ਮਜ਼ਦੂਰ ਦਿਵਸ ਮੌਕੇ ਟਰਾਂਸਪੋਰਟ ਵਿਭਾਗ ਦੇ ਗੇਟਾਂ ’ਤੇ ਗਰਜੇ ਕੱਚੇ ਕਰਮਚਾਰੀ
ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਕੀਤੀ ਗੇਟ ਰੈਲੀ
Publish Date: Fri, 01 May 2026 06:18 PM (IST)
Updated Date: Fri, 01 May 2026 06:20 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਮਜ਼ਦੂਰ ਦਿਵਸ ਮੌਕੇ ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਪੂਰੇ ਪੰਜਾਬ ’ਚ ਸਾਰੇ ਡਿਪੂਆਂ ਦੇ ਗੇਟਾਂ ਤੇ ਝੰਡਾ ਲਹਿਰਾਇਆ ਗਿਆ ਅਤੇ ਗੇਟ ਰੈਲੀਆਂ ਕੀਤੀਆਂ ਗਈਆਂ। ਸ੍ਰੀ ਮੁਕਤਸਰ ਸਾਹਿਬ ਡਿਪੂ ਦੇ ਗੇਟ ਤੇ ਰੈਲੀ ਨੂੰ ਸੰਬੋਧਨ ਕਰਦਿਆਂ ਕਮਲ਼ ਕੁਮਾਰ ਨੇ ਕਿਹਾ ਕਿ ਅੱਜ ਦੇ ਦਿਨ 1886 ਨੂੰ ਸ਼ਿਕਾਗੋ ਦੇ ਸ਼ਹੀਦਾਂ ਨੇ ਕੁਰਬਾਨੀਆਂ ਦੇ ਕੇ 1889 ਵਿੱਚ 8 ਘੰਟੇ ਦਾ ਹੱਕ ਲੋਕਾਂ ਨੂੰ ਦੁਵਾਇਆ ਗਿਆ ਸੀ ਉਨ੍ਹਾਂ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਅੱਜ ਫੇਰ ਤੋਂ ਮੌਜੂਦਾ ਹਲਾਤਾਂ ’ਚ ਭਾਰਤ ਸਰਕਾਰ ਲੇਬਰ ਕੋਡ ਵਿੱਚ ਸੋਧ ਦੇ ਨਾਮ ਤੇ ਸਾਰੇ ਹੱਕ ਖੋਹਣ ਤੇ ਲੱਗੀ ਹੈ ਦੂਸਰੇ ਪਾਸੇ ਪੰਜਾਬ ਸਰਕਾਰ ਵੀ ਪਿੱਛੇ ਨਹੀਂ ਰਹੀ ਕਿਉਂਕਿ ਕਿਸਾਨ ਮਜ਼ਦੂਰ ਮੁਲਾਜ਼ਮ ਜੱਥੇਬੰਦੀਆਂ ਦੀ ਹਮਾਇਤ ਦੇ ਵਾਅਦੇ ਕਰਕੇ ਅਤੇ ਆਪਣੇ ਆਪ ਨੂੰ ਆਮ ਆਦਮੀ ਦੇ ਨਾਮ ਨਾਲ ਜੋੜ ਕੇ ਪੰਜਾਬ ਦੀ ਸੱਤਾ ਤੇ ਕਾਬਜ਼ ਹੋਈ ਆਪ ਸਰਕਾਰ ਹੁਣ ਕਾਰਪੋਰੇਟ ਘਰਾਣਿਆਂ ਦੀ ਅਤੇ ਖਾਸ ਲੋਕਾਂ ਦੀ ਸਰਕਾਰ ਬਣ ਚੁੱਕੀ ਹੈ ਜਿਸ ਦਾ ਨਮੂਨਾ ਟਰਾਂਸਪੋਰਟ ਵਿਭਾਗ ਵਿੱਚ ਪ੍ਰਾਈਵੇਟ ਮਾਲਕਾਂ ਦੀਆਂ ਕਿਲੋਮੀਟਰ ਸਕੀਮ ਬੱਸਾਂ ਰਾਹੀਂ ਖ਼ਜ਼ਾਨੇ ਦੀ ਕਰੋੜਾਂ ਰੁਪਏ ਲੁੱਟ ਨੂੰ ਖੁੱਲ੍ਹ ਦੇਣ ਲਈ ਮੁਲਾਜ਼ਮਾਂ ਉਪਰ 307 ਦੇ ਪਰਚੇ ਦਰਜ ਕਰਕੇ 5 ਮਹੀਨਿਆਂ ਤੋਂ ਸੰਗਰੂਰ ਜੇਲ੍ਹ ਵਿੱਚ ਬੰਦ ਕਰਨਾ ਇਹ ਸਾਬਿਤ ਕਰਦਾ ਹੈ ਕਿ ਆਪਣੇ ਚਹੇਤਿਆਂ ਦੇ ਘਰ ਭਰਨ ਲਈ ਮਜ਼ਦੂਰ ਮੁਲਾਜ਼ਮ ਕਿਸਾਨ ਜੱਥੇਬੰਦੀਆਂ ਅਤੇ ਪੱਤਰਕਾਰ ਭਾਈਚਾਰੇ ਦੀ ਪੁਲੀਸ ਤੰਤਰ ਨਾਲ ਡੰਡੇ ਦੇ ਜ਼ੋਰ ਨਾਲ ਪਰਚੇ ਦਰਜ ਕਰਕੇ ਜ਼ੁਬਾਨਬੰਦੀ ਕੀਤੀ ਜਾ ਰਹੀ ਹੈ ਜਿਸ ਦਾ ਯੂਨੀਅਨ ਵਲੋਂ ਸਖ਼ਤ ਵਿਰੋਧ ਕੀਤਾ ਜਾਵੇਗਾ ਜਿਸ ਦੀ ਸ਼ੁਰੂਆਤ 1 ਮਈ ਤੋਂ ਕੀਤੀ ਗਈ ਹੈ। ਡਿਪੂ ਪ੍ਰਧਾਨ ਜਗਸੀਰ ਸਿੰਘ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਨੇ ਆਪਣੇ ਚਾਰ ਸਾਲ ਦੇ ਕਾਰਜਕਾਲ ਵਿੱਚ ਇੱਕ ਵੀ ਸਰਕਾਰੀ ਬੱਸ ਨਹੀਂ ਪਾਈ ਪੁਰਾਣੀਆਂ ਮੌਜੂਦਾ ਬੱਸਾਂ ਵਿੱਚੋਂ ਲੱਗਭੱਗ 200 ਬੱਸਾਂ ਨੂੰ ਟਾਇਰਾਂ ਸਪੇਅਰਪਾਰਟ ਦੀ ਘਾਟ ਤੋਂ ਡਿਪੂਆਂ ਦਾ ਸ਼ਿਗਾਰ ਬਣਾ ਕੇ ਖੜੀਆਂ ਕੀਤੀਆਂ ਗਈਆਂ ਹਨ ਦੂਸਰੇ ਪਾਸੇ ਆਪਣੇ ਚਹੇਤਿਆਂ ਦੀਆਂ ਕਿਲੋਮੀਟਰ ਸਕੀਮ ਬੱਸਾਂ ਪਾ ਕੇ ਪ੍ਰਤੀ ਸਧਾਰਨ ਇੱਕ ਬੱਸ ਰਾਹੀਂ 1 ਕਰੋੜ 50 ਲੱਖ ਰੁਪਏ ਦੀ ਲੁੱਟ ਭਾਵ 4-5 ਬੱਸਾਂ ਦੇ ਪੈਸੇ 5 ਸਾਲਾਂ ਵਿੱਚ ਸਰਕਾਰੀ ਖਜ਼ਾਨੇ ਦੀ ਲੁੱਟ ਕਰਨਾ ਚਾਹੁੰਦੀ ਹੈ ਏਸੇ ਤਰ੍ਹਾਂ ਹੀ HVAC ਅਤੇ ਵਾਲਵੋ ਬੱਸ ਵੀ ਕਿਲੋਮੀਟਰ ਸਕੀਮ ਤਹਿਤ ਨਾ ਕੇ ਕਰੋੜਾਂ ਰੁਪਏ ਦੀ ਲੁੱਟ ਕਰਵਾਉਂਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜਰਨਲ ਸਕੱਤਰ ਗੁਰਸੇਵਕ ਸਿੰਘ, ਕੈਸ਼ੀਅਰ ਗੁਰਵਿੰਦਰ ਨੇ ਦੱਸਿਆ ਕਿ ਠੇਕੇਦਾਰ ਵਿਚੋਲੀਏ ਪਨਬੱਸ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀ ਲੁੱਟ ਕਰ ਰਹੇ ਹਨ, ਦਾਤਾਰ ਸਕਿਊਰਟੀ ਠੇਕੇਦਾਰ ਸਕਿਊਰਟੀਆ, ਈਪੀਐਫ,ਈਐਸਆੲਂ ਅਤੇ ਗਰੁੱਪ ਬੀਮੇ ਦੇ 11-12 ਕਰੋੜ ਰੁਪਏ ਦੀ ਲੁੱਟ ਕਰਕੇ ਅਤੇ ਆਊਟ ਸੋਰਸ ਤੇ ਰਿਸ਼ਵਤਖੋਰੀ ਰਾਹੀਂ ਭਰਤੀ ਕਰਕੇ ਭੱਜ ਗਿਆ ਫੇਰ ਸਾਈਂ ਰਾਮ,ਐਸਐਸ ਪ੍ਰੋਵਾਇਡਰ ਅਤੇ ਹੁਣ ਐਸ ਰਾਮ ਠੇਕੇਦਾਰ ਵਿਚੋਲੀਏ ਰਾਹੀਂ ਲੁੱਟ ਕਰਵਾਈ ਜਾ ਰਹੀ ਹੈ ਜਿੱਥੇ ਮੁੱਖ ਮੰਤਰੀ ਪੰਜਾਬ ਪੱਕੀ ਭਰਤੀ ਕਰਨ ਦੇ ਦਾਅਵੇ ਕਰਦੇ ਹਨ ਉੱਥੇ ਟਰਾਂਸਪੋਰਟ ਵਿਭਾਗ ਵਿੱਚ ਵੱਡੇ ਪੱਧਰ ਤੇ ਆਊਟ ਸੋਰਸ ਤੇ ਰਿਸ਼ਵਤਖੋਰੀ ਰਾਹੀਂ ਭਰਤੀਆਂ ਕੀਤੀਆਂ ਜਾ ਰਹੀ ਹਨ ਕਿਸੇ ਨੂੰ ਮੈਡੀਕਲ ਸਹੂਲਤਾਂ ਨਹੀਂ ਮਿਲ ਰਹੀਆਂ ਏਥੋਂ ਤੱਕ ਕੀ ਮੌਤ ਹੋਣ ਤੇ ਵੀ ਕਿਸੇ ਨੂੰ ਕੋਈ ਸਹੂਲਤ ਨਹੀਂ ਦਿੱਤੀ ਜਾ ਰਹੀ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਸਰਕਾਰ ਦੀਆਂ ਮਾਰੂ ਨੀਤੀਆਂ ਬਾਰੇ ਭੰਡੀ ਪ੍ਰਚਾਰ ਦੇ ਰੂਪ ਵਿੱਚ ਬੱਸ ਵਿੱਚ ਅਤੇ ਬੱਸ ਸਟੈਂਡਾ ਤੇ ਪ੍ਰਚਾਰ ਕੀਤਾ ਜਾਵੇ, ਇਸਤੋਂ ਪਹਿਲਾਂ ਯੂਨੀਅਨ ਵਲੋਂ ਉਲੀਕੇ ਪ੍ਰੋਗਰਾਮਾਂ ਅਨੁਸਾਰ 10 ਮਈ ਨੂੰ ਟਰਾਂਸਪੋਰਟ ਮੰਤਰੀ ਪੰਜਾਬ ਦੇ ਹਲਕੇ ’ਚ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ ,18 ਮਈ ਨੂੰ ਇੱਕ ਰੋਜ਼ਾ ਹੜਤਾਲ ਕਰਕੇ ਸਮੂਹ ਐਮਐਲਏ ਦੇ ਘਰਾਂ ਅੱਗੇ ਪ੍ਰਦਰਸ਼ਨ ਕਰਕੇ ਮੰਗ ਪੱਤਰ ਸੌਂਂਪੇ ਜਾਣਗੇ ਅਤੇ ਫੇਰ 25-26-27 ਮਈ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਮੁੱਖ ਮੰਤਰੀ ਪੰਜਾਬ ਦੀ ਰਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ ਜੇਕਰ ਫੇਰ ਵੀ ਮੰਗਾਂ ਦਾ ਹੱਲ ਨਾ ਕੱਢਿਆ ਗਿਆ ਤਾਂ ਭੰਡੀ ਪ੍ਰਚਾਰ ਸਮੇਤ ਅਣਮਿੱਥੇ ਸਮੇਂ ਦੀ ਹੜਤਾਲ ਅਤੇ ਤਿੱਖੇ ਸੰਘਰਸ਼ ਕੀਤੇ ਜਾਣਗੇ।