ਜਸਟਿਸ ਵਿਵੇਕ ਪੁਰੀ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਨਿਰੀਖਣ
ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ ਮਾਣਯੋਗ ਜਸਟਿਸ, ਸ੍ਰੀ ਵਿਵੇਕ ਪੁਰੀ, ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਅਤੇ
Publish Date: Sun, 19 Mar 2023 03:00 AM (IST)
Updated Date: Sun, 19 Mar 2023 03:00 AM (IST)
ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ
ਮਾਣਯੋਗ ਜਸਟਿਸ, ਸ੍ਰੀ ਵਿਵੇਕ ਪੁਰੀ, ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਅਤੇ ਪ੍ਰਬੰਧਕੀ ਜੱਜ, ਸ੍ਰੀ ਮੁਕਤਸਰ ਸਾਹਿਬ ਨੇ ਆਪਣੇ ਦੂਸਰੇ ਦਿਨ ਦੇ ਦੌਰੇ ਦੌਰਾਨ ਜ਼ਲਿ੍ਹਾ ਜੇਲ੍ਹ ਵਿੱਚ ਵੀਸੀ ਰੂਮਸ ਅਤੇ ਪੇਸ਼ੀ ਸੈ.ਡ ਦਾ ਉਦਘਾਟਨ ਕਰਨ ਉਪਰੰਤ ਜੇਲ੍ਹ ਦਾ ਨਿਰੀਖਣ ਕੀਤਾ। ਜ਼ਸਟਿਸ ਪੁਰੀ ਨੇ ਜੇਲ੍ਹ ਵਿੱਚ ਸਥਾਨਕ ਰਸੋਈ ਘਰ, ਸਾਫ ਸਫਾਈ ਤੋਂ ਇਲਾਵਾ ਜੇਲ੍ਹ ਦੇ ਪ੍ਰਬੰਧਾਂ ਦਾ ਜਾਇਜਾ ਵੀ ਲਿਆ। ਇਸ ਮੌਕੇ ਸ੍ਰੀ ਪੁਰੀ ਨੇ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਸਮੱਸਿਆਵਾ ਸੁਣੀਆਂ ਅਤੇ ਜਾਇਜ ਸਮੱਸਿਆਵਾਂ ਦਾ ਜਲਦੀ ਹੱਲ ਕਰਵਾਉਣ ਦਾ ਭਰੋਸਾ ਦੁਆਇਆ। ਇਸ ਮੌਕੇ ਤੇ ਉਹਨਾਂ ਜੇਲ੍ਹ ਵਿੱਚ ਬੰਦ ਕੈਦੀਆਂ ਨੂੰ ਕਿਹਾ ਕਿ ਆਪਣੇ ਅਧਿਕਾਰਾਂ ਦੀ ਰੱਖਿਆ ਲਈ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਪਾਸੋ ਆਪਣੇ ਕੇਸਾਂ ਦੀ ਪੈਰਵੀ ਲਈ ਮੁਫਤ ਸਹਾਇਤਾ ਲੈ ਸਕਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਸਾਹਿਤ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮਹੇਸ਼ ਗਰੋਵਰ, ਸਿਵਲ ਜੱਜ (ਸੀਨੀਅਰ ਡਵੀਜਨ)-ਸਾਹਿਤ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ , ਜੇਲ੍ਹ ਸੁਪਰਡੈਂਟ ਵਰੁਣ ਕੁਮਾਰ ਵੀ ਮੌਜੂਦ ਸਨ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਜ਼ਸਟਿਸ ਵਿਵੇਕ ਪੁਰੀ ਨੂੰ ਗਾਰਡ ਆਫ ਆਨਰ ਵੀ ਪੇਸ਼ ਕੀਤਾ ਗਿਆ।