ਅੱਜ ਭਾਰਤੀ ਕਿਸਾਨ ਯੂਨੀਅਨ

ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ: ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੀ ਕਾਰਵਾਈ ਜਿਲਾ ਜਰਨਲ ਸਕੱਤਰ ਰਵਿੰਦਰ ਸਿੰਘ ਭੋਲਾ ਨੇ ਚਲਾਈ ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਨੇ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਅੱਜ ਦੀ ਮਹੀਨਾਵਾਰ ਮੀਟਿੰਗ ’ਚ ਸੂਬਾ ਆਗੂ ਮੋਹਨ ਸਿੰਘ ਜੀਂਦੜਾ, ਸੂਰਤ ਸਿੰਘ ਕਾਦਰ ਵਾਲਾ, ਮੰਦਰਜੀਤ ਸਿੰਘ ਮਨਾਵਾਂ, ਹਰਨੇਕ ਸਿੰਘ ਫਤਿਹਗੜ੍ਹ, ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਮੈਂਬਰ ਹਰਜੀਤ ਸਿੰਘ ਮਨਾਵਾਂ, ਇਕਬਾਲ ਸਿੰਘ ਸਾਬਕਾ ਸਰਪੰਚ ਗਲੋਟੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ’ਚ ਵੱਖ ਵੱਖ ਮੁੱਦਿਆਂ ’ਤੇ ਵਿਚਾਰਾਂ ਹੋਈਆਂ ਵਿਚਾਰਾਂ ਦੌਰਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਤੇ ਯੂਨੀਅਨ ਦੇ ਸੁਮੱਚੇ ਆਗੂਆਂ ਨੇ ਮੰਗ ਰੱਖੀ ਹੈ ਕਿ ਪੰਜਾਬ ਸਰਕਾਰ ਨੇ ਜੋ ਕਿ ਪਿਛਲੇ ਦਿਨਾਂ ਵਿਚ ਕੋਆਪਰੇਟਵ ਸੁਸਾਇਟੀਆਂ ’ਚ ਕਿਸਾਨਾਂ ਦੀ ਇਹ ਰਾਸ਼ੀ ਵਧਾ ਕੇ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਉਸ ਨੋਟੀਫਿਕੇਸ਼ਨ ਨੂੰ ਪੰਜਾਬ ਸਰਕਾਰ ਨੇ ਰੱਦ ਕਰ ਦਿੱਤਾ ਹੈ ਉਹ ਨੋਟੀਫਿਕੇਸ਼ਨ ਰੱਦ ਹੋਣ ਤੋਂ ਬਾਅਦ ਕੋਪਰੇਟਿਵ ਸੁਸਾਇਟੀਆਂ ਦਾ ਸਮੁੱਚਾ ਸਟਾਫ ਹੜਤਾਲ ’ਤੇ ਚਲਾ ਗਿਆ ਹੈ, ਅਸੀਂ ਉਨ੍ਹਾਂ ਦੀ ਹੜਤਾਲ ਦੀ ਫੁੱਲ ਸਪੋਰਟ ਕਰਦੇ ਹਾਂ ਅਤੇ ਜੋ ਪੰਜਾਬ ਸਰਕਾਰ ਦੇ ਰਜਿਸਟਰਾਰ ਚੰਡੀਗੜ੍ਹ ਵੱਲੋਂ ਸੰਯੁਕਤ ਕਿਸਾਨ ਮੋਰਚੇ ਨਾਲ ਮੀਟਿੰਗ ਕੀਤੀ ਗਈ ਸੀ, ਉਸ ਵਿਚ ਕੋਆਪਰੇਟਰ ਸੁਸਾਇਟੀਆਂ ਦੇ ਰਜਿਸਟਰਾਰ ਚੰਡੀਗੜ੍ਹ ਨੇ ਵਿਸ਼ਵਾਸ ਦਵਾਇਆ ਸੀ ਕਿ 14 ਮਈ ਤੱਕ ਕਿਸਾਨਾਂ ਦੇ ਹੱਦ ਕਰਜੇ ਵਾਲਾ ਨੋਟੀਫਿਕੇਸ਼ਨ ਮੁੜ ਬਹਾਲ ਕਰ ਦਿੱਤਾ ਜਾਵੇਗਾ ਜੇ ਸਰਕਾਰ ਇਹ ਨੋਟੀਫਿਕੇਸ਼ਨ ਮੁੜ ਬਹਾਲ ਨਹੀਂ ਕਰਦੀ ਤਾਂ ਇਸ ਦੇ ਖਿਲਾਫ ਤਿੱਖਾ ਸੰਘਰਸ਼ ਵਿੱਡਿਆ ਜਾਵੇਗਾ। ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਭੋਲਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਚੋਟੀਆਂ ਨੇ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੀਆਂ ਡਿਊਟੀਆਂ ਲਾਈਆਂ ਜੋ ਕਿ 15 ਮਈ ਨੂੰ ਚੰਡੀਗੜ੍ਹ ਵਿਖੇ ਬੀਬੀਐੱਮਬੀ ’ਚੋਂ ਪੰਜਾਬ ਦੀ ਮੈਂਬਰਸ਼ਿਪ ਕੇਂਦਰ ਸਰਕਾਰ ਨੇ ਬਿਲਕੁਲ ਖ਼ਤਮ ਕਰ ਦਿੱਤੀ ਹੈ, ਉਸ ਦੇ ਖਿਲਾਫ ਜੋ ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਦੇ ਗਵਰਨਰ ਦਾ ਘਿਰਾਓ ਕਰਨਾ ਹੈ, ਉਸ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਡੇ ਕਾਫਲੇ ਦੇ ਰੂਪ ਵਿਚ ਮੋਗਾ ਜਿਲੇ ਤੋਂ ਸ਼ਾਮਲ ਹੋਵੇਗੀ ਤਾਂ ਜੋ ਅਸੀਂ ਪੰਜਾਬ ਦੇ ਪਾਣੀਆਂ ਦਾ ਹੱਕ ਪੰਜਾਬ ਦੇ ਬੀਬੀਐੱਮਬੀ ਵਿਚ ਆਪਣੀ ਨੁਮਾਇੰਦਗੀ ਨੂੰ ਦੁਬਾਰਾ ਹਾਸਲ ਕਰ ਸਕੀਏ। ਅੱਜ ਦੀ ਮੀਟਿੰਗ ’ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਮੀਤ ਪ੍ਰਧਾਨਾਂ ਲਖਵੀਰ ਸਿੰਘ ਸੰਧੂਆਣਾ, ਪ੍ਰੇਮ ਲਾਲ ਪੁਰੀ, ਡਾ. ਕੁਲਵੰਤ ਸਿੰਘ, ਬੂਟਾ ਸਿੰਘ ਪਡੋਰੀ, ਮੋਦਨ ਸਿੰਘ ਨਿਧਾਂਵਾਲਾ, ਡਾ. ਸਰਬਜੀਤ ਸਿੰਘ ਬਗੇਲਾ, ਗੁਰਮੀਤ ਸਿੰਘ ਸੰਧੂਆਣਾ ਅਤੇ ਬਲਾਕ ਪ੍ਰਧਾਨਾਂ ਜਸਵੰਤ ਸਿੰਘ ਪੰਡੋਰੀ, ਗੁਰਦੇਵ ਸਿੰਘ ਬਰਾੜ, ਸਤਿੰਦਰਪਾਲ ਸਿੰਘ ਧਾਲੀਵਾਲ ,ਪਿਸ਼ੋਰਾ ਸਿੰਘ ਮੁੰਡੀਜਮਾਲ, ਮੀਤ ਪ੍ਰਧਾਨ ਲਖਵਿੰਦਰ ਸਿੰਘ ਰੌਲੀ, ਬੰਤ ਸਿੰਘ ਬਲਾਕ ਸਕੱਤਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬੀਤੇ ਕੱਲ ਜੋ ਪੰਜਾਬ ਵਿਚ ਵੱਡਾ ਝੱਖੜ ਹਨ੍ਹੇਰੀ ਅਤੇ ਗੜੇਮਾਰੀ ਹੋਈ ਹੈ। ਇਸ ਨਾਲ ਕਿਸਾਨਾਂ ਦੀ ਮੱਕੀ, ਮੂੰਗੀ, ਅਤੇ ਸਬਜ਼ੀਆਂ ਦੀ ਫਸਲ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ, ਪੰਜਾਬ ਸਰਕਾਰ ਜਲਦ ਤੋਂ ਜਲਦ ਗੁਰਦੌਰੀਆਂ ਕਰਾ ਕੇ ਮੁਆਵਜ਼ਾ ਦੇਵੇ। ਇਸ ਮੌਕੇ ਨਿਰਮਲ ਸਿੰਘ ਭਲੂਰ, ਜਸਵੀਰ ਸਿੰਘ ਚੋਟੀਆਂ, ਬਲਵਿੰਦਰ ਸਿੰਘ ਚੋਟੀਆਂ, ਰਾਮਪਾਲ ਸਿੰਘ, ਗੁਰਸੇਵਕ ਸਿੰਘ, ਸੁਖਵੀਰ ਸਿੰਘ, ਗੋਰਾ ਸਿੰਘ, ਪਾਲ ਸਿੰਘ, ਸੁਰਿੰਦਰ ਸਿੰਘ ਸੰਧੂਆਂ ਵਾਲਾ, ਸੁਖਚੈਨ ਸਿੰਘ, ਕਰਮਜੀਤ ਸਿੰਘ, ਦਰਸ਼ਨ ਸਿੰਘ ਬਾਘਾ ਪੁਰਾਣਾ, ਜਗਮੋਹਣ ਸਿੰਘ ਮੋਗਾ, ਦੇਸ਼ ਸਿੰਘ, ਬੋਹੜ ਸਿੰਘ, ਕਰਮਜੀਤ ਸਿੰਘ, ਡਰੋਲੀ, ਮੇਜਰ ਸਿੰਘ ਡਰੋਲੀ, ਜਸਕਰਨ ਸਿੰਘ ਨਿਧਵਾਲਾ, ਸੁਰਿੰਦਰ ਸਿੰਘ ਮੋਗਾ, ਜਸਵਿੰਦਰ ਸਿੰਘ ਅਤੇ ਕੁਲਵੰਤ ਸਿੰਘ ਮੋਗਾ ਆਦਿ ਵੱਡੀ ਗਿਣਤੀ ਕਿਸਾਨ ਆਗੂ ਹਾਜ਼ਰ ਸਨ।