Akali leader Bunty Romana arrested : ਅਕਾਲੀ ਲੀਡਰ ਬੰਟੀ ਰੋਮਾਣਾ ਗ੍ਰਿਫ਼ਤਾਰ, ਜਾਣੋ ਮਾਮਲਾ
ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਖਿਲਾਫ ਪੁਲਿਸ ਨੇ ਆਈਟੀ ਐਕਟ ਦੇ ਤਹਿਤ ਕੇਸ ਦਰਜ ਕੀਤਾ ਹੈ। ਰੋਮਾਣਾ 'ਤੇ ਦੋਸ਼ ਹੈ ਕਿ ਉਸਨੇ ਕਵਰ ਗਰੇਵਾਲ ਦੇ ਗੀਤ ਨਾਲ ਛੇੜਛਾੜ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਾਮ ਗੀਤ ਵਿੱਚ ਗਲਤ ਢੰਗ ਨਾਲ ਐਡਿਟ ਕੀਤਾ ਹੈ
Publish Date: Thu, 26 Oct 2023 03:10 PM (IST)
Updated Date: Thu, 26 Oct 2023 04:50 PM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ: ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਖਿਲਾਫ ਪੁਲਿਸ ਨੇ ਆਈਟੀ ਐਕਟ ਦੇ ਤਹਿਤ ਕੇਸ ਦਰਜ ਕੀਤਾ ਹੈ। ਰੋਮਾਣਾ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਕਵਰ ਗਰੇਵਾਲ ਦੇ ਗੀਤ ਨਾਲ ਛੇੜਛਾੜ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਾਮ ਗੀਤ ਵਿੱਚ ਗਲਤ ਢੰਗ ਨਾਲ ਐਡਿਟ ਕੀਤਾ ਹੈ।ਇਹ ਗੀਤ ਨੂੰ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਗਿਆ ਹੈ ਇਸ ਗੀਤ ਨਾਲ ਸੂਬਾ ਸਰਕਾਰ ਦੀ ਖੂਬ ਭੰਡੀ ਹੋ ਰਹੀ ਹੈ ਦੱਸਿਆ ਜਾਂਦਾ ਹੈ ਕਿ ਸਵੇਰੇ ਚੰਡੀਗੜ੍ਹ ਪੁਲਿਸ ਨੇ ਬੰਟੀ ਰੋਮਾਣਾ ਨੂੰ ਹਿਰਾਸਤ ਵਿੱਚ ਲਿਆ ਤੇ ਬਾਅਦ ਵਿੱਚ ਮੁਹਾਲੀ ਪੁਲਿਸ ਦੇ ਸਪੁਰਦ ਕਰ ਦਿੱਤਾ।
ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਗ੍ਰਿਫਤਾਰੀ ਲਈ ਵਾਇਰਲ ਹੋਈ ਵੀਡੀਓ ਬਾਰੇ ਗਾਇਕ ਕੰਵਰ ਗਰੇਵਾਲ ਨੇ ਵੀ ਬਿਆਨ ਦਿੱਤਾ। ਕੰਵਰ ਗਰੇਵਾਲ ਨੇ ਕਿਹਾ ਕਿ ਵੀਡੀਓ ਜਾਅਲੀ ਤੇ ਸੰਪਾਦਿਤ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਕਿਸੇ ਨੇ ਬਦਲੀ ਹੋਈ ਆਡੀਓ ਨਾਲ ਇਸ ਨੂੰ ਬਣਾਇਆ ਹੈ। ਉਨ੍ਹਾਂ ਨੇ ਸਾਰਿਆਂ ਨੂੰ ਸੋਸ਼ਲ ਮੀਡੀਆ ਦੀ ਜ਼ਿੰਮੇਵਾਰੀ ਨਾਲ ਵਰਤੋਂ ਕਰਨ ਤੇ ਸਕਾਰਾਤਮਕਤਾ ਨੂੰ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ।