ਅਗਰਵਾਲ ਪੀਰਖਾਨਾ ’ਚ ਧਾਰਮਿਕ ਸਮਾਗਮ ਕਰਵਾਇਆ
ਅਗਰਵਾਲ ਪੀਰਖਾਨਾ ਗਿੱਦੜਬਾਹਾ ਵਿਖੇ ਧਾਰਮਿਕ ਸਮਾਰੋਹ ਆਯੋਜਿਤ
Publish Date: Fri, 03 Apr 2026 05:05 PM (IST)
Updated Date: Fri, 03 Apr 2026 05:07 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗਿੱਦੜਬਾਹਾ : ਬੀਤੀ ਰਾਤ ਅਗਰਵਾਲ ਪੀਰਖਾਨਾ ਗਿੱਦੜਬਾਹਾ ਵਲੋਂ ਪੀਰਖਾਨਾ ਵਿਖੇ ਪੀਰ ਮੀਰਾਂ ਸਾਹਿਬ ਬਾਬਾ ਜੀ ਦਾ ਧਾਰਮਿਕ ਸਮਾਰੋਹ ਆਯੋਜਿਤ ਕੀਤਾ ਗਿਆ। ਸਮਾਰੋਹ ਦੌਰਾਨ ਬਾਬਾ ਬਾਬਾ ਕਾਲਾ ਸਿੰਗਲਾ ਅਤੇ ਬਾਬਾ ਗੁਰਚਰਨ ਦਾਸ ਵੱਲੋਂ ਦੀਵਾਨ ਸਜਾਏ ਗਏ ਅਤੇ ਭਜਨ ਗਾਇਕ ਫੌਜੀ ਭੰਗਚੜੀ ਐਂਡ ਪਾਰਟੀ ਵੱਲੋਂ ਬਾਬਾ ਦੀ ਭਜਨ ਬੰਦਗੀ ਕੀਤੀ ਗਈ। ਇਸ ਮੌਕੇ ਅਗਰਵਾਲ ਪੀਰਖਾਨਾ ਕਮੇਟੀ ਦੇ ਪ੍ਰਧਾਨ ਓਮ ਪ੍ਰਕਾਸ਼ ਕਾਕਾ ਨੇ ਦੱਸਿਆ ਕਿ ਪੀਰ ਬਾਬਾ ਮੀਰਾਂ ਜੀ ਦੀ ਦਰਗਾਹ ਤੇ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਧਾਰਮਿਕ ਸਮਾਰੋਹ ਦਾ ਆਯੋਜਨ ਕੀਤਾ ਗਿਆ ਹੈ। ਸਮਾਰੋਹ ਦੌਰਾਨ ਬਾਬਾ ਜੀ ਦਾ ਅਤੁੱਟ ਲੰਗਰ ਵੀ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਧਾਰਮਿਕ ਸਮਾਰੋਹ ਦੌਰਾਨ ਪਾਣੀ ਸੇਵਾ ਸ਼ਿਵ ਆਰਓ ਵੱਲੋਂ ਨਿਭਾਈ ਗਈ। ਇਸ ਮੌਕੇ ਸਾਬਕਾ ਪ੍ਰਧਾਨ ਪਿਆਰੇ ਲਾਲ ਮਿੱਤਲ, ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਮੁੰਜਾਲ ਬਿੰਟਾ ਅਰੋੜਾ, ਡਾ. ਕੇਵਲ ਕ੍ਰਿਸ਼ਨ ਸਿੰਗਲਾ, ਡਾ. ਸਵਰਨ ਲਤਾ ਸਿੰਗਲਾ, ਰਤਨ ਸੋਨੀ, ਮੀਤ ਪ੍ਰਧਾਨ ਪ੍ਰਸ਼ੋਤਮ ਗੋਇਲ, ਕੈਸ਼ੀਅਰ ਮਹਿੰਦਰਪਾਲ ਗਰਗ, ਸਟੋਰ ਇੰਚਾਰਜ ਰਿੰਕੂ ਬਾਂਸਲ, ਦੁਰਗਾ ਪ੍ਰਦਾਸ ਟੁਨੀਆ, ਰਾਜਿੰਦਰ ਗੋਰਖਾ, ਬਲਦੇਵ ਮੰਗਲਾ, ਸੁਰਜੀਤ ਰਾਹੀ, ਰਾਕੇਸ਼ ਪਟਵਾਰੀ, ਛਿੰਦੀ ਚੋਟੀਆਂਵਾਲਾ, ਅਨਿਲ ਗਰਗ ਤੋਂ ਇਲਾਵਾ ਪੀਰਖਾਨਾ ਦੇ ਸੇਵਾਦਾਰ ਬਾਬਾ ਦਲਜੀਤ ਆਦਿ ਵੀ ਮੌਜੂਦ ਸਨ।