ਬੰਦੀਛੋੜ ਦਿਵਸ ਸਬੰਧੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਭਲਕੇ
ਬੰਦੀਛੋੜ ਦਿਵਸ ਦੇ ਸੰਬੰਧ ਵਿੱਚ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਭਲਕੇ
Publish Date: Sun, 19 Oct 2025 05:06 PM (IST)
Updated Date: Sun, 19 Oct 2025 05:08 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਬੰਦੀਛੋੜ ਦਿਵਸ ਦੀਵਾਲੀ ਸਬੰਧੀ ਸਥਾਨਕ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਮੁਹੱਲਾ ਹਰਨਾਮਪੁਰਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਲੈਕਚਰਾਰ ਬਲਵਿੰਦਰ ਸਿੰਘ, ਲੈਕਚਰਾਰ ਗੁਰਨਾਮ ਸਿੰਘ ਅਤੇ ਬਲਕਾਰ ਸਿੰਘ ਨੇ ਦੱਸਿਆ ਕਿ ਇਹ ਸਮਾਗਮ 20 ਅਕਤੂਬਰ ਨੂੰ ਸਵੇਰੇ 8 ਵਜੇ ਤੋਂ 10 ਵਜੇ ਤਕ ਹੋਵੇਗਾ, ਜਿਸ ਵਿੱਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਬਾਣੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕੀਤੇ ਜਾਣਗੇ। ਉਕਤ ਪ੍ਰਬੰਧਕਾਂ ਨੇ ਸੰਗਤ ਨੂੰ ਬੇਨਤੀ ਕੀਤੀ ਕਿ ਇਸ ਸਮਾਗਮ ਵਿੱਚ ਪਹੁੰਚੋ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ। ਸਮਾਪਤੀ ’ਤੇ ਚਾਹ ਦੇ ਲੰਗਰ ਵਰਤਾਏ ਜਾਣਗੇ।