦਿ ਹਾਜ਼ਰ ਸਨ।