ਪੰਜਾਬ ਸਿਰਫ਼ ਸ਼ੋ੍ਰਅਦ ਦੇ ਹੱਥਾਂ ’ਚ ਸੁਰੱਖਿਅਤ : ਸੰਦੀਪ ਔਲਖ
ਪੰਜਾਬ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ ਵਿਚ ਸੁਰੱਖਿਅਤ : ਸੰਦੀਪ ਸਿੰਘ ਔਲਖ
Publish Date: Mon, 18 May 2026 03:43 PM (IST)
Updated Date: Tue, 19 May 2026 04:01 AM (IST)

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਸ਼੍ਰੋਮਣੀ ਅਕਾਲੀ ਦਲ ਹੀ ਇੱਕ ਮਾਤਰ ਅਜਿਹੀ ਪਾਰਟੀ ਹੈ, ਜਿਸ ਨੇ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਕੰਮ ਕੀਤਾ ਹੈ ਅਤੇ ਪੰਜਾਬ ਦੇ ਹੱਕਾਂ ਹਿੱਤਾਂ ਦੀ ਰਖਵਾਲੀ ਲਈ ਡੱਟਕੇ ਪਹਿਰਾ ਦਿੱਤਾ। ਇਸ ਕਰਕੇ ਪੰਜਾਬ ਸਿਰਫ਼ ਤੇ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ ਵਿਚ ਸੁਰੱਖਿਅਤ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ (ਬ) ਜ਼ਿਲ੍ਹਾ ਫ਼ਰੀਦਕੋਟ ਦੇ ਜਨਰਲ ਸਕੱਤਰ ਸੰਦੀਪ ਸਿੰਘ ਔਲਖ ਰਾਮੇਆਣਾ ਸਪੁੱਤਰ ਸਵ. ਅਮਰਜੀਤ ਸਿੰਘ ਔਲਖ (ਸਾਬਕਾ ਚੇਅਰਮੈਨ ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ) ਨੇ ਗੱਲਬਾਤ ਕਰਦਿਆਂ ਕੀਤਾ। ਸੰਦੀਪ ਸਿੰਘ ਔਲਖ ਰਾਮੇਆਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਹੀ ਨਹੀਂ ਸਗੋਂ ਦੇਸ਼ ਦੀ ਦੂਜੀ ਸਭ ਤੋਂ ਪੁਰਾਣੀ ਪਾਰਟੀ ਹੈ, ਜੋ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਲਈ ਪਹਿਲ ਦੇ ਆਧਾਰ ’ਤੇ ਲੜਦੀ ਰਹੀ ਹੈ। ਅਤੇ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਯਤਨ ਕੀਤੇ ਹਨ। ਮਹਰੂਮ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਬਹੁਤ ਵੱਡੇ ਪੱਧਰ ’ਤੇ ਯੋਗਦਾਨ ਪਾਇਆ ਹੈ। ਜਦਕਿ ਪੰਜਾਬ ਦੇ ਅੰਦਰ ਭਾਈਚਾਰਕ ਸਾਂਝ ਨੂੰ ਵੀ ਮਜ਼ਬੂਤ ਬਣਾਇਆ ਸੀ ਪਰ ਅੱਜ ਵਿਰੋਧੀ ਅਤੇ ਫਿਰਕੂ ਤਾਕਤਾਂ ਪੰਜਾਬ ਦੇ ਸ਼ਾਂਤਮਈ ਮਾਹੌਲ ’ਚ ਜ਼ਹਿਰ ਘੋਲ ਰਹੀਆਂ ਹਨ। ਸੰਦੀਪ ਸਿੰਘ ਔਲਖ ਰਾਮੇਆਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਸਰਕਾਰ ਵੱਲੋਂ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ, ਜਿਸ ਕਾਰਨ ਸੂਬੇ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਮੋਹ ਭੰਗ ਹੋ ਚੁੱਕਾ ਹੈ। ਸੰਦੀਪ ਸਿੰਘ ਔਲਖ ਰਾਮੇਆਣਾ ਨੇ ਅਖੀਰ ਵਿਚ ਕਿਹਾ ਕਿ ਅੱਜ ਸਮੁੱਚੇ ਸਿੱਖ ਪੰਥ ਅਤੇ ਪੰਜਾਬੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੰਜਾਬ ਨੂੰ ਬਚਾਉਣ ਵਾਸਤੇ ਅੱਗੇ ਆਉਣਾ ਚਾਹੀਦਾ ਹੈ।