ਐੱਸਐੱਫਸੀ ਕਾਨਵੈਂਟ ਸਕੂਲ ’ਚ ਰੈੱਡ ਡੇਅ ਮਨਾਇਆ
ਐੱਸਐੱਫ਼ਸੀ ਕਾਨਵੈਂਟ ਸਕੂਲਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਨੇ ਪੰਜਾਬ ਸਰਕਾਰ ਤੋਂ
Publish Date: Sun, 26 Apr 2026 03:46 PM (IST)
Updated Date: Mon, 27 Apr 2026 04:02 AM (IST)
ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ: ਐੱਸਐੱਫ਼ਸੀ ਕਾਨਵੈਂਟ ਸਕੂਲ ਜਲਾਲਾਬਾਦ (ਪੂਰਬ) ਜੋ ਕਿ ਆਈਸੀਐੱਸਈ ਬੋਰਡ ਨਵੀਂ ਦਿੱਲੀ ਨਾਲ ਸੰਬੰਧਤ ਇਕ ਪ੍ਰਮੁੱਖ ਸਿੱਖਿਆ ਸੰਸਥਾ ਹੈ, ਵਿਚ ਨੰਨ੍ਹੇ ਮੁੰਨੇ ਬੱਚਿਆਂ ਲਈ ਖ਼ਾਸ ਤੌਰ ‘ਤੇ ਰੈੱਡ ਡੇ ਮਨਾਇਆ ਗਿਆ। ਇਸ ਵਿਸ਼ੇਸ਼ ਦਿਨ ਵਿਚ ਕਿੰਡਰਗਾਰਡਨ ਤੋਂ ਲੈ ਕੇ ਤੀਜੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਡੇ ਚਾਅ ਅਤੇ ਜੋਸ਼ ਨਾਲ ਭਾਗ ਲਿਆ ਅਤੇ ਪੂਰਾ ਸਕੂਲ ਲਾਲ ਰੰਗ ਦੀ ਚਮਕ ਨਾਲ ਰੰਗਿਆ ਨਜ਼ਰ ਆਇਆ। ਇਸ ਮੌਕੇ ਬੱਚਿਆਂ ਅਤੇ ਅਧਿਆਪਕਾਂ ਨੇ ਲਾਲ ਰੰਗ ਦੇ ਸੁੰਦਰ ਕੱਪੜੇ ਪਹਿਨ ਕੇ ਦਿਨ ਨੂੰ ਹੋਰ ਵੀ ਰੰਗੀਨ ਬਣਾ ਦਿੱਤਾ। ਨੰਨ੍ਹੇ ਬੱਚੇ ਆਪਣੇ ਘਰਾਂ ਤੋਂ ਲਾਲ ਰੰਗ ਨਾਲ ਸੰਬੰਧਤ ਵਸਤੂਆਂ ਜਿਵੇਂ ਕਿ ਲਾਲ ਫਲ, ਖਿਡੌਣੇ ਅਤੇ ਹੋਰ ਆਕਰਸ਼ਕ ਚੀਜ਼ਾਂ ਲੈ ਕੇ ਆਏ। ਇਸ ਮੌਕੇ ‘ਤੇ ਸਕੂਲ ਦੀ ਪ੍ਰਿੰਸੀਪਲ ਮਨੀਸ਼ਾ ਕੌਸ਼ਿਕ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਬੱਚਿਆਂ ਦੇ ਸਰੀਰਕ, ਮਾਨਸਿਕ ਅਤੇ ਬੌਧਿਕ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਨੇ ਦੱਸਿਆ ਕਿ ਰੈੱਡ ਡੇ ਸਿਰਫ਼ ਇਕ ਰੰਗ ਦਾ ਜਸ਼ਨ ਨਹੀਂ, ਸਗੋਂ ਬੱਚਿਆਂ ਵਿਚ ਊਰਜਾ, ਜੋਸ਼ ਅਤੇ ਸਰਗਰਮੀ ਨੂੰ ਉਤਸ਼ਾਹਿਤ ਕਰਨ ਦਾ ਇਕ ਮਹੱਤਵਪੂਰਨ ਸਾਧਨ ਹੈ। ਸੀਐੱਮਡੀ ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਜਿੰਦਲ ਨੇ ਵੀ ਬੱਚਿਆਂ ਦੀ ਹੌਂਸਲਾ ਅਫ਼ਜਾਈ ਕੀਤੀ।